ਸੜਕ ਹਾਦਸੇ ''ਚ ਜ਼ਖ਼ਮੀ ਰੇਲਵੇ ਪੁਲਸ ਮੁਲਾਜ਼ਮ ਨੇ ਜਲੰਧਰ ਦੇ ਨਿੱਜੀ ਹਸਪਤਾਲ ''ਚ ਤੋੜਿਆ ਦਮ

Thursday, Oct 17, 2024 - 04:08 PM (IST)

ਸੜਕ ਹਾਦਸੇ ''ਚ ਜ਼ਖ਼ਮੀ ਰੇਲਵੇ ਪੁਲਸ ਮੁਲਾਜ਼ਮ ਨੇ ਜਲੰਧਰ ਦੇ ਨਿੱਜੀ ਹਸਪਤਾਲ ''ਚ ਤੋੜਿਆ ਦਮ

ਟਾਂਡਾ ਉੜਮੁੜ ( ਪਰਮਜੀਤ ਮੋਮੀ)- ਦਾਰਾਪੁਰ-ਬਾਈਪਾਸ ਟਾਂਡਾ ਨੇੜੇ ਬੀਤੀ 9 ਅਕਤੂਬਰ ਨੂੰ ਕਾਰ ਅਤੇ ਮੋਟਰਸਾਈਕਲ ਦਰਮਿਆਨ ਹੋਏ ਸੜਕ ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋਏ ਮੋਟਰਸਾਈਕਲ ਸਵਾਰ ਜੀ. ਆਰ. ਪੀ. ਪੁਲਸ ਮੁਲਾਜ਼ਮ ਦੀ ਬੀਤੀ ਰਾਤ ਮੌਤ ਹੋ ਗਈ।  ਮ੍ਰਿਤਕ ਪੁਲਸ ਮੁਲਾਜ਼ਮ ਦੀ ਪਛਾਣ ਏ. ਐੱਸ. ਆਈ. ਸਤਪਾਲ ਸਿੰਘ ਪੁੱਤਰ ਹਰਜੀਤ ਰਾਮ ਵਾਸੀ ਟਾਂਡਾ ਵਜੋਂ ਹੋਈ ਹੈ।

ਬੀਤੀ 9 ਅਕਤੂਬਰ ਨੂੰ ਗੰਭੀਰ ਜ਼ਖ਼ਮੀ ਹੋਏ ਪੁਲਸ ਮੁਲਾਜ਼ਮ ਸਤਪਾਲ ਸਿੰਘ ਨੂੰ ਟਾਂਡਾ ਦੇ ਸਰਕਾਰੀ ਹਸਪਤਾਲ ਤੋਂ ਮੁੱਢਲੀ ਸਹਾਇਤਾ ਦੇਣ ਉਪਰੰਤ ਜਲੰਧਰ ਦੇ ਇਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਸੀ, ਜਿੱਥੇ ਬੀਤੀ ਰਾਤ ਸਤਪਾਲ ਦੀ ਮੌਤ ਹੋ ਗਈ। ਇਸ ਸਬੰਧੀ ਪੁਲਸ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। ਮ੍ਰਿਤਕ ਆਪਣੇ ਪਿੱਛੇ ਪਤਨੀ 2 ਬੱਚੇ ਅਤੇ ਹੋਰਨਾਂ  ਪਰਿਵਾਰਕ ਮੈਂਬਰਾਂ ਨੂੰ ਛੱਡ ਗਿਆ ਹੈ।

ਇਹ ਵੀ ਪੜ੍ਹੋ- ਕੁੱਲੜ੍ਹ ਪਿੱਜ਼ਾ ਕੱਪਲ ਵੱਲੋਂ ਸੁਰੱਖਿਆ ਦੀ ਮੰਗ ਕਰਨ ਮਗਰੋਂ ਨਿਹੰਗ ਸਿੰਘ ਨੇ ਮੁੜ ਲਾਈਵ ਹੋ ਕੇ ਦਿੱਤੀ ਚਿਤਾਵਨੀ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


author

shivani attri

Content Editor

Related News