ਰੇਲ ਹਾਦਸੇ ਦੀ ਹਾਈਕੋਰਟ ਦੇ ਮੌਜ਼ੂਦਾ ਜੱਜ ਰਾਹੀਂ ਹੋਵੇ ਜਾਂਚ : ਬਾਦਲ

Saturday, Oct 20, 2018 - 09:32 AM (IST)

ਰੇਲ ਹਾਦਸੇ ਦੀ ਹਾਈਕੋਰਟ ਦੇ ਮੌਜ਼ੂਦਾ ਜੱਜ ਰਾਹੀਂ ਹੋਵੇ ਜਾਂਚ : ਬਾਦਲ

ਚੰਡੀਗੜ੍ਹ,(ਭੁੱਲਰ)— ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਦੁਸਹਿਰੇ ਦੇ ਤਿਉਹਾਰ ਦੌਰਾਨ ਵਾਪਰੇ ਇੱਕ ਹਾਦਸੇ 'ਚ ਵੱਡੀ ਗਿਣਤੀ 'ਚ ਹੋਈਆਂ ਮੌਤਾਂ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਥੇ ਇੱਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਬਾਦਲ ਨੇ ਕਿਹਾ ਕਿ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਬਾਰੇ ਸੋਚਕੇ ਉਹਨਾਂ ਦਾ ਦਿਲ ਭਰ ਆਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਸਾਰੇ ਪੰਜਾਬੀਆਂ ਵਾਸਤੇ ਇੱਕ ਸਾਂਝੇ ਦੁੱਖ ਦੀ ਘੜੀ ਹੈ।
ਬਾਦਲ ਨੇ ਇਸ ਵਾਪਰੇ ਭਿਆਨਕ ਮਨੁੱਖੀ ਦੁਖਾਂਤ ਲਈ ਜ਼ਿੰਮੇਵਾਰੀ ਤੈਅ ਕਰਨ ਵਾਸਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਕਿਸੇ ਮੌਜੂਦਾ ਜੱਜ ਤੋਂ ਸਮੁੱਚੀ ਘਟਨਾ ਦੀ ਜਾਂਚ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਹ ਹਾਦਸੇ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਉਹ ਪੀੜਤਾਂ ਅਤੇ ਉਹਨਾਂ ਦੇ ਆਸ਼ਰਿਤਾਂ ਲਈ ਖੁੱਲ੍ਹਦਿਲੀ ਨਾਲ ਵਿੱਤੀ ਮੱਦਦ ਦਾ ਐਲਾਨ ਕਰਨ।
 


Related News