ED ਨੇ ਲੁਧਿਆਣਾ ਦੇ ਨਾਮੀ ਠੇਕੇਦਾਰ ਚੰਨੀ ਬਜਾਜ ਦੇ 11 ਕੰਪਲੈਕਸਾਂ ’ਤੇ ਕੀਤੀ ਛਾਪੇਮਾਰੀ, ਪੜ੍ਹੋ ਪੂਰਾ ਮਾਮਲਾ

Tuesday, Dec 27, 2022 - 10:25 PM (IST)

ED ਨੇ ਲੁਧਿਆਣਾ ਦੇ ਨਾਮੀ ਠੇਕੇਦਾਰ ਚੰਨੀ ਬਜਾਜ ਦੇ 11 ਕੰਪਲੈਕਸਾਂ ’ਤੇ ਕੀਤੀ ਛਾਪੇਮਾਰੀ, ਪੜ੍ਹੋ ਪੂਰਾ ਮਾਮਲਾ

ਲੁਧਿਆਣਾ (ਸੇਠੀ) : ਇਨਫੋਰਸਮੈਂਟ ਡਾਇਰੈਕਟੋਰਟ (ਈ.ਡੀ.) ਦੇ ਜ਼ੋਨਲ ਦਫ਼ਤਰ ਜਲੰਧਰ ਦੀਆਂ ਵੱਖ-ਵੱਖ ਟੀਮਾਂ ਨੇ ਮੰਗਲਵਾਰ ਨੂੰ ਇਕ ਪੁਰਾਣੇ ਬੈਂਕ ਧੋਖਾਦੇਹੀ ਮਾਮਲੇ 'ਚ ਲੁਧਿਆਣਾ ਦੇ ਪ੍ਰਮੁੱਖ ਸ਼ਰਾਬ ਠੇਕੇਦਾਰ ਚਰਨਜੀਤ ਬਜਾਜ (ਮੈਸਰਜ਼ ਚੰਨੀ ਬਜਾਜ ਦੇ ਮਾਲਕ) ਅਤੇ ਉਨ੍ਹਾਂ ਦੇ ਸਹਿਯੋਗੀਆਂ ਦੇ ਨਿਵਾਸ ਸਥਾਨ ਤੇ ਦਫ਼ਤਰ ’ਤੇ ਛਾਪੇਮਾਰੀ ਕੀਤੀ। ਵਿਭਾਗੀ ਸੂਤਰਾਂ ਦਾ ਕਹਿਣਾ ਹੈ ਕਿ ਇਹ ਕਾਰਵਾਈ ਸੀ.ਬੀ.ਆਈ. ਮਾਮਲੇ ਸਬੰਧੀ ਮਨੀ ਲਾਂਡਰਿੰਗ ਐਕਟ ਦੇ ਤਹਿਤ ਛਾਣਬੀਣ ਸਬੰਧੀ ਕੀਤੀ ਗਈ ਹੈ। ਮੰਗਲਵਾਰ ਨੂੰ ਸਵੇਰ ਭਾਰੀ ਪੈਰਾਮਿਲਟਰੀ ਫੋਰਸ ਦੇ ਨਾਲ ਸ਼ੁਰੂ ਹੋਈ ਛਾਪੇਮਾਰੀ ਬਜਾਜ ਪਰਿਵਾਰ ਅਤੇ ਉਨ੍ਹਾਂ ਦੇ ਸਹਿਯੋਗੀਆਂ ਦੇ 10 ਤੋਂ ਜ਼ਿਆਦਾ ਕੰਪਲੈਕਸਾਂ ’ਤੇ ਕੀਤੀ ਜਾ ਰਹੀ ਹੈ ਅਤੇ ਇਨ੍ਹਾਂ 'ਚੋਂ ਜ਼ਿਆਦਾਤਰ ਥਾਵਾਂ ਲੁਧਿਆਣਾ ਵਿੱਚ ਹੀ ਹਨ।

ਇਹ ਵੀ ਪੜ੍ਹੋ : ਮੁੱਖ ਮੰਤਰੀ ਵੱਲੋਂ ਸੈਰ-ਸਪਾਟਾ ਕੇਂਦਰ ਵਜੋਂ ਬਠਿੰਡਾ ਨੂੰ ਉਭਾਰਨ ਲਈ ਝੀਲਾਂ ਦਾ ਮੁਕੰਮਲ ਕਾਇਆ-ਕਲਪ ਕਰਨ ਦਾ ਐਲਾਨ

PunjabKesari

ਸੂਤਰਾਂ ਮੁਤਾਬਕ ਈ.ਡੀ. ਦੀ ਇਹ ਕਾਰਵਾਈ ਸੀ.ਬੀ.ਆਈ. ਵੱਲੋਂ 2019 'ਚ ਮੈਸਰਜ਼ ਪਿਓਰ ਮਿਲਕ ਪ੍ਰੋਡਕਟਸ ਖਿਲਾਫ਼ ਦਰਜ ਕੇਸ ਦਾ ਨਤੀਜਾ ਹੈ, ਜਿਸ ਵਿੱਚ ਬਜਾਜ ਤੇ ਉਨ੍ਹਾਂ ਦੀ ਪਤਨੀ ਡਾਇਰੈਕਟਰ ਸਨ। ਇਸ ਕੰਪਨੀ ਨੇ ਕਥਿਤ ਤੌਰ ’ਤੇ ਸਟੇਟ ਬੈਂਕ ਆਫ਼ ਇੰਡੀਆ ਦੇ ਨਾਲ 73.41 ਕਰੋੜ ਰੁਪਏ ਦੀ ਧੋਖਾਦੇਹੀ ਕੀਤੀ ਸੀ ਅਤੇ ਬੈਂਕ ਅਧਿਕਾਰੀਆਂ ਵੱਲੋਂ ਦਾਇਰ ਇਕ ਸ਼ਿਕਾਇਤ ਦੇ ਆਧਾਰ ’ਤੇ ਸੀ.ਬੀ.ਆਈ. ਨੇ ਬਜਾਜ ਦੇ ਖਿਲਾਫ਼ ਕੇਸ ਦਰਜ ਕੀਤਾ ਅਤੇ ਉਨ੍ਹਾਂ ’ਤੇ ਛਾਪਾ ਵੀ ਮਾਰਿਆ ਸੀ। ਕਾਰਵਾਈ ਦੌਰਾਨ ਬੈਂਕ ਟ੍ਰਾਂਜ਼ੈਕਸ਼ਨ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ, ਨਾਲ ਹੀ ਅਧਿਕਾਰੀਆਂ ਨੇ ਉਕਤ ਮਾਮਲੇ ‘ਤੇ ਚੁੱਪ ਸਾਧੀ ਹੋਈ ਹੈ। ਖ਼ਬਰ ਲਿਖੇ ਜਾਣ ਤੱਕ ਈ.ਡੀ. ਦੀ ਕਾਰਵਾਈ ਜਾਰੀ ਰਹੀ।

ਇਹ ਵੀ ਪੜ੍ਹੋ : ਤੇਜ਼ ਰਫ਼ਤਾਰ ਨੇ ਖੋਹ ਲਈਆਂ ਘਰ ਦੀਆਂ ਖੁਸ਼ੀਆਂ, ਭਿਆਨਕ ਸੜਕ ਹਾਦਸੇ ਨੇ ਲਈ ਜਾਨ

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News