ਬਠਿੰਡਾ ਰੇਲਵੇ ਸਟੇਸ਼ਨ ਤੋਂ ਫੌਜ ਦੀ ਵਰਦੀ ਨਾਲ ਸ਼ੱਕੀ ਗ੍ਰਿਫਤਾਰ
Tuesday, Nov 06, 2018 - 06:30 PM (IST)

ਬਠਿੰਡਾ (ਬਲਵਿੰਦਰ) : ਬਠਿੰਡਾ ਦੇ ਰੇਲਵੇ ਸਟੇਸ਼ਨ ਤੋਂ ਪੁਲਸ ਨੇ ਇਕ ਸ਼ੱਕੀ ਨੂੰ ਗ੍ਰਿਫਤਾਰ ਕੀਤਾ ਹੈ। ਸੂਤਰਾਂ ਮੁਤਾਬਕ ਸ਼ੱਕੀ ਵਿਅਕਤੀ ਅਸਮ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ ਅਤੇ ਉਸ ਦੇ ਕਬਜ਼ੇ 'ਚੋਂ ਫੌਜ ਦੀ ਵਰਦੀ ਵੀ ਬਰਾਮਦ ਹੋਈ ਹੈ। ਜੀ. ਆਰ. ਪੀ. ਅਤੇ ਪੰਜਾਬ ਪੁਲਸ ਨੇ ਸਾਂਝੇ ਤੌਰ 'ਤੇ ਉਕਤ ਸ਼ੱਕੀ ਨੂੰ ਬਠਿੰਡਾ ਜੰਕਸ਼ਨ ਤੋਂ ਕਾਬੂ ਕੀਤਾ ਹੈ। ਫਿਲਹਾਲ ਪੁਲਸ ਨੇ ਸ਼ੱਕੀ ਨੂੰ ਹਿਰਾਸਤ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਦੱਸਣਯੋਗ ਹੈ ਕਿ ਇੰਟੈਲੀਜੈਂਸ ਨੇ ਪੰਜਾਬ ਪੁਲਸ ਨੂੰ ਦੀਵਾਲੀ ਦੇ ਤਿਉਹਾਰ 'ਤੇ ਆਈ.ਐੱਸ. ਆਈ. ਵਲੋਂ ਪੰਜਾਬ ਵਿਚ ਅੱਤਵਾਦੀ ਹਮਲੇ ਦੀ ਕੋਸ਼ਿਸ਼ ਕੀਤੇ ਜਾਣ ਦੀ ਇਨਪੁਟ ਦਿੱਤੀ ਗਈ ਹੈ। ਜਿਸ ਦੇ ਚੱਲਦੇ ਸੂਬੇ ਭਰ ਵਿਚ ਅਲਰਟ ਜਾਰੀ ਕੀਤਾ ਗਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਪੁਲਸ ਨੂੰ ਚੌਕਸ ਰਹਿਣ ਦੇ ਹੁਕਮ ਦਿੱਤੇ ਗਏ ਹਨ।