''ਯੁੱਧ ਨਸ਼ਿਆਂ ਵਿਰੁੱਧ'': 391 ਥਾਵਾਂ ''ਤੇ ਛਾਪੇਮਾਰੀ, 68 ਨਸ਼ਾ ਸਮੱਗਲਰ ਕੀਤੇ ਕਾਬੂ

Monday, Aug 11, 2025 - 09:21 AM (IST)

''ਯੁੱਧ ਨਸ਼ਿਆਂ ਵਿਰੁੱਧ'': 391 ਥਾਵਾਂ ''ਤੇ ਛਾਪੇਮਾਰੀ, 68 ਨਸ਼ਾ ਸਮੱਗਲਰ ਕੀਤੇ ਕਾਬੂ

ਚੰਡੀਗੜ੍ਹ (ਅੰਕੁਰ) : ‘ਯੁੱਧ ਨਸ਼ਿਆਂ ਵਿਰੁੱਧ’ ਦੇ ਲਗਾਤਾਰ 162ਵੇਂ ਦਿਨ ਪੰਜਾਬ ਪੁਲਸ ਨੇ 391 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ’ਚ 50 ਐੱਫ. ਆਈ. ਆਰਜ਼ ਦਰਜ ਕਰ ਕੇ 68 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 162 ਦਿਨਾਂ ’ਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 25,343 ਹੋ ਗਈ ਹੈ। ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.4 ਕਿਲੋਗ੍ਰਾਮ ਹੈਰੋਇਨ ਅਤੇ 1594 ਨਸ਼ੀਲੀਆਂ ਗੋਲੀਆਂ/ਕੈਪਸੂਲ ਬਰਾਮਦ ਕੀਤੇ ਗਏ।

ਇਹ ਵੀ ਪੜ੍ਹੋ : ਸੋਸ਼ਲ ਮੀਡੀਆ ’ਤੇ ਹੋਈ ਦੋਸਤੀ ਦੌਰਾਨ ਨੌਜਵਾਨ ਨੇ ਨਾਬਾਲਗ ਦੀਆਂ ਬਣਾਈਆਂ ਅਸ਼ਲੀਲ ਤਸਵੀਰਾਂ, ਕੇਸ ਦਰਜ

ਸਪੈਸ਼ਲ ਡੀ. ਜੀ. ਪੀ. ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 67 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 900 ਤੋਂ ਵੱਧ ਪੁਲਸ ਮੁਲਾਜ਼ਮਾਂ ਵਾਲੀਆਂ 110 ਤੋਂ ਵੱਧ ਪੁਲਸ ਟੀਮਾਂ ਨੇ ਸੂਬੇ ਭਰ ’ਚ ਛਾਪੇਮਾਰੀ ਕੀਤੀ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਸ ਟੀਮਾਂ ਨੇ 414 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ ਅਤੇ ਨਾਲ ਹੀ 43 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News