ਆਪ੍ਰੇਸ਼ਨ ਸਤਰਕ: ਇੱਕੋ ਸਮੇਂ ਪੰਜਾਬ ਦੀਆਂ 25 ਜੇਲ੍ਹਾਂ ਦੀ ਲਈ ਗਈ ਤਲਾਸ਼ੀ; ਮੋਬਾਈਲ ਸਣੇ ਇਹ ਚੀਜ਼ਾਂ ਹੋਈਆਂ ਬਰਾਮਦ

Wednesday, Aug 02, 2023 - 10:09 PM (IST)

ਆਪ੍ਰੇਸ਼ਨ ਸਤਰਕ: ਇੱਕੋ ਸਮੇਂ ਪੰਜਾਬ ਦੀਆਂ 25 ਜੇਲ੍ਹਾਂ ਦੀ ਲਈ ਗਈ ਤਲਾਸ਼ੀ; ਮੋਬਾਈਲ ਸਣੇ ਇਹ ਚੀਜ਼ਾਂ ਹੋਈਆਂ ਬਰਾਮਦ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਮੁਤਾਬਕ ਜੇਲ੍ਹਾਂ ਵਿਚ ਗੈਰ-ਕਾਨੂੰਨੀ ਗਤੀਵਿਧੀਆਂ, ਨਸ਼ੀਲੇ ਪਦਾਰਥ ਅਤੇ ਇਲੈਕਟਰਾਨਿਕ ਉਪਕਰਨਾਂ ਵਿਰੁੱਧ ਚੌਕਸੀ ਰੱਖਣ ਦੇ ਮੱਦੇਨਜ਼ਰ ਪੰਜਾਬ ਪੁਲਸ ਨੇ ਬੁੱਧਵਾਰ ਨੂੰ ਜੇਲ੍ਹ ਵਿਭਾਗ ਨਾਲ ਸਾਂਝੇ ਤੌਰ ’ਤੇ ‘ਆਪ੍ਰੇਸ਼ਨ ਸਤਰਕ’ ਨਾਮਕ ਵਿਸ਼ੇਸ਼ ਅਭਿਆਨ ਚਲਾਇਆ, ਜਿਸ ਤਹਿਤ ਰਾਜ ਦੀਆਂ ਸਾਰੀਆਂ ਜੇਲ੍ਹਾਂ ਵਿਚ ਇੱਕੋ ਸਮੇਂ ’ਤੇ ਤਲਾਸ਼ੀ ਕੀਤੀ ਗਈ। ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਕੀਤੀ ਗਈ , ਜਿਸ ਤਹਿਤ  ਸੂਬੇ ਦੀਆਂ 25 ਜੇਲ੍ਹਾਂ - ਕੇਂਦਰੀ, ਜ਼ਿਲ੍ਹਾ ਅਤੇ ਸਬ-ਡਵੀਜ਼ਨ ਜੇਲ੍ਹਾਂ, ਵਿਚ ਤਲਾਸ਼ੀ ਕੀਤੀ ਗਈ।

ਇਹ ਖ਼ਬਰ ਵੀ ਪੜ੍ਹੋ - ਵਿਧਵਾ ਮਾਂ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਇਕਲੌਤੇ ਪੁੱਤ ਦੀ ਸੜਕ ਹਾਦਸੇ 'ਚ ਹੋਈ ਮੌਤ

ਵਿਸ਼ੇਸ਼ ਡੀ.ਜੀ.ਪੀ. ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਖੁਦ ਇਸ ਸੂਬਾ ਪੱਧਰੀ ਕਾਰਵਾਈ ਦੀ ਅਗਵਾਈ ਕਰਦਿਆਂ ਏ.ਡੀ.ਜੀ.ਪੀ. ਜੇਲ੍ਹਾਂ ਅਰੁਣ ਪਾਲ ਸਿੰਘ ਦੇ ਨਾਲ ਕੇਂਦਰੀ ਜੇਲ੍ਹ ਪਟਿਆਲਾ ਪਹੁੰਚਕੇ ਚੈਕਿੰਗ ਕੀਤੀ। ਇਸ ਮੌਕੇ ਇੰਸਪੈਕਟਰ ਜਨਰਲ ਆਫ ਪੁਲਸ (ਆਈ.ਜੀ.ਪੀ.), ਪਟਿਆਲਾ ਰੇਂਜ, ਮੁਖਵਿੰਦਰ ਸਿੰਘ ਛੀਨਾ ਅਤੇ ਐੱਸ.ਐੱਸ.ਪੀ. ਪਟਿਆਲਾ ਵਰੁਣ ਸ਼ਰਮਾ ਵੀ ਮੌਜੂਦ ਸਨ। ਆਪ੍ਰੇਸ਼ਨ ਵਿਚ 2500 ਤੋਂ ਵੱਧ ਪੁਲਸ ਕਰਮੀਆਂ ਦੀ ਮਜ਼ਬੂਤ ਨਫ਼ਰੀ ਸ਼ਾਮਲ ਸੀ, ਨੂੰ ਸੂਬੇ ਭਰ ’ਚ ਦੁਪਹਿਰ 12 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਇੱਕੋ ਸਮੇਂ ’ਤੇ ਚਲਾਇਆ ਗਿਆ  ਅਤੇ ਐਸਐਸਪੀਜ਼ ਨੂੰ ਆਪਣੇ ਸਬੰਧਤ ਜ਼ਿਲ੍ਹਿਆਂ ਵਿਚ ਆਪਰੇਸ਼ਨ ਦੀ ਅਗਵਾਈ ਕਰਨ ਲਈ ਕਿਹਾ ਗਿਆ ਸੀ। ਇਸ ਦੌਰਾਨ ਜੇਲ੍ਹਾਂ ਦੇ  ਅੰਦਰ ਅਤੇ ਬਾਹਰ ਪੁਲਿਸ ਦੀ ਭਾਰੀ ਤਾਇਨਾਤੀ ਕੀਤੀ ਗਈ ਸੀ ਤਾਂ ਜੋ ਕੋਈ ਵੀ ਸ਼ਖ਼ਸ ਜੇਲ੍ਹ ਤੋਂ ਕੁਝ ਵੀ ਬਾਹਰ ਨਾ ਸੁੱਟ ਸਕੇ। ਅਭਿਆਨ ਵਿਚ ਸਨਿਫਰ ਡਾਗਜ਼ (ਸੁੰਘਣ ਵਾਲੇ ਕੁੱਤੇ) ਵੀ ਸ਼ਾਮਲ ਕੀਤੇ ਗਏ।

