ਘੱਲੂਘਾਰਾ ਦਿਵਸ ਦੇ ਮੱਦੇਨਜ਼ਰ ਪੰਜਾਬ ਦੇ ਇਸ ਰੇਲਵੇ ਸਟੇਸ਼ਨ ਦੀ ਵਧਾਈ ਸੁਰੱਖਿਆ, ਕੀਤੇ ਸਖ਼ਤ ਪ੍ਰਬੰਧ

06/06/2022 12:47:33 AM

ਲੁਧਿਆਣਾ (ਗੌਤਮ) : ਘੱਲੂਘਾਰਾ ਦਿਵਸ ਨੂੰ ਲੈ ਕੇ ਰੇਲਵੇ ਸਟੇਸ਼ਨ ਲੁਧਿਆਣਾ 'ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧਾਂ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ, ਜਿਸ ਦੇ ਮੱਦੇਨਜ਼ਰ ਜੁਆਇੰਟ ਪੁਲਸ ਕਮਿਸ਼ਨਰ ਨਰਿੰਦਰ ਭਾਰਗਵ ਨੇ ਹੋਰ ਅਧਿਕਾਰੀਆਂ ਨੂੰ ਨਾਲ ਲੈ ਕੇ ਦੇਰ ਸ਼ਾਮ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਵਿਸ਼ੇਸ਼ ਹਦਾਇਤਾਂ ਦਿੱਤੀਆਂ। ਦੱਸਣਯੋਗ ਹੈ ਕਿ ਰੇਲਵੇ ਸਟੇਸ਼ਨਾਂ ਅਤੇ ਧਾਰਮਿਕ ਅਸਥਾਨਾਂ ਨੂੰ ਬੰਬ ਨਾਲ ਉਡਾਉਣ ਦੇ ਖਤਰੇ ਨੂੰ ਦੇਖਦਿਆਂ ਪੁਲਸ ਪ੍ਰਸ਼ਾਸਨ ਵੱਲੋਂ ਪੂਰੀ ਚੌਕਸੀ ਵਰਤੀ ਜਾ ਰਹੀ ਹੈ। ਇਸ ਮੌਕੇ ਡੀ.ਐੱਸ.ਪੀ. ਬਲਰਾਜ ਰਾਣਾ, ਇੰਸਪੈਕਟਰ ਜਸਕਰਨ ਸਿੰਘ ਤੇ ਆਰ.ਪੀ.ਐੱਫ. ਦੇ ਇੰਸਪੈਕਟਰ ਸ਼ਲੇਸ਼ ਕੁਮਾਰ ਨੇ ਵੀ ਟੀਮਾਂ ਨਾਲ ਚੈਕਿੰਗ ਕੀਤੀ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਕਾਂਡ: ਪ੍ਰਤਾਪ ਬਾਜਵਾ ਨੇ CM ਮਾਨ ਨੂੰ ਲਿਖਿਆ ਪੱਤਰ, ਕੀਤੀ ਇਹ ਮੰਗ

ਉਨ੍ਹਾਂ ਦੱਸਿਆ ਕਿ ਜੀ.ਆਰ.ਪੀ. ਅਤੇ ਆਰ.ਪੀ.ਐੱਫ. ਨਾਲ ਹੀ ਸਥਾਨਕ ਪੁਲਸ ਦੇ ਏ.ਡੀ.ਸੀ.ਪੀ. ਅਤੇ ਇੰਸਪੈਕਟਰ ਰੈਂਕ ਦੇ ਅਧਿਕਾਰੀਆਂ ਦੀ ਡਿਊਟੀ ਲਗਾਈ ਜਾ ਰਹੀ ਹੈ, ਜਿਨ੍ਹਾਂ ਦੇ ਨਾਲ ਐਂਟੀ ਰਾਈਟ ਫੋਰਸ, ਇੰਟੈਲੀਜੈਂਸ ਟੀਮ ਅਤੇ ਬੰਬ ਡਿਸਪੋਜ਼ਲ ਸਕੁਐਡ ਵੀ ਮੌਜੂਦ ਰਹਿਣਗੇ ਤੇ ਉੱਚ ਅਧਿਕਾਰੀਆਂ ਨੂੰ ਪੂਰੀ ਜਾਣਕਾਰੀ ਦੇਣਗੇ। ਰੇਲਵੇ ਸਟੇਸ਼ਨ ਦੇ ਐਂਟਰੀ ਪੁਆਇੰਟਾਂ ਤੋਂ ਇਲਾਵਾ ਕੁਝ ਸੰਵੇਦਨਸ਼ੀਲ ਪੁਆਇੰਟਾਂ 'ਤੇ ਵਿਸ਼ੇਸ਼ ਬਲ ਤਾਇਨਾਤ ਕੀਤੇ ਜਾਣਗੇ। ਇਸ ਤੋਂ ਇਲਾਵਾ ਸ਼ਹਿਰ ਦੇ ਜਿਹੜੇ ਸੰਵੇਦਨਸ਼ੀਲ ਖੇਤਰਾਂ ਦੀ ਚੋਣ ਕੀਤੀ ਗਈ ਹੈ, ਉਥੇ ਪੈਰਾ ਮਿਲਟਰੀ ਫੋਰਸ ਦੇ ਨਾਲ ਕਮਾਂਡੋ ਦਸਤੇ ਵੀ ਤਾਇਨਾਤ ਰਹਿਣਗੇ।

ਖ਼ਬਰ ਇਹ ਵੀ : ਪੜ੍ਹੋ ਅੱਜ ਦੀਆਂ ਵੱਡੀਆਂ ਖ਼ਬਰਾਂ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


Mukesh

Content Editor

Related News