ਸਾਬਕਾ DGP ਸੈਣੀ ਨੂੰ ਅਦਾਲਤ ਵੱਲੋਂ ਰਾਹਤ, ਅਗਲੇ ਮਹੀਨੇ ਤੱਕ ਗ੍ਰਿਫ਼ਤਾਰੀ 'ਤੇ ਲੱਗੀ ਰੋਕ

Friday, Aug 28, 2020 - 01:21 PM (IST)

ਸਾਬਕਾ DGP ਸੈਣੀ ਨੂੰ ਅਦਾਲਤ ਵੱਲੋਂ ਰਾਹਤ, ਅਗਲੇ ਮਹੀਨੇ ਤੱਕ ਗ੍ਰਿਫ਼ਤਾਰੀ 'ਤੇ ਲੱਗੀ ਰੋਕ

ਮੋਹਾਲੀ (ਪਰਦੀਪ) : ਬਹੁ-ਚਰਚਿਤ ਮੁਲਤਾਨੀ ਅਗਵਾ ਮਾਮਲੇ 'ਚ ਸ਼ੁੱਕਰਵਾਰ ਨੂੰ ਮੋਹਾਲੀ ਅਦਾਲਤ ਨੇ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਨੂੰ ਰਾਹਤ ਦਿੰਦਿਆਂ ਉਨ੍ਹਾਂ ਦੀ ਗ੍ਰਿਫ਼ਤਾਰੀ 'ਤੇ 1 ਸਤੰਬਰ ਤੱਕ ਰੋਕ ਲਾ ਦਿੱਤੀ ਹੈ। ਇਸ ਦੇ ਨਾਲ ਹੀ ਅਦਾਲਤ ਵੱਲੋਂ ਸਾਬਕਾ ਡੀ. ਜੀ. ਪੀ. ਦੀ ਅਗਾਊਂ ਜ਼ਮਾਨਤ ਦੀ ਅਰਜ਼ੀ 'ਤੇ 1 ਸਤੰਬਰ ਤੱਕ ਲਈ ਫ਼ੈਸਲਾ ਰਾਖਵਾਂ ਰੱਖ ਲਿਆ ਗਿਆ ਹੈ। ਇਸ ਤੋਂ ਪਹਿਲਾਂ 'ਸਿੱਟ' (ਵਿਸ਼ੇਸ਼ ਜਾਂਚ ਟੀਮ) ਵੱਲੋਂ ਸੁਮੇਧ ਸਿੰਘ ਸੈਣੀ ਦੀ ਗ੍ਰਿਫ਼ਤਾਰੀ ਲਈ ਉਨ੍ਹਾਂ ਦੀ ਸੈਕਟਰ-20 ਸਥਿਤ ਰਿਹਾਇਸ਼ ਵਿਖੇ ਛਾਪੇਮਾਰੀ ਕੀਤੀ ਗਈ ਸੀ। ਮੋਹਾਲੀ ਦੀ ਵਿਸ਼ੇਸ਼ ਅਦਲਾਤ ਵੱਲੋਂ ਸੈਣੀ ਦੀ ਗ੍ਰਿਫ਼ਤਾਰੀ ’ਤੇ ਲਾਈ ਰੋਕ ਹਟਾ ਦਿੱਤੀ ਗਈ ਸੀ, ਜਿਸ ਤੋਂ ਬਾਅਦ ਉਕਤ ਛਾਪੇਮਾਰੀ ਕੀਤੀ ਗਈ ਪਰ ਹੁਣ ਮੋਹਾਲੀ ਅਦਾਲਤ ਵੱਲੋਂ ਉਨ੍ਹਾਂ ਦੀ ਗ੍ਰਿਫ਼ਤਾਰੀ 'ਤੇ ਅਗਲੇ ਮਹੀਨੇ ਤੱਕ ਰੋਕ ਲਾ ਦਿੱਤੀ ਗਈ ਹੈ। 


author

Babita

Content Editor

Related News