ਅੰਮ੍ਰਿਤਸਰ ਰੇਲ ਹਾਦਸੇ ਦੇ ਪੀੜਤਾਂ ਲਈ ਮੇਅਰ ਨੇ ਕੀਤਾ ਵੱਡਾ ਐਲਾਨ
Thursday, Oct 25, 2018 - 06:25 PM (IST)
ਅੰਮ੍ਰਿਤਸਰ — ਅੰਮ੍ਰਿਤਸਰ ਰੇਲ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪੀੜਤ ਪਰਿਵਾਰਾਂ ਬਾਰੇ ਅੰਮ੍ਰਿਤਸਰ ਨਗਰ-ਨਿਗਮ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਪੀੜਤ ਪਰਿਵਾਰਾਂ ਨੂੰ ਨੌਕਰੀ ਨਗਰ-ਨਿਗਮ 'ਚ ਹੀ ਦਿੱਤੀ ਜਾਵੇਗੀ।
ਦੱਸਣਯੋਗ ਹੈ ਕਿ 19 ਤਰੀਕ ਦੁਸਹਿਰੇ ਵਾਲੇ ਦਿਨ ਅੰਮ੍ਰਿਤਸਰ ਜੌੜਾ ਫਾਟਕ 'ਤੇ ਰਾਵਣ ਦਹਿਨ ਦੇਖਦੇ ਸਮੇਂ ਕਈ ਲੋਕ ਰੇਲ ਹਾਦਸੇ ਦਾ ਸ਼ਿਕਾਰ ਹੋ ਗਏ ਸਨ। ਇਸ ਹਾਦਸੇ 'ਚ ਕਰੀਬ 60 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਸੀ ਅਤੇ ਕਈ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਸਨ। ਜ਼ਖਮੀਆਂ ਦਾ ਇਲਾਜ ਅੰਮ੍ਰਿਤਸਰ ਵਿਖੇ ਹਸਪਤਾਲਾਂ 'ਚ ਕੀਤਾ ਜਾ ਰਿਹਾ ਹੈ।
