ਰੇਲ ਯਾਤਰੀਆਂ ਲਈ ਖੁਸ਼ਖ਼ਬਰੀ, ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਖ਼ਤਮ, ਪਟੜੀਆਂ 'ਤੇ ਫਿਰ ਦੌੜਨਗੀਆਂ ਟ੍ਰੇਨਾਂ

09/30/2023 7:40:48 PM

ਜਲੰਧਰ (ਗੁਲਸ਼ਨ, ਮਹੇਸ਼) : ਟ੍ਰੇਨ 'ਚ ਸਫਰ ਕਰਨ ਵਾਲੇ ਯਾਤਰੀਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਖ਼ਬਰ ਮਿਲੀ ਹੈ ਕਿ ਕਿਸਾਨਾਂ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ 'ਤੇ ਆਪਣਾ ਧਰਨਾ ਸਮਾਪਤ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਕੁਝ ਸਮੇਂ 'ਚ ਟ੍ਰੇਨਾਂ ਦੀ ਆਵਾਜਾਈ ਸ਼ੁਰੂ ਹੋ ਜਾਵੇਗੀ। ਜਲੰਧਰ ਕੈਂਟ ਰੇਲਵੇ ਸਟੇਸ਼ਨ 'ਤੇ 3 ਦਿਨਾਂ ਤੋਂ ਚੱਲ ਰਹੀ ਪੰਜਾਬ ਮਜ਼ਦੂਰ ਸੰਘਰਸ਼ ਕਮੇਟੀ ਦੀ ਹੜਤਾਲ ਸ਼ਾਮ 4 ਵਜੇ ਸਮਾਪਤ ਹੋ ਗਈ। ਟ੍ਰੇਨਾਂ ਦੀ ਆਵਾਜਾਈ ਜਲਦ ਹੀ ਸ਼ੁਰੂ ਹੋਵੇਗੀ।

ਇਹ ਵੀ ਪੜ੍ਹੋ : ATM 'ਚੋਂ ਪੈਸੇ ਕਢਾਉਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ਬੰਦੇ ਦੇ ਅਕਾਊਂਟ 'ਚੋਂ ਕੱਟੇ ਗਏ 85000, ਜਾਣੋ ਕਿਵੇਂ

PunjabKesari

ਦੱਸ ਦੇਈਏ ਕਿ ਪੰਜਾਬ ਮਜ਼ਦੂਰ ਸੰਘਰਸ਼ ਕਮੇਟੀ ਦੇ ਮੈਂਬਰ 28 ਸਤੰਬਰ ਨੂੰ ਦੁਪਹਿਰ 12.30 ਵਜੇ ਤੋਂ ਕੈਂਟ ਰੇਲਵੇ ਸਟੇਸ਼ਨ 'ਤੇ ਪਹੁੰਚ ਕੇ ਲਾਈਨਾਂ 'ਤੇ ਧਰਨਾ ਦੇ ਰਹੇ ਸਨ। ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕਰਨ ਦੇ ਵਿਰੋਧ ਵਿੱਚ ਵੀਰਵਾਰ ਨੂੰ ਰੇਲਵੇ ਸਟੇਸ਼ਨ ’ਤੇ ਕਿਸਾਨਾਂ ਵੱਲੋਂ 3 ਰੋਜ਼ਾ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਗਿਆ ਸੀ। ਕਿਸਾਨਾਂ ਵੱਲੋਂ ਰੇਲ ਮਾਰਗ ਜਾਮ ਕਰ ਦਿੱਤਾ ਗਿਆ ਸੀ, ਜਿਸ ਕਾਰਨ ਰੇਲ ਗੱਡੀਆਂ ਨੂੰ ਵੱਖ-ਵੱਖ ਸਟੇਸ਼ਨਾਂ ’ਤੇ ਰੋਕ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਕਾਂਡ: ਸਚਿਨ ਬਿਸ਼ਨੋਈ ਅਦਾਲਤ ’ਚ ਪੇਸ਼, ਜਾਣੋ ਕਿੰਨੇ ਦਿਨਾਂ ਦਾ ਮਿਲਿਆ ਪੁਲਸ ਰਿਮਾਂਡ

PunjabKesari

ਜ਼ਿਕਰਯੋਗ ਹੈ ਕਿ ਕਿਸਾਨਾਂ ਦੇ ਧਰਨੇ ਕਾਰਨ 3 ਦਿਨ ਵਾਹਨਾਂ ਦੇ ਨਾ ਚੱਲਣ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਖਾਸ ਤੌਰ 'ਤੇ ਦੂਰ-ਦੁਰਾਡੇ ਦੇ ਇਲਾਕਿਆਂ 'ਚ ਜਾਣ ਵਾਲੇ ਲੋਕ, ਜਿਨ੍ਹਾਂ ਦੀ ਬੁਕਿੰਗ ਸੀ, ਨੂੰ ਬੱਸਾਂ ਦਾ ਸਹਾਰਾ ਲੈਣ ਲਈ ਮਜਬੂਰ ਹੋਣਾ ਪਿਆ, ਜਦਕਿ ਕਈਆਂ ਦੀਆਂ ਟਿਕਟਾਂ ਰੱਦ ਹੋ ਗਈਆਂ। ਅੱਜ ਜਲੰਧਰ ਦੇ ਵੱਖ-ਵੱਖ ਚੌਕਾਂ 'ਚ ਬੱਸਾਂ ਦੀ ਉਡੀਕ ਕਰਨ ਵਾਲੀਆਂ ਸਵਾਰੀਆਂ ਨੂੰ ਪ੍ਰਾਈਵੇਟ ਬੱਸਾਂ ’ਤੇ ਨਿਰਭਰ ਹੋਣਾ ਪਿਆ। ਦੇਖਣ 'ਚ ਆਇਆ ਹੈ ਕਿ ਲੋਕ ਬੱਸਾਂ ਦੀਆਂ ਛੱਤਾਂ ’ਤੇ ਬੈਠ ਕੇ ਸਫ਼ਰ ਕਰਨ ਨੂੰ ਮਜਬੂਰ ਹੋਏ। ਸਰਕਾਰੀ ਬੱਸਾਂ ਦੀ ਭਾਰੀ ਘਾਟ ਕਾਰਨ ਸਵਾਰੀਆਂ ਨੂੰ ਕਈ ਰੂਟਾਂ ਦੀਆਂ ਬੱਸਾਂ ਬਦਲ ਕੇ ਸਫਰ ਕਰਨਾ ਪਿਆ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


Mukesh

Content Editor

Related News