ਰੇਲਵੇ ਪੁਲਸ ਨੇ 500 ਗ੍ਰਾਮ ਅਫੀਮ ਸਮੇਤ ਵਿਅਕਤੀ ਕੀਤਾ ਗ੍ਰਿਫਤਾਰ
Thursday, May 29, 2025 - 08:23 PM (IST)

ਪਟਿਆਲਾ (ਬਲਜਿੰਦਰ) : ਰੇਲਵੇ ਪੁਲਸ ਦੇ ਸੀ.ਆਈ.ਏ. ਸਟਾਫ ਵੱਲੋਂ ਇੰਚਾਰਜ ਇੰਸ: ਜਤਿੰਦਰ ਸਿੰਘ ਦੀ ਅਗਵਾਈ ਹੇਠ ਇੱਕ ਵਿਅਕਤੀ ਨੂੰ 500 ਗ੍ਰਾਮ ਅਫੀਮ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਏ.ਆਈ.ਜੀ.ਆਰ.ਪੀ ਪਟਿਆਲਾ ਏ.ਪੀ.ਐੱਸ ਘੁੰਮਣ ਨੇ ਦੱਸਿਆ ਕਿ ਸੀ.ਆਈ.ਏ. ਦੇ ਏ.ਐੱਸ.ਆਈ. ਪਰਮਿੰਦਰ ਸਿੰਘ ਪੁਲਸ ਪਾਰਟੀ ਸਮੇਤ ਰੇਲਵੇ ਸਟੇਸ਼ਲ ਰਾਜਪੁਰਾ ਪਲੇਟਫਾਰਮ ਨੰ:1 ’ਤੇ ਮੌਜੂਦ ਸੀ, ਜਿਥੇ ਉਨ੍ਹਾਂ ਨੇ ਚੈਕਿੰਗ ਦੌਰਾਨ ਹਰੀਸ਼ ਕੁਮਾਰ ਪੁੱਤਰ ਪ੍ਰੇਮ ਰਾਜ ਉਮਰ ਲਗਭਗ 37 ਸਾਲ ਹਾਲ ਨਿਵਾਸੀ ਰਾਜਪੁਰਾ ਤੋਂ 500 ਗ੍ਰਾਮ ਅਫੀਮ ਬਰਾਮਦ ਹੋਈ। ਜਿਸ ਦੇ ਖਿਲਾਫ ਐੱਨ.ਡੀ.ਪੀ.ਐੱਸ. ਐਕਟ ਦੇ ਤਹਿਤ ਕੇਸ ਦਰਜ ਕਰ ਕੇ ਉਸ ਦੀ ਪੁੱਛਗਿੱਛ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਹਰੀਸ਼ ਕੁਮਾਰ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਉਸ ਦਾ ਇੱਕ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਹੈ। ਜਿਸ ਵਿਚ ਇਹ ਪਤਾ ਲਗਾਇਆ ਜਾਵੇਗਾ ਕਿ ਇਹ ਵਿਅਕਤੀ ਕਿਥੋਂ ਅਫੀਮ ਲੈ ਕੇ ਆਇਆ ਸੀ ਅਤੇ ਅੱਗੇ ਕਿਥੇ ਵੇਚਣੀ ਸੀ। ਏ.ਆਈ.ਜੀ ਘੁੰਮਣ ਨੇ ਕਿਹਾ ਕਿ ਜਾਂਚ ਵਿਚ ਜੇਕਰ ਕਿਸੇ ਹੋਰ ਵਿਅਕਤੀ ਦੀ ਕੋਈ ਸਮੂਲੀਅਤ ਪਾਈ ਗਈ ਤਾਂ ਉਸ ਦੇ ਖਿਲਾਫ ਵੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਇੰਸ: ਜਤਿੰਦਰ ਸਿੰਘ, ਏ.ਐੱਸ.ਆਈ. ਪਰਮਿੰਦਰ ਸਿੰਘ ਅਤੇ ਹੋਰ ਵੀ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e