ਰੇਲਵੇ ਨੇ ਦਿੱਤਾ ਝਟਕਾ! ਤਿਉਹਾਰਾਂ ਦੇ ਮੱਦੇਨਜ਼ਰ ਪਲੇਟਫਾਰਮ ਟਿਕਟਾਂ ''ਚ ਕੀਤਾ ਭਾਰੀ ਵਾਧਾ

Monday, Oct 24, 2022 - 09:09 AM (IST)

ਜੈਤੋ (ਰਘੁਨੰਦਨ ਪਰਾਸ਼ਰ)- ਉੱਤਰੀ ਰੇਲਵੇ ਦੇ ਫ਼ਿਰੋਜ਼ਪੁਰ ਰੇਲਵੇ ਡਵੀਜ਼ਨ ਨੇ ਦੀਵਾਲੀ ਅਤੇ ਛਠ ਪੂਜਾ ਤਿਉਹਾਰ ਦੌਰਾਨ ਭਾਰੀ ਭੀੜ ਦੇ ਮੱਦੇਨਜ਼ਰ ਪਲੇਟਫਾਰਮ ਟਿਕਟਾਂ ਦੀਆਂ ਕੀਮਤਾਂ 'ਚ ਅਸਥਾਈ ਤੌਰ 'ਤੇ ਵਾਧਾ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਗੂਗਲ ਨੇ ਪਲੇਅ ਸਟੋਰ ਤੋਂ ਹਟਾਏ 16 ਖ਼ਤਰਨਾਕ Apps, ਫੋਨ ਦੀ ਬੈਟਰੀ ਤੇ ਡਾਟਾ ਕਰ ਰਹੇ ਸਨ ਖ਼ਤਮ

ਹੁਣ ਫ਼ਿਰੋਜ਼ਪੁਰ ਰੇਲਵੇ ਡਵੀਜ਼ਨ ਦੇ ਏ-1 ਅਤੇ ਏ ਸ਼੍ਰੇਣੀ ਦੇ ਰੇਲਵੇ ਸਟੇਸ਼ਨਾਂ, ਜਿਨ੍ਹਾਂ 'ਚ ਲੁਧਿਆਣਾ, ਜਲੰਧਰ ਸਿਟੀ, ਜਲੰਧਰ ਕੈਂਟ, ਅੰਮ੍ਰਿਤਸਰ, ਜੰਮੂ ਤਵੀ, ਸ਼੍ਰੀ ਵੈਸ਼ਨੋ ਦੇਵੀ ਕਟੜਾ, ਵਿਆਸ, ਫਗਵਾੜਾ, ਊਧਮਪੁਰ, ਪਠਾਨਕੋਟ, ਪਠਾਨਕੋਟ ਕੈਂਟ ਅਤੇ ਫ਼ਿਰੋਜ਼ਪੁਰ ਸ਼ਾਮਲ ਹਨ, ਦੇ ਰੇਲਵੇ ਸਟੇਸ਼ਨਾਂ 'ਤੇ ਪਲੇਟਫਾਰਮ ਟਿਕਟਾਂ 10 ਰੁਪਏ ਦੀ ਥਾਂ 30 ਰੁਪਏ ਮਿਲਣਗੇ। ਇਹ ਹੁਕਮ ਤੁਰੰਤ ਲਾਗੂ ਹੋ ਗਿਆ ਹੈ ਅਤੇ 6 ਨਵੰਬਰ ਤੱਕ ਲਾਗੂ ਰਹੇਗਾ। ਇਹ ਜਾਣਕਾਰੀ ਫ਼ਿਰੋਜ਼ਪੁਰ ਰੇਲਵੇ ਡਵੀਜ਼ਨ ਦੇ ਸਹਾਇਕ ਕਮਰਸ਼ੀਅਲ ਮੈਨੇਜਰ ਪੀ.ਐਸ. ਬੇਘਲ ਨੇ ਦਿੱਤੀ ਹੈ। ਇਹ ਵਾਧਾ ਫ਼ਿਰੋਜ਼ਪੁਰ ਰੇਲਵੇ ਡਵੀਜ਼ਨਲ ਮੈਨੇਜਰ ਡਾ: ਸੀਮਾ ਸ਼ਰਮਾ ਦੀ ਮਨਜ਼ੂਰੀ ਨਾਲ ਕੀਤਾ ਗਿਆ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News