ਟ੍ਰੇਨਾਂ ਰੱਦ ਹੋਣ ਕਰਕੇ ਲੋਕਾਂ ਦੀ ਵਧੀ ਪਰੇਸ਼ਾਨੀ, ਰੇਲਵੇ ਸਟੇਸ਼ਨ ਹੋਏ ਸੁੰਨਸਾਨ

08/26/2017 7:02:19 PM

ਜਲੰਧਰ(ਸੋਨੂੰ)— ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੰਚਕੂਲਾ ਸੀ. ਬੀ. ਆਈ. ਅਦਾਲਤ ਵੱਲੋਂ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਪੰਜਾਬ ਅਤੇ ਹਰਿਆਣਾ 'ਚ ਹਾਲਾਤ ਨਾਜ਼ੁਕ ਬਣੇ ਹੋਏ ਹਨ। ਇਕ ਪਾਸੇ ਜਿੱਥੇ ਪੁਲਸ ਅਤੇ ਪ੍ਰਸ਼ਾਸਨ ਵੱਲੋਂ ਹਾਲਾਤ ਨੂੰ ਆਮ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ, ਉਥੇ ਹੀ ਦੂਜੇ ਪਾਸੇ ਆਮ ਲੋਕਾਂ ਦੇ ਲਈ ਇਹ ਸਭ ਪਰੇਸ਼ਾਨੀ ਦਾ ਸਬੱਬ ਬਣਿਆ ਹੋਇਆ ਹੈ। ਰੇਲਵੇ ਸਟੇਸ਼ਨ ਵੀ ਪੂਰੀ ਤਰ੍ਹਾਂ ਸੁੰਨਸਾਨ ਹੋ ਗਏ ਹਨ। ਰੇਲਵੇ ਸਟੇਸ਼ਨ 'ਤੇ ਟ੍ਰੇਨਾਂ ਦੇ ਰੱਦ ਹੋਣ ਕਰਕੇ ਵੀ ਲੋਕਾਂ ਦੀ ਪਰੇਸ਼ਾਨੀ ਵੱਧ ਗਈ ਹੈ। ਜਲੰਧਰ 'ਚ ਵੀ ਅੱਜ ਦੂਜੇ ਰੇਲਵੇ ਸਟੇਸ਼ਨ ਪੂਰੀ ਤਰ੍ਹਾਂ ਖਾਲੀ ਨਜ਼ਰ ਆ ਰਿਹਾ ਹੈ। ਇਥੋਂ ਗੁਜ਼ਰਨ ਵਾਲੀਆਂ ਕਰੀਬ 250 ਟ੍ਰੇਨਾਂ ਰੱਦ ਕਰ ਦਿੱਤੀਆਂ ਗਈਆਂ ਹਨ। ਸਟੇਸ਼ਨ 'ਤੇ ਸੁਰੱਖਿਆ ਕਰਮਚਾਰੀਆਂ ਤੋਂ ਇਲਾਵਾ ਕੁਝ ਲੋਕਾਂ ਦਾ ਆਉਣਾ ਜਾਣਾ ਜਾਰੀ ਹੈ, ਜੋ ਜਾਂ ਤਾਂ ਇਥੇ ਟ੍ਰੇਨਾਂ ਦੀ ਜਾਣਕਾਰੀ ਲੈਣ ਲਈ ਆ ਰਹੇ ਹਨ, ਜਾਂ ਆਪਣੀਆਂ ਟਿਕਟਾਂ ਰੱਦ ਕਰਵਾਉਣ ਇਥੇ ਆ ਰਹੇ ਹਨ।