ਰੇਲਵੇ ਮੁਲਾਜ਼ਮ ਦੀ ਸ਼ੱਕੀ ਹਾਲਾਤ ’ਚ ਮੌਤ
Sunday, Nov 24, 2024 - 10:40 AM (IST)

ਅਬੋਹਰ (ਸੁਨੀਲ) : ਬਠਿੰਡਾ ਵਿਖੇ ਅਬੋਹਰ ਦੇ ਇਕ ਰੇਲਵੇ ਮੁਲਾਜ਼ਮ ਦੀ ਸ਼ੱਕੀ ਹਾਲਾਤ ’ਚ ਮੌਤ ਹੋ ਗਈ। ਜਿਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਬਠਿੰਡਾ ਤੋਂ ਅਬੋਹਰ ਲਿਆਂਦਾ ਗਿਆ। ਜਾਣਕਾਰੀ ਅਨੁਸਾਰ ਧਰਮਪਾਲ (38) ਪੁੱਤਰ ਪਿਆਰੇ ਲਾਲ, ਪਰਿਵਾਰਕ ਮੈਂਬਰਾਂ ਅਨੁਸਾਰ ਸ਼ਰਾਬ ਪੀਣ ਦਾ ਆਦੀ ਸੀ। ਦੋ ਦਿਨ ਪਹਿਲਾਂ ਉਸ ਨੇ ਜ਼ਿਆਦਾ ਸ਼ਰਾਬ ਪੀਤੀ, ਜਿਸ ਤੋਂ ਬਾਅਦ ਉਸ ਦੀ ਸਿਹਤ ਵਿਗੜ ਗਈ।
ਉਨ੍ਹਾਂ ਨੇ ਉਸ ਨੂੰ ਹਸਪਤਾਲ ਦਾਖ਼ ਕਰਵਾਇਆ, ਜਿੱਥੋਂ ਉਸ ਨੂੰ ਰੈਫ਼ਰ ਕਰ ਦਿੱਤਾ ਗਿਆ ਅਤੇ ਫਿਰ ਉਹ ਉਸ ਨੂੰ ਬਠਿੰਡਾ ਲੈ ਗਏ, ਜਿੱਥੇ ਉਸ ਦੀ ਮੌਤ ਹੋ ਗਈ। ਬਠਿੰਡਾ ਦੇ ਡਾਕਟਰਾਂ ਨੇ ਧਰਮਪਾਲ ਦੀ ਮੌਤ ਨੂੰ ਸ਼ੱਕੀ ਸਮਝਦਿਆਂ ਉਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਥਾਨਕ ਸਰਕਾਰੀ ਹਸਪਤਾਲ ਭੇਜ ਦਿੱਤਾ ਹੈ। ਜੀ. ਆਰ. ਪੀ. ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਉਸ ਦੀ ਮੌਤ ਦੇ ਅਸਲ ਕਾਰਨਾਂ ਦਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਲੱਗੇਗਾ।