ਕਿਸਾਨ ਆਗੂਆਂ ਦੇ ਘਰਾਂ ’ਚ ਛਾਪੇਮਾਰੀ, ਕਈ ਗ੍ਰਿਫ਼ਤਾਰ; ਘਰਾਂ ’ਤੇ ਚਿਪਕਾਏ ਨੋਟਿਸ
Saturday, Mar 30, 2024 - 07:56 AM (IST)
ਪਟਿਆਲਾ/ਸਨੌਰ (ਮਨਦੀਪ ਜੋਸਨ)- ਹਰਿਆਣਾ ਵਿਚ 31 ਮਾਰਚ ਦੀ ਕਿਸਾਨ ਮਹਾਪੰਚਾਇਤ ਤੋਂ ਘਬਰਾਈ ਮੋਦੀ ਸਰਕਾਰ ਨੇ ਹਰਿਆਣਾ ਸਰਕਾਰ ਨੂੰ ਹਦਾਇਤਾਂ ਦੇ ਕੇ ਕਈ ਕਿਸਾਨ ਨੇਤਾ ਗ੍ਰਿਫ਼ਤਾਰ ਕਰਵਾ ਲਏ ਹਨ। ਕਿਸਾਨਾਂ ਦੇ ਘਰਾਂ ’ਤੇ ਛਾਪਾਮਾਰੀ ਜ਼ੋਰਾਂ ’ਤੇ ਰਹੀ ਅਤੇ 50 ਤੋਂ ਵੱਧ ਘਰਾਂ ’ਤੇ ਅੱਜ ਨਵੇਂ ਨੋਟਿਸ ਚਿਪਕਾ ਦਿੱਤੇ ਗਏ ਹਨ। ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਕ ਦੀ ਅਗਵਾਈ ਹੇਠ ਕਿਸਾਨ ਸੰਘਰਸ਼ ਦੇ 46ਵੇਂ ਦਿਨ ਕਿਸਾਨ ਨੇਤਾ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੇ ਆਖਿਆ ਕਿ ਹਰਿਆਣਾ ’ਚ ਜਾਰੀ ਸ਼ਹੀਦ ਸ਼ੁੱਭਕਰਨ ਸਿੰਘ ਦੀ ਕਲਸ਼ ਯਾਤਰਾ ਲੋਕਾਂ ਵੱਲੋਂ ਬਹੁਤ ਸਤਕਾਰ ਮਿਲ ਰਿਹਾ ਹੈ। ਸੈਂਕੜੇ ਲੋਕ ਸ਼ਹੀਦ ਨੂੰ ਸ਼ਰਧਾਂਜਲੀ ਦੇਣ ਲਈ ਪਹੁੰਚ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ - ਮਸ਼ਹੂਰ ਪੰਜਾਬੀ Actor 'ਤੇ ਦਾਅ ਖੇਡ ਸਕਦੀ ਹੈ ਭਾਜਪਾ! ਸੰਗਰੂਰ ਤੋਂ ਐਲਾਨ ਸਕਦੀ ਹੈ ਉਮੀਦਵਾਰ
ਉਨ੍ਹਾਂ ਦੱਸਿਆ ਕਿ 31 ਮਾਰਚ ਨੂੰ ਅੰਬਾਲਾ ਦੀ ਸ਼ਾਹਪੁਰ ਮੌੜ ਅਨਾਜ ਮੰਡੀ ਵਿਖੇ ਹੋਣ ਵਾਲੇ ਸ਼ਰਧਾਂਜਲੀ ਪ੍ਰੋਗਰਾਮ ’ਚ ਲੱਖਾਂ ਕਿਸਾਨ ਮਜ਼ਦੂਰ ਸ਼ਾਮਲ ਹੋਣ ਜਾ ਰਹੇ ਹਨ, ਜਿਸ ਤੋਂ ਹਰਿਆਣਾ ਅਤੇ ਕੇਂਦਰ ਸਰਕਾਰ ਦੇ ਮੱਥੇ ’ਤੇ ਤਰੇਲੀਆਂ ਆਉਣੀਆਂ ਸ਼ੁਰੂ ਹੋ ਗਈਆਂ ਹਨ। ਸਿੱਟੇ ਵਜੋਂ ਘਬਰਾਹਟ ’ਚ ਹਰਿਆਣਾ ਪੁਲਸ ਨੇ ਪੰਜਾਬ ਸਰਹੱਦ ’ਤੇ ਮੋਹਾਲੀ ਏਅਰਪੋਰਟ ਤੋਂ ਬੀ. ਕੇ. ਯੂ. (ਸ਼ਹੀਦ ਭਗਤ ਸਿੰਘ) ਦੇ ਕਿਸਾਨ ਨੌਜਵਾਨ ਆਗੂ ਨਵਦੀਪ ਸਿੰਘ ਜਲਬੇੜਾ ਅਤੇ ਗੁਰਕੀਰਤ ਸਿੰਘ ਪੁੱਤਰ ਜਸਵੀਰ ਸਿੰਘ ਪਿੰਡ ਸ਼ਾਹਪੁਰ ਜ਼ਿਲਾ ਅੰਬਾਲਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਔਰਤਾਂ, ਬਜ਼ੁਰਗਾਂ ਅਤੇ ਨੌਜਵਾਨਾਂ ਨੇ ਇਕਜੁੱਟ ਹੋ ਕੇ ਪੁਲਸ ਨੂੰ ਪਿੰਡਾਂ ’ਚ ਵੜਨ ਤੋਂ ਰੋਕਣ ਦੀ ਜਾਣਕਾਰੀ ਹੈ।
