ਵਿਜੀਲੈਂਸ ਵੱਲੋਂ ਰੇਲਵੇ ਇੰਜੀਨੀਅਰ 15,000 ਰੁਪਏ ਰਿਸ਼ਵਤ ਲੈਂਦਾ ਕਾਬੂ
Saturday, Oct 21, 2023 - 01:41 AM (IST)
ਚੰਡੀਗੜ੍ਹ (ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਭਾਰਤੀ ਰੇਲਵੇ ਦੇ ਬਟਾਲਾ ਜ਼ਿਲ੍ਹਾ ਗੁਰਦਾਸਪੁਰ ਵਿਖੇ ਸੀਨੀਅਰ ਸੈਕਸ਼ਨ ਇੰਜੀਨੀਅਰ (ਵਰਕਸ) ਵਜੋਂ ਤਾਇਨਾਤ ਵਰੁਣ ਦੇਵ ਪ੍ਰਸਾਦ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਰੇਲਵੇ ਅਧਿਕਾਰੀ ਨੂੰ ਮੈਸਰਜ਼ ਸੋਖੀ ਕੰਟਰੈਕਟਰਜ਼ ਐਂਡ ਇੰਜੀਨੀਅਰਜ਼ ਪ੍ਰਤਾਪ ਐਵੀਨਿਊ ਅੰਮ੍ਰਿਤਸਰ ਦੇ ਮਾਲਕ ਨਿਰਮਲ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਹੋਟਲ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਅਮਰੀਕਾ ਜਾਣ ਦੀ ਤਿਆਰੀ ਕਰ ਰਿਹਾ ਸੀ ਮਾਪਿਆਂ ਦਾ ਇਕਲੌਤਾ ਪੁੱਤ
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸੰਪਰਕ ਕਰਕੇ ਦੱਸਿਆ ਕਿ ਉਸ ਦਾ ਬਟਾਲਾ-ਕਾਦੀਆਂ ਰੇਲਵੇ ਲਾਈਨ 'ਤੇ ਸਿਵਲ ਵਰਕਸ ਨੂੰ ਪੂਰਾ ਕਰਨ ਲਈ ਭਾਰਤੀ ਰੇਲਵੇ ਨਾਲ ਟੈਂਡਰ ਹੈ। ਉਕਤ ਰੇਲਵੇ ਇੰਜੀਨੀਅਰ ਉਸ ਦੀ ਫਰਮ ਵੱਲੋਂ ਕੀਤੇ ਕੰਮਾਂ ਦੇ 4,60,000 ਰੁਪਏ ਦੇ ਬਿੱਲਾਂ ਨੂੰ ਕਲੀਅਰ ਕਰਨ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ ਪਰ ਸੌਦਾ 15,000 'ਚ ਹੋ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧੀ ਮੁੱਢਲੀ ਤਫ਼ਤੀਸ਼ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੇ ਨਤੀਜੇ ਵਜੋਂ ਉਪਰੋਕਤ ਰੇਲਵੇ ਸੈਕਸ਼ਨ ਇੰਜੀਨੀਅਰ ਨੂੰ 2 ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।
ਇਸ ਸਬੰਧੀ ਉਕਤ ਰੇਲਵੇ ਅਧਿਕਾਰੀ ਦੇ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਫੜੇ ਗਏ ਦੋਸ਼ੀ ਨੂੰ ਸ਼ਨੀਵਾਰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8