550ਵੇਂ ਪ੍ਰਕਾਸ਼ ਪੁਰਬ ''ਤੇ ਸੰਗਤਾਂ ਦੀ ਸੌਖ ਲਈ ਰੇਲਵੇ ਨੇ ਲਿਆ ਵੱਡਾ ਫੈਸਲਾ

09/21/2019 10:55:27 AM

ਲੁਧਿਆਣਾ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਸੰਗਤਾਂ ਦੀ ਸਹੂਲਤ ਲਈ ਰੇਲਵੇ ਵਿਭਾਗ ਵਲੋਂ ਵੱਡਾ ਫੈਸਲਾ ਲਿਆ ਗਿਆ ਹੈ। ਇਸ ਮੌਕੇ ਰੇਲਵੇ ਵਿਭਾਗ ਵਲੋਂ 14 ਨਵੀਆਂ ਟਰੇਨਾਂ ਚਲਾਉਣ ਦਾ ਫੈਸਲਾ ਕੀਤਾ ਗਿਆ ਹੈ ਅਤੇ ਟਰੇਨਾਂ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਅਜਿਹੇ 'ਚ ਹੁਣ ਪੰਜਾਬ ਤੋਂ ਅਤੇ ਬਾਹਰੋਂ ਆਉਣ ਵਾਲੇ ਸ਼ਰਧਾਲੂ ਸੌਖੇ ਤਰੀਕੇ ਨਾਲ ਸੁਲਤਾਨਪੁਰ ਲੋਧੀ ਪਹੁੰਚ ਸਕਣਗੇ। ਨਵੀਆਂ ਟਰੇਨਾਂ 1 ਤੋਂ ਲੈ ਕੇ 17 ਨਵੰਬਰ ਤੱਕ ਚਲਾਈਆਂ ਜਾਣਗੀਆਂ। ਇਸ ਤੋਂ ਬਾਅਦ ਇਨ੍ਹਾਂ ਦੇ ਰੂਟ ਬਦਲ ਦਿੱਤੇ ਜਾਣਗੇ। ਇਨ੍ਹਾਂ ਨਵੀਆਂ ਟਰੇਨਾਂ ਨੂੰ ਚਲਾਉਣ ਲਈ ਰੇਲਵੇ ਵਿਭਾਗ ਨੇ ਸੁਲਤਾਨਪੁਰ ਲੋਧੀ ਰੇਲਵੇ ਸਟੇਸ਼ਨ ਲਈ ਮੁਲਾਜ਼ਮਾਂ ਦੀ ਤਾਇਨਾਤੀ ਦੀ ਤਿਆਰੀ ਵੀ ਕਰਨੀ ਸ਼ੁਰੂ ਕਰ ਦਿੱਤੀ ਹੈ।


Babita

Content Editor

Related News