ਇਹ ਖ਼ਬਰ ਵੀ ਪੜ੍ਹੋ - 11ਵੀਂ ਦੇ ਵਿਦਿਆਰਥੀ ਨੇ ਬੱਚੀ ਨਾਲ ਕੀਤਾ ਸ਼ਰਮਨਾਕ ਕਾਰਾ, 8 ਸਾਲਾ ਮਾਸੂਮ ਦੀ ਹਾਲਤ ਵੇਖ ਮਾਂ ਦਾ ਨਿਕਲਿਆ ਤ੍ਰਾਹ

ਸਪੈਸ਼ਲ ਡੀ.ਜੀ.ਪੀ. ਅਰਪਿਤ ਸ਼ੁਕਲਾ ਨੇ ਕਿਹਾ ਕਿ ਇਸ ਕਾਰਵਾਈ ਦਾ ਮਕਸਦ ਨਾ ਸਿਰਫ਼ ਜੇਲ੍ਹ ਵਿਚ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣਾ ਹੈ, ਸਗੋਂ ਇਹ ਯਕੀਨੀ ਬਣਾਉਣਾ ਵੀ ਹੈ ਕਿ ਕੈਦੀਆਂ ਨੂੰ ਉਹ ਸਾਰੀਆਂ ਸਹੂਲਤਾਂ ਮਿਲ ਰਹੀਆਂ ਹਨ ਜਿਨ੍ਹਾਂ ਦੇ ਉਹ ਬਾ-ਕਾਨੂੰਨ ਹੱਕਦਾਰ ਹਨ। ਉਨ੍ਹਾਂ ਕਿਹਾ, “ਸਾਡੀਆਂ ਪੁਲਸ ਟੀਮਾਂ ਨੇ ਜੇਲ੍ਹ ਕੰਪਲੈਕਸ ਵਿਚ ਬੈਰਕਾਂ, ਰਸੋਈਆਂ ਅਤੇ ਪਖਾਨਿਆਂ ਸਮੇਤ ਜੇਲ੍ਹ ਦੇ ਚੱਪੇ-ਚੱਪੇ  ਦੀ ਚੰਗੀ ਤਰ੍ਹਾਂ ਤਲਾਸ਼ੀ ਲਈ।”  ਅਭਿਆਨ ਦੇ ਨਤੀਜਿਆਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਦੱਸਿਆ ਕਿ ਇਸ ਸੂਬਾ ਪੱਧਰੀ ਤਲਾਸ਼ੀ ਅਭਿਆਨ ਦੌਰਾਨ ਵੱਖ-ਵੱਖ ਜੇਲ੍ਹਾਂ ਦੀਆਂ ਬੈਰਕਾਂ ਵਿਚੋਂ 21 ਮੋਬਾਈਲ ਫ਼ੋਨ ਸਮੇਤ ਸਿਮ ਕਾਰਡ ਅਤੇ ਚਾਰਜਰ, ਮੋਡੀਫਾਈਡ ਚਾਕੂ, ਮੇਖਾਂ ਅਤੇ 8.7 ਗ੍ਰਾਮ ਅਫ਼ੀਮ ਬਰਾਮਦ ਕੀਤੀ ਗਈ। ਉਨ੍ਹਾਂ ਨੇ ਪਟਿਆਲਾ ਕੇਂਦਰੀ ਜੇਲ੍ਹ ਵਿਚ ਕੀਤੇ ਗਏ ਪੁਖਤਾ ਸੁਰੱਖਿਆ ਪ੍ਰਬੰਧਾਂ ’ਤੇ ਤਸੱਲੀ ਪ੍ਰਗਟਾਈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News