ਰੇਲਵੇ ਸਟੇਸ਼ਨ ਭੋਗਪੁਰ ਤੇ ਕਿਸ਼ਨਗੜ੍ਹ ਵਿਖੇ ਕਿਸਾਨਾਂ ਦਾ ਰੇਲ ਰੋਕੋ ਧਰਨਾ ਜਾਰੀ

10/18/2021 12:13:18 PM

ਭੋਗਪੁਰ/ਕਾਲਾ ਬੱਕਰਾ (ਰਾਣਾ ਭੋਗਪੁਰੀਆ, ਬੈਂਸ) : ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਖੇ ਕੇਂਦਰ ਸਰਕਾਰ ਦੇ ਭਾਜਪਾ ਸਰਕਾਰ ਦੇ ਮੰਤਰੀ ਦੇ ਪੁੱਤਰ ਵੱਲੋਂ ਕਿਸਾਨਾਂ ਤੇ ਕੀਤੇ ਅੰਨੇ ਤਸ਼ੱਦਦ ਦੇ ਰੋਸ ਵਜੋਂ ਕਿਸਾਨਾਂ ਵੱਲੋਂ ਰੇਲ ਰੋਕੋ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਸਬੰਧ ਵਿਚ ਅੱਜ ਭੋਗਪੁਰ ਰੇਲਵੇ ਸਟੇਸ਼ਨ ਦੇ ਟਰੈਕ ’ਤੇ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਬਲਾਕ ਭੋਗਪੁਰ ਦੇ ਪ੍ਰਧਾਨ ਅਮਰਜੀਤ ਸਿੰਘ ਚੌਲਾਗ ਦੀ ਅਗਵਾਈ ਵਿਚ ਕਿਸਾਨ ਵੱਡੀ ਗਿਣਤੀ ਵਿਚ ਰੇਲਵੇ ਟ੍ਰੈਕ ’ਤੇ ਇਕੱਠੇ ਹੋਏ । ਹੁਣ ਤੱਕ ਰੋਸ ਧਰਨੇ ਵਿਚ ਨਰਿੰਦਰ ਸਿੰਘ ਬਿਨਪਾਲਕੇ, ਗੁਰਮੇਲ ਸਿੰਘ ਜਸਵੰਤ ਸਿੰਘ, ਗੁਰਬਚਨ ਸਿੰਘ ਬੱਬੂ ,ਇੰਦਰਜੀਤ ਸਿੰਘ, ਸਹਿਜ ਪਾਲ ਸਿੰਘ ,ਜੈਦੀਪ ਸਿੰਘ ਹੁੰਦਲ, ਬੂਟਾ ਸਿੰਘ, ਮਨਜੀਤ ਸਿੰਘ ਅਤੇ ਹੋਰ ਕਿਸਾਨ ਆਗੂ ਅਤੇ ਕਿਸਾਨ ਜਥੇਬੰਦੀਆਂ ਦੇ ਵਰਕਰ ਰੇਲਵੇ ਟਰੈਕ ’ਤੇ ਬੈਠੇ ਹੋਏ ਸਨ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਭਾਜਪਾ ਸਰਕਾਰ ਤਿੰਨੇ ਖੇਤੀ ਕਾਨੂੰਨ ਰੱਦ ਨਹੀਂ ਕਰ ਦਿੰਦੀ, ਅਤੇ ਲਖੀਮਪੁਰਖੀਰੀ ਦੇ ਘਟਨਾ ਵਿਚ ਇਨਸਾਫ ਨਹੀਂ ਮਿਲਦਾ, ਉਦੋਂ ਤਕ ਅੰਦੋਲਨ ਜਾਰੀ ਰਹੇਗਾ।

ਇਸ ਤੋਂ ਇਲਾਵਾ ਕਾਲਾ ਬੱਕਰਾ ਰੇਲਵੇ ਸਟੇਸ਼ਨ ਨੇੜੇ ਰੇਲਵੇ ਟਰੈਕ ’ਤੇ ਦੁਆਬਾ ਕਿਸਾਨ ਸੰਘਰਸ਼ ਕਮੇਟੀ ਰਜਿ. ਕਿਸ਼ਨਗੜ੍ਹ ਵੱਲੋਂ ਇਲਾਕੇ ਦੇ ਕਿਸਾਨਾਂ ਨਾਲ ਮਿਲਕੇ ਰੇਲ ਟਰੈਕ ’ਤੇ ਧਰਨਾ ਦਿੱਤਾ ਗਿਆ। ਇਸ ਮੌਕੇ ਹੋਰਾਂ ਤੋ ਇਲਾਵਾ ਪ੍ਰਧਾਨ ਬਲਵਿੰਦਰ ਸਿੰਘ ਮੱਲੀ ਨੰਗਲ, ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਤੇ ਉਪ ਪ੍ਰਧਾਨ ਲੰਬੜਦਾਰ ਮੇਕਸ਼ ਚੰਦਰ ਰਾਣੀ ਭੱਟੀ, ਜ. ਸਕੱਤਰ ਦੇਵਿੰਦਰ ਸਿੰਘ ਮਿੰਟਾ ਧਾਲੀਵਾਲ, ਸਰਪੰਚ ਰਾਜਵਿੰਦਰ ਸਿੰਘ ਰਾਜਾ ਈਸਪੁਰ, ਅਮਰਜੀਤ ਸਿੰਘ ਨਵਾ ਪਿੰਡ ਆਦਿ ਇਲਾਕੇ ਦੇ ਕਿਸਾਨਾਂ ਨਾਲ ਵਿਸ਼ੇਸ ਤੌਰ ’ਤੇ ਹਾਜ਼ਿਰ ਹਨ। ਜ਼ਿਕਰਯੋਗ ਹੈ ਕਿ ਉਕਤ ਧਰਨਾ ਪ੍ਰਦਰਸ਼ਨ ਸ਼ਾਮ 4 ਵਜੇ ਤੱਕ ਜਾਰੀ ਰਹੇਗਾ।

Gurminder Singh

This news is Content Editor Gurminder Singh