ਭ੍ਰਿਸ਼ਟਾਚਾਰ ਵਿਰੁੱਧ ਸਰਕਾਰ ਦਾ ਵੱਡਾ ਐਕਸ਼ਨ, ਮਾਰਕਫੈੱਡ ਦੇ ਚੇਅਰਮੈਨ ਵਲੋਂ ਲਕਸ਼ਮੀ ਰਾਈਸ ਮਿੱਲ ’ਤੇ ਛਾਪੇਮਾਰੀ

Wednesday, Dec 28, 2022 - 06:49 PM (IST)

ਭ੍ਰਿਸ਼ਟਾਚਾਰ ਵਿਰੁੱਧ ਸਰਕਾਰ ਦਾ ਵੱਡਾ ਐਕਸ਼ਨ, ਮਾਰਕਫੈੱਡ ਦੇ ਚੇਅਰਮੈਨ ਵਲੋਂ ਲਕਸ਼ਮੀ ਰਾਈਸ ਮਿੱਲ ’ਤੇ ਛਾਪੇਮਾਰੀ

ਚੰਡੀਗੜ੍ਹ : ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ 'ਜ਼ੀਰੋ ਟੋਲਰੈਂਸ ਨੀਤੀ' 'ਤੇ ਚੱਲਦਿਆਂ ਮਾਰਕਫੈੱਡ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ ਨੇ ਮਲੇਰਕੋਟਲਾ ਵਿਖੇ ਲਕਸ਼ਮੀ ਰਾਈਸ ਮਿੱਲ, ਅਹਿਮਦਗੜ੍ਹ ਖ਼ਿਲਾਫ਼ ਨਿਯਮਾਂ ਦੀ ਉਲੰਘਣਾ ਦੀ ਸ਼ਿਕਾਇਤ ਮਿਲਣ ’ਤੇ ਕਾਰਵਾਈ ਕਰਦਿਆਂ ਅੱਜ ਮਿੱਲ 'ਤੇ ਅਚਨਚੇਤ ਛਾਪੇਮਾਰੀ ਕੀਤੀ। ਬੁੱਧਵਾਰ ਨੂੰ ਲਕਸ਼ਮੀ ਚੌਲ ਮਿੱਲ ਦੀ ਭੌਤਿਕ ਪੜਤਾਲ ਦੌਰਾਨ ਚੇਅਰਮੈਨ ਅਮਨਦੀਪ ਸਿੰਘ ਮੋਹੀ ਦੀ ਅਗਵਾਈ ਵਾਲੀ ਮਾਰਕਫੈੱਡ ਦੀ ਫਲਾਇੰਗ ਸਕੁਆਇਡ ਨੂੰ ਟੋਟੇ ਦੀਆਂ 804 ਅਣ-ਐਲਾਨੀਆਂ ਬੋਰੀਆਂ ਮਿਲੀਆਂ ਨਾਲ ਹੀ 253 ਚੌਲਾਂ ਦੀਆਂ ਬੋਰੀਆਂ ਘੱਟ ਪਾਈਆਂ ਗਈਆਂ। ਇਸ ਤੋਂ ਇਲਾਵਾ ਮਿੱਲ ਵਿਚ 9 ਵੇਗਨ (ਗੱਡੀਆਂ, 580×9 ਬੋਰੀਆਂ) ਚੌਲ ਵਾਧੂ ਪੀੜ ਕੇ ਰੱਖੇ ਗਏ ਸਨ। ਮੋਹੀ ਨੇ ਕਿਹਾ ਕਿ 9 ਗੱਡੀਆਂ ਵਾਧੂ ਪੀੜ ਕੇ ਰੱਖਣ ਲਈ ਸੰਬੰਧਤ ਸ਼ੈੱਲਰ 'ਤੇ ਕਾਰਵਾਈ ਬਣਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਅਣ-ਐਲਾਨੀਆਂ ਟੋਟੇ ਦੀਆਂ ਬੋਰੀਆਂ, ਜੋ ਸ਼ੈੱਲਰ ਵੱਲੋਂ ਚੌਲਾਂ ’ਚ ਮਿਲਾ ਕੇ ਸਰਕਾਰ ਨੂੰ ਵੇਚਿਆ ਜਾ ਰਿਹਾ ਸੀ, ਲਈ ਉਨ੍ਹਾਂ ’ਤੇ ਪੈੱਡੀ ਪਾਲਿਸੀ ਦੇ ਕਲਾਸ ਨੰ. 9 ਦੇ ਸਬ-ਕਲਾਸ V ਅਨੁਸਾਰ ਕਾਰਵਾਈ ਕੀਤੀ ਜਾਵੇਗੀ। 

ਇਹ ਵੀ ਪੜ੍ਹੋ : ਹੁਣ ਸਿਰਫ਼ ਇਕ ਕਲਿੱਕ ਨਾਲ ਅਣਅਧਿਕਾਰਤ ਕਾਲੋਨੀਆਂ ਵਿਚ ਪਲਾਟਾਂ, ਇਮਾਰਤਾਂ ਨੂੰ ਰੈਗੂਲਰ ਕਰਵਾਓ

ਚੇਅਰਮੈਨ ਮੋਹੀ ਨੇ ਕਿਹਾ ਕਿ ਮਾਨ ਸਰਕਾਰ ਦੀ ਪਹਿਲੇ ਦਿਨ ਤੋਂ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਦੀ ਨੀਤੀ ਹੈ। ਮਾਰਕਫੈੱਡ ਵੀ ਉਨ੍ਹਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਫ਼ ਸੁਥਰੇ ਅਤੇ ਪਾਰਦਰਸ਼ੀ ਪ੍ਰਣਾਲੀ ਲਈ ਵਚਨਬੱਧ ਹੈ। ਉਨ੍ਹਾਂ ਰਾਈਸ ਮਿੱਲਰਜ਼ ਨੂੰ ਤਾੜਨਾ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੇ ਭ੍ਰਿਸ਼ਟਾਚਾਰ ਅਤੇ ਮਿਲਾਵਟ ਤੋਂ ਪਰਹੇਜ਼ ਕਰਨ। ਉਨ੍ਹਾਂ ਕਿਹਾ ਕਿ ਲਕਸ਼ਮੀ ਰਾਈਸ ਮਿੱਲ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ ਅਤੇ ਛਾਪੇਮਾਰੀ ਦੌਰਾਨ ਪਾਈਆਂ ਗਈਆਂ ਕਮੀਆਂ ਅਤੇ ਨਿਯਮਾਂ ਦੀ ਉਲੰਘਣਾ ਦੀ ਮੁੱਢਲੀ ਰਿਪੋਰਟ ਤਿਆਰ ਕਰਕੇ ਅਗਲੀ ਕਾਰਵਾਈ ਲਈ ਦਾਖਲ ਕੀਤੀ ਜਾ ਚੁੱਕੀ ਹੈ।

ਇਹ ਵੀ ਪੜ੍ਹੋ : ਪਟਿਆਲਾ ਸ਼ਹਿਰੀ ਤੋਂ ਵਿਧਾਨ ਸਭਾ ਚੋਣ ਲੜ ਚੁੱਕੇ ਨੌਜਵਾਨ ਨੇ ਕੀਤਾ ਆਤਮਦਾਹ, ਮਰਨ ਤੋਂ ਪਹਿਲਾਂ ਬਣਾਈ ਵੀਡੀਓ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News