ਰੇਲਵੇ ਨੇ ਨਵੰਬਰ ’ਚ ਬਿਨਾਂ ਟਿਕਟ ਯਾਤਰੀਆਂ ਤੋਂ ਵਸੂਲਿਆ 3.15 ਕਰੋੜ ਦਾ ਜੁਰਮਾਨਾ

Sunday, Dec 11, 2022 - 10:52 AM (IST)

ਰੇਲਵੇ ਨੇ ਨਵੰਬਰ ’ਚ ਬਿਨਾਂ ਟਿਕਟ ਯਾਤਰੀਆਂ ਤੋਂ ਵਸੂਲਿਆ 3.15 ਕਰੋੜ ਦਾ ਜੁਰਮਾਨਾ

ਜੈਤੋ (ਪਰਾਸ਼ਰ) : ਉੱਤਰੀ ਰੇਲਵੇ ਦੇ ਫਿਰੋਜ਼ਪੁਰ ਰੇਲ ਮੰਡਲ ਦੇ ਡੀ. ਆਰ. ਐੱਮ. ਡਾ. ਸੀਮਾ ਸ਼ਰਮਾ ਨੇ ਸ਼ਨੀਵਾਰ ਨੂੰ ਕਿਹਾ ਕਿ ਮੰਡਲ ਦੀ ਟਿਕਟ ਚੈਕਿੰਗ ਟੀਮ ਸਾਰੇ ਅਸਲ ਰੇਲ ਉਪਭੋਗਤਾਵਾਂ ਨੂੰ ਆਰਾਮਦਾਇਕ ਯਾਤਰਾ ਅਤੇ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਤਿੱਖੀ ਟਿਕਟਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਮੰਡਲ ਦੇ ਟਿਕਟ ਚੈਕਿੰਗ ਸਟਾਫ਼ ਅਤੇ ਮੁੱਖ ਟਿਕਟ ਇੰਸਪੈਕਟਰਾਂ ਵੱਲੋਂ ਨਵੰਬਰ, 2022 ਦੌਰਾਨ ਰੇਲ ਗੱਡੀਆਂ ਵਿੱਚ ਟਿਕਟਾਂ ਦੀ ਚੈਕਿੰਗ ਦੌਰਾਨ ਕੁੱਲ 34, 296 ਯਾਤਰੀ ਬਿਨਾਂ ਟਿਕਟ ਜਾਂ ਬੇਨਿਯਮੀ ਨਾਲ ਸਫ਼ਰ ਕਰਦੇ ਪਾਏ ਗਏ ਅਤੇ ਉਨ੍ਹਾਂ ਤੋਂ ਜੁਰਮਾਨੇ ਵਜੋਂ ਲਗਭਗ 3.15 ਕਰੋੜ ਰੁਪਏ ਦਾ ਮਾਲੀਆ ਵਸੂਲਿਆ ਗਿਆ।

ਇਹ ਵੀ ਪੜ੍ਹੋ- ਸੰਗਰੂਰ ਦੇ DC ਨੇ 10ਵੀਂ ਤੇ 7ਵੀਂ ਦੀ ਵਿਦਿਆਰਥਣਾਂ ਦੀ ਇੱਛਾ ਕੀਤੀ ਪੂਰੀ, ਕੁੱਝ ਸਮੇਂ ਲਈ ਦੋਵੇਂ ਭੈਣਾਂ ਬਣੀਆਂ ਡੀ. ਸੀ

ਨਵੰਬਰ ਮਹੀਨੇ ਵਿੱਚ ਫਿਰੋਜ਼ਪੁਰ ਮੰਡਲ ਨੂੰ ਮੁੱਖ ਦਫ਼ਤਰ ਵੱਲੋਂ ਟਿਕਟ ਚੈਕਿੰਗ ਰਾਹੀਂ ਮਾਲੀਆ ਕਮਾਉਣ ਲਈ 1.90 ਕਰੋੜ ਰੁਪਏ ਦਾ ਟੀਚਾ ਦਿੱਤਾ ਗਿਆ ਸੀ ਪਰ ਮੰਡਲ ਦੇ ਟਿਕਟ ਚੈਕਿੰਗ ਸਟਾਫ ਵੱਲੋਂ ਮਿੱਥੇ ਟੀਚੇ ਨਾਲੋਂ 66 ਫ਼ੀਸਦੀ ਵੱਧ ਮਾਲੀਆ ਕਮਾਇਆ। ਮੰਡਲ ਦੇ ਡੀ.ਆਰ.ਐੱਮ. ਡਾ.ਸੀਮਾ ਸ਼ਰਮਾ ਨੇ ਦੱਸਿਆ ਕਿ ਫਿਰੋਜ਼ਪੁਰ ਮੰਡਲ ਵਿੱਚ ਟਿਕਟ ਚੈਕਿੰਗ ਮੁਹਿੰਮ ਜਾਰੀ ਰਹੇਗੀ।

ਇਹ ਵੀ ਪੜ੍ਹੋ- ਜ਼ੀਰਾ ਨੇੜਿਓਂ ਮਿਲਿਆ ਫਰੀਦਕੋਟ ਤੋਂ ਲਾਪਤਾ ਹੋਇਆ 11 ਸਾਲਾ ਬੱਚਾ, ਸਾਹਮਣੇ ਆਈ ਹੈਰਾਨ ਕਰਦੀ ਗੱਲ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


author

Simran Bhutto

Content Editor

Related News