ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲਿਅਾਂ ’ਤੇ ਛਾਪੇਮਾਰੀ
Sunday, Jul 22, 2018 - 06:52 AM (IST)

ਲੁਧਿਆਣਾ,(ਅਨਿਲ)- ਥਾਣਾ ਲਾਡੋਵਾਲ ਦੇ ਅਧੀਨ ਆਉਂਦੇ ਪਿੰਡਾਂ ਵਿਚ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲੇ ਲੋਕਾਂ ਦੇ ਘਰਾਂ ਵਿਚ ਥਾਣਾ ਲਾਡੋਵਾਲ ਦੇ ਮੁਖੀ ਵਰਿੰਦਰਪਾਲ ਸਿੰਘ ਦੀ ਪੁਲਸ ਟੀਮ ਵੱਲੋਂ ਛਾਪੇਮਾਰੀ ਕੀਤੀ ਗਈ। ਇਸ ਮੌਕੇ ਪਿੰਡ ਬੋਕਡ਼ ਡੋਗਰਾ, ਮਨੇਵਾਲ ਛੋਹਲੇ, ਭੋਲੇਵਾਲ ਜਦੀਦ, ਰਜਾਪੁਰ ਆਦਿ ਪਿੰਡਾਂ ਵਿਚ ਪੁਲਸ ਨੇ ਨਾਜਾਇਜ਼ ਸ਼ਰਾਬ ਵੇਚਣ ਵਾਲਿਆਂ ਦੇ ਘਰ ਚੈੱਕ ਕੀਤੇ।
®ਥਾਣਾ ਮੁਖੀ ਨੇ ਲੋਕਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਨਾਜਾਇਜ਼ ਸ਼ਰਾਬ ਦਾ ਧੰਦਾ ਕਰਦਾ ਹੋਇਆ ਫਡ਼ਿਆ ਗਿਆ ਤਾਂ ਉਸ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਉਨ੍ਹਾਂ ਨੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਦੀ ਮਦਦ ਕਰੇਗਾ ਤਾਂ ਉਸ ਦੇ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ।