ਚੰਡੀਗੜ੍ਹ ਰੇਲਵੇ ਦੇ ਮੁਲਾਜ਼ਮ ਨੇ ਕੀਤੀ ਖ਼ੁਦਕੁਸ਼ੀ, ਮੌਕੇ 'ਤੇ ਪੁੱਜੀ ਪੁਲਸ

Tuesday, Aug 20, 2024 - 01:18 PM (IST)

ਚੰਡੀਗੜ੍ਹ ਰੇਲਵੇ ਦੇ ਮੁਲਾਜ਼ਮ ਨੇ ਕੀਤੀ ਖ਼ੁਦਕੁਸ਼ੀ, ਮੌਕੇ 'ਤੇ ਪੁੱਜੀ ਪੁਲਸ

ਚੰਡੀਗੜ੍ਹ (ਸੁਸ਼ੀਲ) : ਚੰਡੀਗੜ੍ਹ ਰੇਲਵੇ ਮੁਲਾਜ਼ਮ ਨੇ ਦੜਵਾ ਸਥਿਤ ਕਮਰੇ ’ਚ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਸੂਚਨਾ ਮਿਲਣ ’ਤੇ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਮੁਲਾਜ਼ਮ ਨੂੰ ਫ਼ਾਹੇ ਤੋਂ ਉਤਾਰਿਆ ਅਤੇ ਸੈਕਟਰ-16 ਦੇ ਜਨਰਲ ਹਸਪਤਾਲ ’ਚ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਸ ਦੀ ਪਛਾਣ ਵਰਿੰਦਰ ਵਾਸੀ ਦੜਵਾ ਵਜੋਂ ਹੋਈ ਹੈ। ਉਹ ਮੂਲ ਰੂਪ ’ਚ ਗਿੱਦੜਬਾਹਾ ਦਾ ਰਹਿਣ ਵਾਲਾ ਸੀ। ਪੁਲਸ ਨੂੰ ਮੌਕੇ ਤੋਂ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ ਹੈ।

ਦੜਵਾ ਚੌਂਕੀ ਨੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ। ਪੁਲਸ ਨੇ ਦੱਸਿਆ ਕਿ ਦੜਵਾ ਵਾਸੀ ਵਰਿੰਦਰ ਚੰਡੀਗੜ੍ਹ ਰੇਲਵੇ ਵਿਭਾਗ ’ਚ ਚੌਥੀ ਸ਼੍ਰੇਣੀ ਮੁਲਾਜ਼ਮ ਸੀ। ਆਪਣੀ ਡਿਊਟੀ ਖ਼ਤਮ ਕਰਨ ਤੋਂ ਬਾਅਦ ਉਸ ਨੇ ਆਪਣੇ ਕਮਰੇ ’ਚ ਜਾ ਕੇ ਪੱਖੇ ਨਾਲ ਫ਼ਾਹਾ ਲੈ ਲਿਆ। ਬੂਹਾ ਨਾ ਖੋਲ੍ਹਣ ’ਤੇ ਗੁਆਂਢੀ ਨੇ ਤਾਕੀ ’ਚੋਂ ਦੇਖਿਆ ਤਾਂ ਵਰਿੰਦਰ ਨੇ ਫ਼ਾਹਾ ਲਾਇਆ ਹੋਇਆ ਸੀ।

ਉਸ ਨੇ ਮਾਮਲੇ ਦੀ ਸੂਚਨਾ ਪੁਲਸ ਨੂੰ ਦਿੱਤੀ। ਮੌਕੇ ’ਤੇ ਪਹੁੰਚੀ ਪੁਲਸ ਨੇ ਬੂਹਾ ਭੰਨ ਕੇ ਵਰਿੰਦਰ ਨੂੰ ਫ਼ਾਹੇ ਤੋਂ ਹੇਠਾਂ ਉਤਾਰਿਆ ਤੇ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮੁੱਢਲੀ ਜਾਂਚ ਤੋਂ ਪਤਾ ਲੱਗਾ ਕਿ ਮ੍ਰਿਤਕ ਕਿਸੇ ਸਮੱਸਿਆ ਕਾਰਨ ਪਰੇਸ਼ਾਨ ਰਹਿੰਦਾ ਸੀ ਤੇ ਸ਼ਰਾਬ ਪੀਣ ਦਾ ਆਦੀ ਸੀ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।


author

Babita

Content Editor

Related News