ਰੇਲਵੇ ਸਟੇਸ਼ਨ ਕੋਲੋ ਮਿਲੀ ਅਣਪਛਾਤੇ ਵਿਅਕਤੀ ਦੀ ਅੱਧ ਸੜੀ ਲਾਸ਼

12/3/2019 12:02:08 PM

ਤਲਵੰਡੀ ਭਾਈ (ਗੁਲਾਟੀ) - ਸਥਾਨਕ ਰੇਲਵੇ ਸਟੇਸ਼ਨ ਦੇ ਸਾਹਮਣੇ ਇਕ ਵਿਅਕਤੀ ਦੀ ਅੱਧ ਸੜੀ ਲਾਸ਼ ਕੂੜੇ ਦੇ ਢੇਰ ’ਚੋਂ ਬਰਾਮਦ ਹੋਣ ਦੀ ਸੂਚਨਾ ਮਿਲੀ ਹੈ। ਜਾਣਕਾਰੀ ਮੁਤਾਬਕ ਰੇਲਵੇ ਸਟੇਸ਼ਨ ਦੇ ਸਾਹਮਣੇ ਅੱਜ ਸਵੇਰੇ ਜਦੋਂ ਕੁਝ ਵਿਅਕਤੀਆਂ ਵਲੋਂ ਸਪੈਸ਼ਲ ਜਾਂਚ ਕੀਤੀ ਜਾ ਰਹੀ ਸੀ ਤਾਂ ਉਸ ਦੌਰਾਨ ਉਨ੍ਹਾਂ ਨੇ ਗੰਦਗੀ ਦੇ ਢੇਰ ’ਚੋਂ ਵਿਅਕਤੀ ਸੜੀ ਲਾਸ਼ ਦੇਖੀ, ਜਿਸ ਦੀ ਸੂਚਨਾ ਉਨ੍ਹਾਂ ਨੇ ਰੇਲਵੇ ਪੁਲਸ ਨੂੰ ਦਿੱਤੀ। ਲਾਸ਼ ਦਾ ਸਿਰ, ਧੜ ਅਤੇ ਚਿਹਰਾ ਬੁਰੀ ਤਰ੍ਹਾਂ ਨਾਲ ਸੜਿਆ ਹੋਇਆ ਸੀ ਅਤੇ ਨਾਲ ਹੀ ਇਕ ਬੂਟ ਅਤੇ ਕੜਾ ਸਾਈਡ 'ਤੇ ਪਿਆ ਹੋਇਆ ਸੀ। 

ਮੌਕੇ ’ਤੇ ਪੁੱਜੇ ਰੇਲਵੇ ਪੁਲਸ ਦੇ ਐੱਸ. ਐੱਚ. ਓ. ਸੁਖਦੇਵ ਸਿੰਘ ਅਤੇ ਇੰਚਾਰਜ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਲਾਸ਼ ਕਚਰਾ ਚੁੱਕਣ ਵਾਲੇ ਨੌਜਵਾਨ ਦੀ ਲੱਗ ਰਹੀ ਹੈ, ਜੋ ਨਸ਼ੇ ਦੀ ਹਾਲਾਤ ’ਚ ਹੋਵੇਗਾ। ਉਨ੍ਹਾਂ ਨੇ ਲਾਸ਼ ਨੂੰ ਕਬਜ਼ੇ ’ਚ ਲੈ ਪੋਸਟਮਾਰਟਮ ਲਈ ਭੇਜ ਕੇ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ। 


rajwinder kaur

Edited By rajwinder kaur