ਹਰਿਆਣਾ ਪੁਲਸ ਨੂੰ ਚਿਤਾਵਨੀ ਦਿੰਦਿਆਂ ਉਨ੍ਹਾਂ ਕਿਹਾ ਕਿ ਜੇਕਰ ਗ੍ਰਿਫ਼ਤਾਰ ਨੌਜਵਾਨਾਂ ਨੂੰ ਜਲਦੀ ਰਿਹਾਅ ਨਾ ਕੀਤਾ ਗਿਆ ਜਾਂ ਸ਼ਰਧਾਂਜਲੀ ਪ੍ਰੋਗਰਾਮ ਨੂੰ ਰੋਕਣ ਲਈ ਆਪਣੀਆਂ ਹਰਕਤਾਂ ਤੋਂ ਗੁਰੇਜ਼ ਨਾ ਕੀਤਾ ਤਾਂ ਜਥੇਬੰਦੀਆਂ ਤਿੱਖੇ ਐਕਸ਼ਨ ਦਾ ਐਲਾਨ ਕਰਨਗੀਆਂ। ਉਨ੍ਹਾਂ 31 ਮਾਰਚ ਨੂੰ ਸ਼ਰਧਾਂਜਲੀ ਸਮਾਗਮ ਦੌਰਾਨ ਲੋਕਾਂ ਨੂੰ ਜ਼ੋਰਦਾਰ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵੱਡੇ ਸਿਆਸੀ ਉਲਟਫੇਰ ਕਰੇਗੀ ਭਾਜਪਾ! 2-3 ਸੰਸਦ ਮੈਂਬਰਾਂ ਤੇ ਵੱਡੇ ਆਗੂਆਂ ਨਾਲ ਚੱਲ ਰਹੀ ਗੁਪਤ ਗੱਲਬਾਤ
ਉਨ੍ਹਾਂ ਦੱਸਿਆ ਕਿ 30 ਮਾਰਚ ਨੂੰ ਜਥੇਬੰਦੀ ਦੇ ਪ੍ਰੋਗਰਾਮ ਤਹਿਤ ਜ਼ਿਲੇ ਅੰਮ੍ਰਿਤਸਰ ’ਚੋਂ ਹਜ਼ਾਰਾਂ ਕਿਸਾਨਾਂ-ਮਜ਼ਦੂਰਾਂ ਦੇ ਜਥੇ ਅੰਮ੍ਰਿਤਸਰ ਰੇਲਵੇ ਸਟੇਸ਼ਨ ਅਤੇ ਟ੍ਰੈਕਟਰ-ਟਰਾਲੀਆਂ ਦੇ ਕਾਫਲੇ ਬਿਆਸ ਪੁਲ ਤੋਂ ਸ਼ੰਭੂ ਬਾਰਡਰ ਮੋਰਚੇ ’ਚ ਸ਼ਮੂਲੀਅਤ ਕਰਨ ਲਈ ਰਵਾਨਾ ਹੋਣਗੇ। ਕਿਸਾਨ ਆਗੂਆਂ ਨੇ ਹਰਿਆਣਾ ਪੁਲਸ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਹ ਕੁਝ ਦਿਨਾਂ ’ਚ ਗ੍ਰਿਫਤਾਰ ਕੀਤੇ ਨੌਜਵਾਨਾਂ ਨੂੰ ਰਿਹਾਅ ਨਹੀਂ ਕਰਦੇ ਜਾਂ ਸ਼ਰਧਾਂਜਲੀ ਸਮਾਗਮ ਨੂੰ ਰੋਕਣ ਲਈ ਘਟੀਆ ਹਰਕਤਾਂ ਤੋਂ ਬਾਝ ਨਾ ਆਏ ਤਾਂ ਆਉਣ ਵਾਲੇ ਦਿਨਾਂ ’ਚ ਰੇਲ ਅਤੇ ਸੜਕੀ ਆਵਾਜਾਈ ਨੂੰ ਪੂਰੀ ਤਰ੍ਹਾਂ ਠੱਪ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਅਤੇ ਪੁਲਸ ਦੀਆਂ ਦਮਨਕਾਰੀ ਨੀਤੀਆਂ ਦਾ ਮੂੰਹ ਤੋੜਵਾਂ ਜਵਾਬ ਦੇਣ ਲਈ 31 ਮਾਰਚ ਦੇ ਸ਼ਰਧਾਂਜਲੀ ਸਮਾਗਮ ’ਚ ਮੋਹੜੀ ਮੰਡੀ, ਅੰਬਾਲਾ ਵਿਖੇ ਵੱਡੀ ਗਿਣਤੀ ’ਚ ਪਹੁੰਚਣ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8