ਆਪ੍ਰੇਸ਼ਨ ਸੀਲ-9 : 7ਵੇਂ ਦਿਨ ਸੂਬੇ ਭਰ ’ਚ 687 ਥਾਵਾਂ ''ਤੇ ਛਾਪੇਮਾਰੀ, 111 ਨਸ਼ਾ ਸਮੱਗਲਰ ਗ੍ਰਿਫ਼ਤਾਰ

Saturday, Mar 08, 2025 - 11:56 AM (IST)

ਆਪ੍ਰੇਸ਼ਨ ਸੀਲ-9 : 7ਵੇਂ ਦਿਨ ਸੂਬੇ ਭਰ ’ਚ 687 ਥਾਵਾਂ ''ਤੇ ਛਾਪੇਮਾਰੀ, 111 ਨਸ਼ਾ ਸਮੱਗਲਰ ਗ੍ਰਿਫ਼ਤਾਰ

ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸੂਬੇ ’ਚੋਂ ਨਸ਼ਿਆਂ ਦੇ ਮੁਕੰਮਲ ਖ਼ਤਮੇ ਲਈ ਵਿੱਢੀ ‘ਯੁੱਧ ਨਸ਼ੇ ਵਿਰੁੱਧ’ ਮੁਹਿੰਮ ਨੂੰ ਲਗਾਤਾਰ ਸੱਤਵੇਂ ਦਿਨ ਜਾਰੀ ਰੱਖਦਿਆਂ ਪੰਜਾਬ ਪੁਲਸ ਨੇ ਸ਼ੁੱਕਰਵਾਰ ਨੂੰ ਇਕ ਵਿਸ਼ੇਸ਼ ਆਪ੍ਰੇਸ਼ਨ ‘ਆਪ੍ਰੇਸ਼ਨ ਸੀਲ-9’ ਚਲਾਇਆ, ਜਿਸ ਦਾ ਮੰਤਵ ਸਰਹੱਦੀ ਸੂਬੇ ਪੰਜਾਬ ’ਚ ਦਾਖ਼ਲ ਹੋਣ ਜਾਂ ਬਾਹਰ ਜਾਣ ਵਾਲੇ ਸਾਰੇ ਵਾਹਨਾਂ ਦੀ ਚੈਕਿੰਗ ਕਰਨਾ ਸੀ ਤਾਂ ਜੋ ਨਸ਼ਾ ਅਤੇ ਸ਼ਰਾਬ ਸਮੱਗਲਰਾਂ ’ਤੇ ਤਿੱਖੀ ਨਜ਼ਰ ਰੱਖੀ ਜਾ ਸਕੇ।

ਪੁਲਸ ਡਾਇਰੈਕਟਰ ਜਨਰਲ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸਾਰੇ ਸਰਹੱਦੀ ਜ਼ਿਲ੍ਹਿਆਂ ’ਚ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਚਲਾਏ ਗਏ ਇਸ ਆਪ੍ਰੇਸ਼ਨ ਦੌਰਾਨ ਸਾਰੇ ਐੱਸ. ਐੱਸ. ਪੀਜ਼. ਨੂੰ ਨਿਰਦੇਸ਼ ਦਿੱਤੇ ਗਏ ਸਨ ਕਿ ਸਰਹੱਦੀ ਜ਼ਿਲ੍ਹਿਆਂ ਦੀਆਂ ਰਣਨੀਤਕ ਥਾਵਾਂ ’ਤੇ ਸਾਂਝੇ ਨਾਕੇ ਲਗਾਏ ਜਾਣ ਅਤੇ ਗਜ਼ਟਿਡ ਅਧਿਕਾਰੀਆਂ/ਐੱਸ. ਐੱਚ. ਓਜ਼. ਦੀ ਨਿਗਰਾਨੀ ਹੇਠ ਸੀਲਿੰਗ ਪੁਆਇੰਟਾਂ ’ਤੇ ਮਜ਼ਬੂਤ ‘ਨਾਕੇ’ ਲਗਾਉਣ ਲਈ ਵੱਧ ਤੋਂ ਵੱਧ ਨਫ਼ਰੀ ਜੁਟਾਈ ਜਾਵੇ।

ਇਹ ਵੀ ਪੜ੍ਹੋ : ਪੰਜਾਬ 'ਚ ਮੁੜ ਵਧੇਗੀ ਠੰਡ, 2 ਦਿਨ ਪਵੇਗਾ ਮੀਂਹ, ਜਾਣੋ ਆਉਣ ਵਾਲੇ ਦਿਨਾਂ 'ਚ ਮੌਸਮ ਦਾ ਹਾਲ

