ਰੇਲਵੇ ਟ੍ਰੈਕ ''ਤੇ ਬੈਠ ਪ੍ਰਦਰਸ਼ਨ ਕਰਨ ਵਾਲੇ ਕਿਸਾਨਾਂ ਦੀ ਗੁਰਜੀਤ ਔਜਲਾ ਨੇ ਕੀਤੀ ਸਖ਼ਤ ਸ਼ਬਦਾਂ ’ਚ ਨਿਖਧੀ
Monday, Dec 27, 2021 - 10:42 AM (IST)
ਅੰਮ੍ਰਿਤਸਰ (ਗੁਰਿੰਦਰ ਸਾਗਰ) - ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ ਤੋਂ ਜਾਣ ਵਾਲੀਆਂ ਟ੍ਰੇਨਾਂ ਨੂੰ ਰੋਕੇ ਜਾਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਰੇਲਵੇ ਟ੍ਰੈਕ 'ਤੇ ਬੈਠੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਅਹੁਦੇਦਾਰਾਂ ਨੂੰ ਪੰਜਾਬ ਅਤੇ ਬਾਰਡਰ ਬੈਲਟ ਦੇ ਲੋਕਾਂ ਦੇ ਵਡੇਰੇ ਹਿੱਤਾਂ ਲਈ ਰੇਲਵੇ ਟਰੈਕ ਤੁਰੰਤ ਖ਼ਾਲੀ ਕੀਤੇ ਜਾਣ ਦੀ ਅਪੀਲ ਕੀਤੀ ਹੈ। ਗੁਰਜੀਤ ਔਜਲਾ ਨੇ ਕਿਹਾ ਕਿ ਸਰਹੱਦੀ ਖੇਤਰ ਦੇ ਲੋਕ ਪਹਿਲਾਂ ਹੀ ਗੰਭੀਰ ਆਰਥਿਕ ਮੰਦਹਾਲੀ ਵਿਚੋਂ ਨਿਕਲ ਰਹੇ ਹਨ। ਵਪਾਰੀ, ਉਦਯੋਗਪਤੀ ਅਤੇ ਮਜ਼ਦੂਰ ਹਰ ਵਰਗ ਨੂੰ ਟ੍ਰੇਨਾਂ ਬੰਦ ਹੋਣ ਕਾਰਨ ਆਰਥਿਕਤਾ ਦੀ ਮਾਰ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਮੰਗਾਂ ਮਨਵਾਉਣ ਦਾ ਇਹ ਤਰੀਕਾ ਜਾਇਜ਼ ਨਹੀਂ ।
ਪੜ੍ਹੋ ਇਹ ਵੀ ਖ਼ਬਰ - ਪਿਆਰ 'ਚ ਅੰਨ੍ਹੇ ਪ੍ਰੇਮੀ ਨੇ ਸ੍ਰੀਨਗਰ ਤੋਂ ਸੱਦਿਆ ਸ਼ਾਰਪ ਸ਼ੂਟਰ, ਪ੍ਰੇਮਿਕਾ ਦੇ ਮੰਗੇਤਰ ਦੇ ਭੁਲੇਖੇ ਮਾਰਿਆ ਉਸਦਾ ਭਰਾ
ਗੁਰਜੀਤ ਔਜਲਾ ਨੇ ਕਿਹਾ ਕਿ ਸ਼ਾਂਤਮਈ ਤਰੀਕੇ ਨਾਲ ਪ੍ਰਦਰਸ਼ਨ ਕਰਨਾ ਲੋਕਤੰਤਰ ਵਿੱਚ ਹਰ ਕਿਸੇ ਦਾ ਹੱਕ ਹੈ ਪਰ ਸੂਬੇ ਦੀ ਆਰਥਿਕਤਾ ਨੂੰ ਨੁਕਸਾਨ ਪਹੁੰਚਾ ਕੇ ਕੁੱਝ ਕਿਸਾਨ ਜਥੇਬੰਦੀਆਂ ਪੰਜਾਬ ਹਿਤੈਸ਼ੀ ਨਹੀਂ ਬਣ ਸਕਦੀਆਂ। ਉਨ੍ਹਾਂ ਕਿਹਾ ਕਿਸਾਨੀ ਦਾ ਵੱਡਾ ਮੁੱਦਾ ਖੇਤੀ ਬਿੱਲ ਸਨ, ਜੋ ਹੁਣ ਕੇਂਦਰ ਸਰਕਾਰ ਵਾਪਸ ਲੈ ਚੁੱਕੀ ਹੈ। ਜੇ ਰਾਜ ਸਰਕਾਰ ਜਾਂ ਕੇਂਦਰ ਸਰਕਾਰ ਨਾਲ ਕਿਸੇ ਕਿਸਾਨ ਜਥੇਬੰਦੀ ਨੂੰ ਕੁਝ ਮੰਗਾਂ ਨੂੰ ਲੈ ਕੇ ਕੋਈ ਵਿਵਾਦ ਹੈ ਤਾਂ ਇਸ ਲਈ ਆਮ ਲੋਕਾਂ ਨੂੰ ਤੰਗ ਕਰਨਾ ਕਿੱਥੋਂ ਤੱਕ ਜਾਇਜ਼ ਹੈ।
ਪੜ੍ਹੋ ਇਹ ਵੀ ਖ਼ਬਰ - ਲੁਧਿਆਣਾ ਬਲਾਸਟ: ਪਾਕਿ ਗਿਆ ਸੀ ਗਗਨਦੀਪ ਜਾਂ ਪੰਜਾਬ ’ਚ ਹੀ ਉਸ ਨੂੰ ਮਿਲੀ ਸੀ ਬਲਾਸਟ ਕਰਨ ਦੀ ਟਰੇਨਿੰਗ?
