ਗੁਰਦੁਆਰਾ ਸਾਹਿਬ ਨੇੜੇ ਗੰਦਾ ਧੰਦਾ! ਪੁਲਸ ਦੀ ਰੇਡ ਨਾਲ ਕੁੜੀ-ਮੁੰਡਿਆਂ ਨੂੰ ਪੈ ਗਈਆਂ ਭਾਜੜਾਂ (ਵੀਡੀਓ)

Thursday, Aug 22, 2024 - 11:22 AM (IST)

ਗੁਰਦੁਆਰਾ ਸਾਹਿਬ ਨੇੜੇ ਗੰਦਾ ਧੰਦਾ! ਪੁਲਸ ਦੀ ਰੇਡ ਨਾਲ ਕੁੜੀ-ਮੁੰਡਿਆਂ ਨੂੰ ਪੈ ਗਈਆਂ ਭਾਜੜਾਂ (ਵੀਡੀਓ)

ਅੰਮ੍ਰਿਤਸਰ (ਗੁਰਪ੍ਰੀਤ ਸਿੰਘ): ਅੰਮ੍ਰਿਤਸਰ ਪੁਲਸ ਵੱਲੋਂ ਮਜੀਠਾ ਰੋਡ 'ਤੇ ਗੁਰੂ ਹਰਿਰਾਇ ਸਾਹਿਬ ਗੁਰਦੁਆਰੇ ਦੇ ਕੋਲ ਪਿਛਲੇ ਦੋ ਸਾਲ ਤੋਂ ਚੱਲ ਰਹੇ ਸਪਾ ਸੈਂਟਰ 'ਤੇ ਰੇਡ ਕੀਤੀ ਗਈ। ਇਸ ਵਿਚ ਪੁਲਸ ਵੱਲੋਂ ਕੁਝ ਕੁੜੀਆਂ-ਮੁੰਡਿਆਂ ਨੂੰ ਹਿਰਾਸਤ ਵਿਚ ਵੀ ਲਿਆ ਤੇ ਥਾਣਾ ਮਜੀਠਾ ਰੋਡ ਵਿਚ ਲਿਜਾ ਕੇ ਕਾਰਵਾਈ ਵੀ ਕੀਤੀ ਗਈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵਧਿਆ ਟੈਕਸ! ਨਵੀਂ ਗੱਡੀ ਖਰੀਦਣ 'ਤੇ ਹੋਵੇਗਾ ਵਾਧੂ ਖਰਚਾ (ਵੀਡੀਓ)

ਥਾਣਾ ਮਜੀਠਾ ਰੋਡ ਦੇ ਪੁਲਸ ਅਧਿਕਾਰੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਗੁਰਦੁਆਰਾ ਸ੍ਰੀ ਹਰਿਰਾਇ ਸਾਹਿਬ ਦੇ ਨਜ਼ਦੀਕ ਇਕ ਸਪਾ ਸੈਂਟਰ ਚੱਲ ਰਿਹਾ ਹੈ, ਜਿਸ ਵਿਚ ਜਿਸਮਫਰੋਸ਼ੀ ਦਾ ਧੰਦਾ ਵੀ ਚੱਲ ਰਿਹਾ ਹੈ। ਉਨ੍ਹਾਂ ਦੱਸਿਆਂ ਕਿ ਇਹ ਪਿਛਲੇ ਦੋ ਸਾਲ ਤੋਂ ਸਪਾ ਸੈਂਟਰ ਚਲਾਇਆ ਜਾ ਰਿਹਾ ਸੀ। ਅੱਜ ਅਸੀਂ ਇੱਥੇ ਰੇਡ ਕੀਤੀ ਤੇ ਮੌਕੇ ਤੋਂ ਹੀ ਕੁਝ ਲੋਕਾਂ ਨੂੰ ਕਾਬੂ ਕੀਤਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਸਪਾ ਸੈਂਟਰ ਦੇ ਮਾਲਕ ਅਤੇ ਉਸ ਦੇ ਸਾਥੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਤੋਂ ਇਲਾਵਾ ਬਾਕੀ ਜਿਹੜੇ ਕੁੜੀਆਂ ਮੁੰਡੇ ਗ੍ਰਿਫ਼ਤਾਰ ਕੀਤੇ ਹਨ, ਉਨ੍ਹਾਂ ਦੀ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ। ਜਾਣਕਾਰੀ ਹਾਸਲ ਤੋਂ ਕਰਨ ਤੋਂ ਬਾਅਦ ਜੋ ਵੀ ਬਣਦੀ ਕਾਰਵਾਈ ਹੋਵੇਗੀ ਉਹ ਕੀਤੀ ਜਾਵੇਗੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News