ਪੰਜਾਬ 'ਚ ਰੇਲ ਦਾ ਸਫ਼ਰ ਕਰਨ ਵਾਲੇ ਲੋਕਾਂ ਲਈ ਜ਼ਰੂਰੀ ਖ਼ਬਰ, ਅੱਜ 3 ਘੰਟੇ ਬੰਦ ਰਹਿਣਗੇ ਰੇਲਵੇ ਟਰੈਕ
Monday, Oct 03, 2022 - 10:44 AM (IST)

ਚੰਡੀਗੜ੍ਹ : ਪੰਜਾਬ ਦੇ ਕਿਸਾਨਾਂ ਵੱਲੋਂ ਸੋਮਵਾਰ ਨੂੰ ਮਤਲਬ ਕਿ ਅੱਜ ਰੇਲਵੇ ਟਰੈਕ ਜਾਮ ਕੀਤੇ ਜਾਣਗੇ। ਕਿਸਾਨ ਜੱਥੇਬੰਦੀਆਂ ਵੱਲੋਂ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਸੁਖ਼ਨਾ ਝੀਲ 'ਤੇ 'ਏਅਰਸ਼ੋਅ' ਦੇਖਣ ਵਾਲਿਆਂ ਲਈ ਅਹਿਮ ਖ਼ਬਰ, ਮੁਫ਼ਤ ਮਿਲਣਗੇ ਪਾਸ
ਕਿਸਾਨਾਂ ਵੱਲੋਂ ਦੁਪਹਿਰ 12 ਵਜੇ ਤੋਂ ਲੈ ਕੇ 3 ਵਜੇ ਤੱਕ ਰੇਲਵੇ ਟਰੈਕ ਜਾਮ ਕੀਤੇ ਜਾਣਗੇ। ਇਸ ਦੌਰਾਨ ਰੇਲ ਲਾਈਨਾਂ 'ਤੇ ਬੈਠ ਕੇ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਜਾਵੇਗਾ।
ਇਸ ਬਾਰੇ ਕਿਸਾਨ ਜੱਥੇਬੰਦੀਆਂ ਦਾ ਕਹਿਣਾ ਹੈ ਕਿ ਪਹਿਲਾਂ ਕਿਸਾਨਾਂ ਦਾ ਗੁੱਸਾ ਕੇਂਦਰ ਸਰਕਾਰ ਦੇ ਖ਼ਿਲਾਫ਼ ਸੀ ਪਰ ਹੁਣ ਸੂਬੇ ਦੀ ਸਰਕਾਰ ਵੀ ਉਸੇ ਰਾਹ 'ਤੇ ਚੱਲ ਪਈ ਹੈ, ਜਿਸ ਕਾਰਨ ਉਨ੍ਹਾਂ ਅੱਜ ਦੇ ਰੇਲ ਰੋਕੋ ਅੰਦੋਲਨ ਕੀਤਾ ਜਾ ਰਿਹਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