ਗੁਰਜੀਤ ਔਜਲਾ ਨੇ ਕਿਹਾ ਕਿ ਸ਼ਹਿਰੀ ਲੋਕਾਂ ਨੇ ਆਪਣੇ ਕਾਰੋਬਾਰਾਂ ਦੀ ਪਰਵਾਹ ਨਾ ਕਰਦਿਆਂ ਹੋਇਆਂ ਕਿਸਾਨੀ ਸੰਘਰਸ਼ ਵਿੱਚ ਆਪਣਾ ਪੂਰਾ ਯੋਗਦਾਨ ਪਾਇਆ ਸੀ। ਕੋਰੋਨਾ ਦੀ ਮਾਰ ਤੋਂ ਬਾਅਦ ਕਿਸਾਨੀ ਸੰਘਰਸ਼ ਦੇ ਲੰਮੇ ਸਮੇਂ ਕਾਰਨ ਸੈਰ ਸਪਾਟਾ ਅਤੇ ਹੋਟਲ ਇੰਡਸਟਰੀ ਨੂੰ ਕਾਫ਼ੀ ਮਾਰ ਝੱਲਣੀ ਪਈ। ਰੇਲਵੇ ਟ੍ਰੈਕ ਬੰਦ ਹੋਣ ਕਾਰਨ ਖਾਦ ਦੀ ਸਮੱਸਿਆ ਨਾਲ ਦੋ-ਚਾਰ ਹੋਣਾ ਪੈ ਰਿਹਾ ਹੈ। ਟੈਕਸੀ, ਆਟੋ ਰਿਕਸ਼ਾ, ਰਿਕਸ਼ਾ ਚਾਲਕ ਜਿਹੜੇ ਆਪਣੇ ਬੱਚਿਆਂ ਲਈ ਰੋਜ਼ੀ-ਰੋਟੀ ਕਮਾਉਦੇ ਕਿਸਾਨਾਂ ਰੇਲਵੇ ਬੰਦ ਹੋਣ ਕਾਰਨ ਸਨ ਸ਼ਾਮ ਨੂੰ ਖਾਲੀ ਹੱਥੀਂ ਘਰ ਪਰਤਦੇ ਹਨ। ਜਿਹੜੇ ਸਰਕਾਰੀ ਜਾਂ ਪ੍ਰਾਈਵੇਟ ਮੁਲਾਜ਼ਮ, ਸਟੂਡੈਂਟ, ਆਰਮੀ ਜਵਾਨ ਟਰੇਨ ਰਾਹੀਂ ਸਫ਼ਰ ਕਰਦੇ ਸਨ, ਉਨ੍ਹਾਂ ਨੂੰ ਆਪਣੇ ਨਿੱਜੀ ਵਹੀਕਲ ਜਾਂ ਬੱਸਾਂ ਵਰਤਣੇ ਪੈ ਰਹੇ ਹਨ, ਜਿਸ ਨਾਲ ਭਰੀ ਅਸੁਵਿਧਾ ਹੋ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ - Year Ender 2021: ਪੰਜਾਬ ਦੀਆਂ ਰੂਹ ਕੰਬਾਊ ਘਟਨਾਵਾਂ, ਜਦੋਂ ਆਪਣਿਆਂ ਨੇ ਲੁੱਟੀਆਂ ਕੁੜੀਆਂ ਦੀਆਂ ਇੱਜ਼ਤਾਂ