ਨਾਜਾਇਜ਼ ਮਾਈਨਿੰਗ ਖ਼ਿਲਾਫ਼ 2 ਥਾਵਾਂ ’ਤੇ ਛਾਪੇਮਾਰੀ,  ਜੇ. ਸੀ. ਬੀ. ਅਤੇ ਟਿੱਪਰ ਜ਼ਬਤ

Thursday, Oct 08, 2026 - 11:09 AM (IST)

ਨਾਜਾਇਜ਼ ਮਾਈਨਿੰਗ ਖ਼ਿਲਾਫ਼ 2 ਥਾਵਾਂ ’ਤੇ ਛਾਪੇਮਾਰੀ,  ਜੇ. ਸੀ. ਬੀ. ਅਤੇ ਟਿੱਪਰ ਜ਼ਬਤ

ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)-ਮਾਈਨਿੰਗ ਵਿਭਾਗ ਅਤੇ ਪੁਲਸ ਦੀ ਸਾਂਝੀ ਟੀਮ ਵੱਲੋਂ ਦੇਰ ਰਾਤ ਚਲਾਏ ਗਏ ਅਹਿਮ ਆਪ੍ਰੇਸ਼ਨ ਦੌਰਾਨ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਲੋਪੋਕੇ ਦੇ ਪਿੰਡ ਕੋਟ ਸਿੱਧੂ ਵਿਖੇ ਗ਼ੈਰ-ਕਾਨੂੰਨੀ ਰੇਤ ਮਾਈਨਿੰਗ ਵਾਲੀ ਥਾਂ ’ਤੇ ਛਾਪੇਮਾਰੀ ਕਰਦਿਆਂ ਮੌਕੇ ’ਤੇ ਚੱਲ ਰਹੀ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼ ਕੀਤਾ ਗਿਆ। ਮਾਈਨਿੰਗ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਅਧਿਕਾਰੀਆਂ ਨੇ ਮੌਕੇ ਤੋਂ 3 ਜੇ. ਸੀ. ਬੀ. ਮਸ਼ੀਨਾਂ ਤੇ 7 ਟਿੱਪਰਾਂ ਦੀ ਪਛਾਣ ਕੀਤੀ ਹੈ। ਇਸ ਸਬੰਧੀ ਥਾਣਾ ਭਿੰਦੀ ਸੈਦਾਂ ਵਿਖੇ ਐੱਫ. ਆਈ. ਆਰ. ਨੰਬਰ 0160/2026 ਦਰਜ ਕੀਤੀ ਗਈ ਹੈ।

ਇਸੇ ਤਰ੍ਹਾਂ ਮਾਈਨਿੰਗ ਵਿਭਾਗ ਲੁਧਿਆਣਾ ਵੱਲੋਂ ਕੀਤੀ ਇਕ ਹੋਰ ਕਾਰਵਾਈ ਤਹਿਤ ਸਿੱਧਵਾਂ ਬੇਟ ਖੇਤਰ ਤੋਂ ਆ ਰਹੇ ਰੇਤ ਨਾਲ ਭਰੇ ਇਕ ਟਿੱਪਰ ਨੂੰ ਰਾਤ ਸਮੇਂ ਰੋਕ ਕੇ ਚੈੱਕ ਕੀਤਾ ਗਿਆ। ਜਾਂਚ ਦੌਰਾਨ ਵਾਹਨ ’ਤੇ ਕੋਈ ਨੰਬਰ ਪਲੇਟ ਨਹੀਂ ਸੀ ਲੱਗੀ ਹੋਈ। ਇਸ ਮਾਮਲੇ ’ਚ ਸਖ਼ਤ ਕਾਰਵਾਈ ਕਰਦਿਆਂ ਮਾਈਨਿੰਗ ਵਿਭਾਗ ਨੇ ਬਿਨਾਂ ਨੰਬਰ ਵਾਲਾ ਟਿੱਪਰ ਥਾਣਾ ਸਿੱਧਵਾਂ ਬੇਟ ਦੇ ਹਵਾਲੇ ਕੀਤਾ ਅਤੇ ਮਿਤੀ 6 ਅਕਤੂਬਰ ਨੂੰ ਐੱਫ਼. ਆਈ. ਆਰ. ਨੰਬਰ 283 ਤਹਿਤ ਕੇਸ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ ਹੋਵੇਗਾ...

ਉਨ੍ਹਾਂ ਦੱਸਿਆ ਕਿ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕਾਰਵਾਈ ਕਰਦੇ 6 ਅਕਤੂਬਰ ਤੱਕ ਸੂਬੇ ਭਰ ’ਚ 247 ਐੱਫ਼. ਆਈ. ਆਰਜ਼ ਦਰਜ ਕੀਤੀਆਂ ਗਈਆਂ ਹਨ ਅਤੇ ਨਿਯਮ 74 ਅਤੇ 75 ਤਹਿਤ 598 ਚਲਾਨ ਜਾਰੀ ਕੀਤੇ ਹਨ। ਕੁੱਲ੍ਹ 7.92 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲਾਇਆ ਗਿਆ, ਜਿਸ ’ਚੋਂ 7.69 ਕਰੋੜ ਰੁਪਏ ਤੋਂ ਵੱਧ ਦੀ ਰਕਮ ਵਸੂਲੀ ਜਾ ਚੁੱਕੀ ਹੈ।

ਇਹ ਵੀ ਪੜ੍ਹੋ: ਡਿਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ! ਅਦਾਲਤ ਨੇ ਸੁਣਾਇਆ ਅਹਿਮ ਫ਼ੈਸਲਾ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News