ਤਲਾਸ਼ੀ ਮੁਹਿੰਮ ਦੇ ਪੰਜਵੇਂ ਦਿਨ ਪੰਜਾਬ ਪੁਲਸ ਵੱਲੋਂ 246 ਵੱਡੇ ਨਸ਼ਾ ਸਮੱਗਲਰਾਂ ਦੇ ਸੁਰੱਖਿਅਤ ਟਿਕਾਣਿਆਂ ’ਤੇ ਛਾਪੇਮਾਰੀ
Friday, Jun 21, 2024 - 02:53 AM (IST)
ਜਲੰਧਰ/ਚੰਡੀਗੜ੍ਹ (ਧਵਨ)- ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ੇ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੇ ਪੰਜਵੇਂ ਦਿਨ ਪੰਜਾਬ ਪੁਲਸ ਨੇ ਵੱਡੇ ਨਸ਼ਾ ਸਮੱਗਲਰਾਂ, ਜੋ ਇਸ ਸਮੇਂ ਜ਼ਮਾਨਤ ’ਤੇ ਬਾਹਰ ਹਨ, ’ਤੇ ਸ਼ਿਕੰਜਾ ਕੱਸਦੇ ਹੋਏ ਪੂਰੇ ਸੂਬੇ ’ਚ ਸਥਿਤ ਉਨ੍ਹਾਂ ਦੇ ਸੁਰੱਖਿਅਤ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਹੁਕਮਾਂ ’ਤੇ ਸੂਬੇ ਦੇ ਸਾਰੇ 28 ਪੁਲਸ ਜ਼ਿਲ੍ਹਿਆਂ ’ਚ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਇਕੋ ਸਮੇਂ ਚਲਾਇਆ ਗਿਆ।
ਇਹ ਵੀ ਪੜ੍ਹੋ- 1 ਸਾਲ ਪਹਿਲਾਂ ਰਿਟਾਇਰ ਹੋਏ DSP ਨੇ ਲਾਈਸੈਂਸੀ ਰਿਵਾਲਵਰ ਨਾਲ ਖ਼ੁਦ ਨੂੰ ਮਾਰੀ ਗੋਲ਼ੀ, ਮੌਕੇ 'ਤੇ ਹੋਈ ਮੌਤ
ਸਪੈਸ਼ਲ ਡੀ.ਜੀ.ਪੀ. ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਨਸ਼ੇ ਦੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਚਲਾਏ ਜਾ ਰਹੇ ਇਸ ਆਪ੍ਰੇਸ਼ਨ ਨੂੰ ਸਫਲ ਬਣਾਉਣ ਲਈ ਸਾਰੇ 246 ਵੱਡੇ ਸਮੱਗਲਰਾਂ ਦੀ ਸੂਚੀ ਸਾਰੇ ਸੀ.ਪੀਜ਼/ਐੱਸ.ਐੱਸ.ਪੀਜ਼ ਦੇ ਨਾਲ ਸਾਂਝੀ ਕੀਤੀ ਗਈ ਸੀ ਅਤੇ ਉਨ੍ਹਾਂ ਨੂੰ ਇੰਸਪੈਕਟਰਾਂ/ਸਬ-ਇੰਸਪੈਕਟਰਾਂ ਦੀ ਅਗਵਾਈ ’ਚ ਮਜ਼ਬੂਤ ਪੁਲਸ ਪਾਰਟੀਆਂ ਤਾਇਨਾਤ ਕਰ ਕੇ ਤਲਾਸ਼ੀ ਮੁਹਿੰਮ ਚਲਾਉਣ ਦੇ ਹੁਕਮ ਦਿੱਤੇ ਗਏ ਸਨ।
ਉਨ੍ਹਾਂ ਦੱਸਿਆ ਕਿ ਛਾਪੇਮਾਰੀ ਦੌਰਾਨ ਮੋਬਾਈਲ ਫੋਨ ਸਮੇਤ ਗੈਰ-ਕਾਨੂੰਨੀ ਸਮੱਗਰੀ ਜ਼ਬਤ ਕੀਤੀ ਗਈ ਹੈ ਅਤੇ ਤਲਾਸ਼ੀ ਮੁਹਿੰਮ ਦੌਰਾਨ ਇਕੱਠੀ ਕੀਤੀ ਗਈ ਸਮੱਗਰੀ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ ਕਾਂਗਰਸ ਕਮੇਟੀ ਦੇ ਸਾਬਕਾ ਸਕੱਤਰ ਦੇ ਘਰ ਦੇ ਬਾਹਰ ਅੱਧੀ ਰਾਤ ਹੋਈ ਫਾਇਰਿੰਗ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e