ਇਸ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਵਿਸ਼ੇਸ਼ ਡੀ. ਜੀ. ਪੀ. ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਚਾਰ ਸਰਹੱਦੀ ਸੂਬਿਆਂ ਅਤੇ ਯੂ. ਟੀ. ਚੰਡੀਗੜ੍ਹ ਨਾਲ ਸਰਹੱਦਾਂ ਸਾਂਝੀਆਂ ਕਰਨ ਵਾਲੇ 10 ਜ਼ਿਲ੍ਹਿਆਂ ਦੇ ਲਗਭਗ 84 ਦਾਖਲਾ ਹੋਣ/ਬਾਹਰ ਜਾਣ ਵਾਲੇ ਪੁਆਇੰਟਾਂ ’ਤੇ ਇੰਸਪੈਕਟਰਾਂ/ਡੀ. ਐੱਸ. ਪੀਜ਼ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਸ ਕਰਮਚਾਰੀਆਂ ਦੀ ਨਫ਼ਰੀ ਵਾਲੇ ਮਜ਼ਬੂਤ ਨਾਕੇ ਲਗਾਏ ਗਏ ਸਨ। 10 ਅੰਤਰ-ਰਾਜੀ ਸਰਹੱਦੀ ਜ਼ਿਲ੍ਹਿਆਂ ’ਚ ਪਠਾਨਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਰੋਪੜ, ਐੱਸ. ਏ. ਐੱਸ. ਨਗਰ, ਪਟਿਆਲਾ, ਸੰਗਰੂਰ, ਮਾਨਸਾ, ਹੁਸ਼ਿਆਰਪੁਰ ਅਤੇ ਬਠਿੰਡਾ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿਚ ਦਾਖ਼ਲ ਹੋਣ/ਬਾਹਰ ਜਾਣ ਵਾਲੇ 3938 ਵਾਹਨਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ’ਚੋਂ 471 ਦੇ ਚਲਾਨ ਕੱਟੇ ਗਏ ਅਤੇ 11 ਨੂੰ ਜ਼ਬਤ ਕੀਤਾ ਗਿਆ।

ਇਹ ਵੀ ਪੜ੍ਹੋ : ਜਥੇਦਾਰਾਂ ਨੂੰ ਹਟਾਉਣ ਦੇ ਫ਼ੈਸਲੇ 'ਤੇ ਅਕਾਲੀ ਆਗੂ ਮਨਪ੍ਰੀਤ ਸਿੰਘ ਇਯਾਲੀ ਦਾ ਵੱਡਾ ਬਿਆਨ

ਪੁਲਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਘੇਰਾਬੰਦੀ ਅਤੇ ਖੋਜ ਮੁਹਿੰਮ (ਕਾਸੋ) ਜਾਰੀ ਰੱਖੀ ਹੈ ਅਤੇ ਸ਼ੁੱਕਰਵਾਰ ਨੂੰ 687 ਥਾਵਾਂ ’ਤੇ ਛਾਪੇਮਾਰੀ ਕੀਤੀ ਹੈ, ਜਿਸ ਨਾਲ ਸੂਬੇ ਭਰ ਵਿਚ 86 ਐੱਫ਼. ਆਈ. ਆਰਜ਼ ਦਰਜ ਹੋਣ ਤੋਂ ਬਾਅਦ 111 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਨਾਲ ਇਕ ਹਫ਼ਤੇ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ੍ਹ ਨਸ਼ਾ ਸਮੱਗਲਰਾਂ ਦੀ ਗਿਣਤੀ 884 ਹੋ ਗਈ ਹੈ। ਸਪੈਸ਼ਲ ਡੀ. ਜੀ. ਪੀ. ਨੇ ਕਿਹਾ ਕਿ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਸਮੱਗਲਰਾਂ ਦੇ ਕਬਜ਼ੇ ’ਚੋਂ 1.2 ਕਿੱਲੋਗ੍ਰਾਮ ਹੈਰੋਇਨ, 9.8 ਕਿੱਲੋਗ੍ਰਾਮ ਅਫ਼ੀਮ, 3.3 ਕਿੱਲੋਗ੍ਰਾਮ ਗਾਂਜਾ, 46 ਕਿੱਲੋਗ੍ਰਾਮ ਭੁੱਕੀ, 7091 ਨਸ਼ੇ ਦੀਆਂ ਗੋਲ਼ੀਆਂ/ਟੀਕੇ ਅਤੇ 1.32 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ ਦਾ ਇਹ ਇਲਾਕਾ ਕਰ ਦਿੱਤਾ ਸੀਲ, ਲਗਾ 'ਤੇ ਨਾਕੇ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e 


author

shivani attri

Content Editor

Related News