ਰਾਏਕੋਟ : ਆਰਥਿਕ ਤੰਗੀ ਤੋਂ ਪਰੇਸ਼ਾਨ ਵਿਅਕਤੀ ਨੇ ਖ਼ੁਦ ਨੂੰ ਅੱਗ ਲੱਗਾ ਕੀਤੀ ਖੁਦਕੁਸ਼ੀ, ਫੈਲੀ ਸਨਸਨੀ
Wednesday, Sep 15, 2021 - 08:55 AM (IST)
ਰਾਏਕੋਟ (ਭੱਲਾ) - ਰਾਏਕੋਟ ਦੇ ਕਰੀਬੀ ਪਿੰਡ ਅੱਚਰਵਾਲ ਵਿਖੇ ਇਕ ਵਿਅਕਤੀ ਵਲੋਂ ਆਰਥਿਕ ਮੰਦਹਾਲੀ ਦੇ ਚਲਦਿਆਂ ਮਾਨਸਿਕ ਪ੍ਰੇਸ਼ਾਨੀ ਕਾਰਨ ਆਪਣੇ ਆਪ ਨੂੰ ਅੱਗ ਲਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਦੁਖ਼ਦ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਅਵਤਾਰ ਸਿੰਘ (45) ਉਰਫ ਮਾਣਾ ਪੁੱਤਰ ਉਜਾਗਰ ਸਿੰਘ ਵਾਸੀ ਪਿੰਡ ਅੱਚਰਵਾਲ ਵਜੋਂ ਹੋਈ ਹੈ।
ਪੜ੍ਹੋ ਇਹ ਵੀ ਖ਼ਬਰ - ਭੈਣ ਦੀ ਕੁੱਟਮਾਰ ਕਰਦੇ ਹੋਏ ਭਰਾ ਨੇ ਕੀਤੀਆਂ ਸ਼ਰਮਨਾਕ ਹਰਕਤਾਂ, ਵੀਡੀਓ ’ਚ ਦੇਖੋ ਪੂਰਾ ਮਾਮਲਾ
ਪ੍ਰਾਪਤ ਜਾਣਕਾਰੀ ਅਨੁਸਾਰ ਅਵਤਾਰ ਸਿੰਘ 2010 ’ਚ ਰੋਜ਼ੀ-ਰੋਟੀ ਦੀ ਖਾਤਰ ਮਨੀਲਾ ਗਿਆ ਸੀ। ਫਿਰ ਉਹ 2019 ਵਿੱਚ ਆਪਣੀ ਪਤਨੀ ਨੂੰ ਵੀ ਉਥੇ ਨਾਲ ਲੈ ਗਿਆ ਸੀ। ਲਾਕਡਾਊਨ ਲੱਗਣ ਕਾਰਨ ਉਸ ਦਾ ਕੰਮ-ਕਾਜ ਠੱਪ ਹੋ ਗਿਆ, ਜਿਸ ਤੋਂ ਬਾਅਦ ਉਹ ਆਪਣੀ ਪਤਨੀ ਨੂੰ ਨਾਲ ਲੈ ਕੇ ਪੰਜਾਬ ਵਾਪਸ ਮੁੜ ਆਇਆ। ਮ੍ਰਿਤਕ ਵਿਅਕਤੀ ਦੇ ਪਿਤਾ ਵੀ ਪਿਛਲੇ 7-8 ਸਾਲਾਂ ਤੋਂ ਬੀਮਾਰੀ ਕਾਰਨ ਮੰਜੇ ’ਤੇ ਪਏ ਹੋਏ ਹਨ, ਜਿਸ ਕਾਰਨ ਆਰਥਿਕ ਤੰਗੀ ਦੇ ਚਲਦੇ ਹੋਏ ਮਾਨਸਿਕ ਤੌਰ ’ਤੇ ਕਾਫੀ ਪ੍ਰੇਸ਼ਾਨ ਰਹਿੰਦਾ ਸੀ।
ਪੜ੍ਹੋ ਇਹ ਵੀ ਖ਼ਬਰ - ਮਾਂ-ਪਿਓ ਦੀ ਮੌਤ ਤੋਂ ਪ੍ਰੇਸ਼ਾਨ ਨੌਜਵਾਨ ਨੇ ਦਰਿਆ ’ਚ ਮਾਰੀ ਛਾਲ, ਲੋਕਾਂ ਨੇ ਇੰਝ ਬਚਾਈ ਜਾਨ
ਇਸੇ ਪਰੇਸ਼ਾਨੀ ਕਾਰਨ ਉਹ ਬੀਤੇ ਦਿਨ ਸਵੇਰੇ ਸਾਢੇ ਛੇ ਵਜੇ ਪਿੰਡ ਦੇ ਖੇਤਾਂ ਵਾਲੇ ਰਾਹ ’ਤੇ ਚਲਿਆ ਗਿਆ ਅਤੇ ਆਪਣੇ ਉੱਪਰ ਤੇਲ ਪਾ ਕੇ ਅੱਗ ਲਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਅੱਗ ਦੀਆਂ ਲਪਟਾਂ ਨੂੰ ਦੇਖ ਕੇ ਜਦੋਂ ਖੇਤਾਂ ’ਚ ਕੰਮ ਕਰਦੇ ਕਿਸਾਨ ਮੌਕੇ ’ਤੇ ਪਹੁੰਚ ਗਏ ਪਰ ਉਦੋਂ ਤੱਕ ਵਿਅਕਤੀ ਦੀ ਮੌਤ ਹੋ ਚੁੱਕੀ ਸੀ। ਮ੍ਰਿਤਕ ਆਪਣੇ ਪਿੱਛੇ ਪਤਨੀ, ਦੋ ਲੜਕੇ (15) ਸਾਲ ਅਤੇ (11 ) ਸਾਲ ਛੱਡ ਗਿਆ ਹੈ। ਦੂਜੇ ਪਾਸੇ ਇਸ ਘਟਨਾ ਦੀ ਸੂਚਨਾ ਮਿਲਣ ’ਤੇ ਪੁਲਸ ਵੀ ਮੌਕੇ ’ਤੇ ਪਹੁੰਚ ਗਈ। ਮਾਮਲੇ ਦੀ ਜਾਂਚ ਕਰ ਰਹੇ ਏ.ਐੱਸ.ਆਈ ਰਛਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਸਰਬਜੀਤ ਕੌਰ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਕਰ ਕੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ।
ਪੜ੍ਹੋ ਇਹ ਵੀ ਖ਼ਬਰ - ਮਾਮਾ-ਭਾਣਜੀ ਦੇ ਰਿਸ਼ਤੇ ਹੋਏ ਤਾਰ-ਤਾਰ, ਪ੍ਰੇਮ ਵਿਆਹ ਕਰਾਉਣ ਮਗਰੋਂ ਕੀਤੀ ਖ਼ੁਦਕੁਸ਼ੀ (ਵੀਡੀਓ)