ਪੁਲਸ ਨੇ ਸਪਾ ਸੈਂਟਰ ''ਤੇ ਮਾਰੀ ਰੇਡ, ਦੇਖ ਕੇ ਭੱਜਣ ਲੱਗੀ ਕੁੜੀ ਚੌਥੀ ਮੰਜ਼ਿਲ ਤੋਂ ਡਿੱਗੀ ਹੇਠਾਂ
Sunday, Oct 20, 2024 - 05:52 AM (IST)
ਜ਼ੀਰਕਪੁਰ- ਜ਼ੀਰਕਪੁਰ ਦੇ ਵੀ.ਆਈ.ਪੀ. ਰੋਡ ’ਤੇ ਸਥਿਤ ਚੰਡੀਗੜ੍ਹ ਸਿਟੀ ਸੈਂਟਰ ਦੀ ਚੌਥੀ ਮੰਜ਼ਿਲ ’ਤੇ ਦਰਦਨਾਕ ਹਾਦਸਾ ਵਾਪਰਨ ਦੀ ਸੂਚਨਾ ਪ੍ਰਾਪਤ ਹੋਈ ਹੈ। ਜਾਣਕਾਰੀ ਮੁਤਾਬਕ ਆਰੇਂਜ ਸਪਾ 'ਚ ਕੰਮ ਕਰਦੀ ਇਕ ਕੁੜੀ ਪੁਲਸ ਦੀ ਛਾਪੇਮਾਰੀ ਦੌਰਾਨ ਭੱਜਣ ਦੀ ਕੋਸ਼ਿਸ਼ ਕਰਦੇ ਹੋਏ ਚੌਥੀ ਮੰਜ਼ਿਲ ਤੋਂ ਡਿੱਗ ਗਈ, ਜਿਸ ਕਾਰਨ ਉਹ ਗੰਭੀਰ ਰੂਪ 'ਚ ਜ਼ਖਮੀ ਹੋ ਗਈ।
ਸੂਤਰਾਂ ਅਨੁਸਾਰ ਪੁਲਸ ਨੇ ਨਾਜਾਇਜ਼ ਤੌਰ ’ਤੇ ਚੱਲ ਰਹੇ ਸਪਾ ਸੈਂਟਰਾਂ ’ਤੇ ਛਾਪੇਮਾਰੀ ਕੀਤੀ ਸੀ ਤੇ ਕੁਝ ਲੋਕਾਂ ਨੂੰ ਹਿਰਾਸਤ ਵਿੱਚ ਵੀ ਲਿਆ ਹੈ। ਕੁੜੀ ਨੇ ਸਪਾ ਸੈਂਟਰ ਦੀ ਪਿਛਲੀ ਖਿੜਕੀ ਤੋਂ ਹੇਠਾਂ ਉਤਰਨ ਦੀ ਕੋਸ਼ਿਸ਼ ਕੀਤੀ ਪਰ ਹੱਥ ਤਿਲਕ ਜਾਣ ਕਾਰਨ ਉਹ ਚੌਥੀ ਮੰਜ਼ਿਲ ਤੋਂ ਡਿੱਗ ਗਈ। ਇਸ ਹਾਦਸੇ ਵਿਚ ਉਸ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ, ਹੱਡੀਆਂ 'ਚ ਫਰੈਕਚਰ ਹੋ ਗਿਆ ਅਤੇ ਸਿਰ 'ਤੇ ਗੰਭੀਰ ਸੱਟਾਂ ਲੱਗੀਆਂ।
ਇਹ ਵੀ ਪੜ੍ਹੋ- MP ਔਜਲਾ ਨੇ CM ਮਾਨ ਨੂੰ ਲਿਖੀ ਚਿੱਠੀ, ਵਿਰਸਾ ਸਿੰਘ ਵਲਟੋਹਾ ਖ਼ਿਲਾਫ਼ ਮਿਸਾਲੀ ਸਜ਼ਾ ਦੀ ਕੀਤੀ ਮੰਗ
ਹਾਦਸੇ ਤੋਂ ਤੁਰੰਤ ਬਾਅਦ ਕੁੜੀ ਨੂੰ ਜ਼ਖ਼ਮੀ ਹਾਲਤ 'ਚ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਇਹ ਵੀ ਜਾਂਚ ਕਰ ਰਹੀ ਹੈ ਕਿ ਸਪਾ ਸੈਂਟਰ ਕਿਵੇਂ ਚਲਾਇਆ ਜਾ ਰਿਹਾ ਸੀ ਅਤੇ ਕੀ ਇਸ 'ਚ ਕੋਈ ਹੋਰ ਗੈਰ-ਕਾਨੂੰਨੀ ਗਤੀਵਿਧੀ ਵੀ ਕੀਤੀ ਜਾ ਰਹੀ ਸੀ ?
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e