ਰੇਲਵੇ ਵਿਭਾਗ ਦਾ ਅਹਿਮ ਫ਼ੈਸਲਾ, ਨਵੀਂ ਦਿੱਲੀ ਤੋਂ ਮਾਤਾ ਵੈਸ਼ਨੋ ਦੇਵੀ ਕਟੜਾ ਵਿਚਕਾਰ ਚੱਲੇਗੀ ਫੈਸਟੀਵਲ ਸਪੈਸ਼ਲ ਟ੍ਰੇਨ

Friday, Nov 24, 2023 - 01:22 PM (IST)

ਜੈਤੋ (ਪਰਾਸ਼ਰ) : ਰੇਲਵੇ ਵਿਭਾਗ ਨੇ ਰੇਲਵੇ ਯਾਤਰੀਆਂ ਦੀ ਸਹੂਲਤ ਅਤੇ ਵਾਧੂ ਭੀੜ ਨੂੰ ਦੂਰ ਕਰਨ ਲਈ ਹੇਠ ਲਿਖੇ ਅਨੁਸਾਰ ਨਵੀਂ ਦਿੱਲੀ-ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਲਈ ਫੈਸਟੀਵਲ ਸਪੈਸ਼ਲ ਟ੍ਰੇਨ ਚਲਾਉਣ ਦਾ ਫ਼ੈਸਲਾ ਕੀਤਾ ਹੈ। ਰੇਲਵੇ ਸੂਤਰਾਂ ਅਨੁਸਾਰ ਇਹ ਰੇਲਗੱਡੀ ਨੰਬਰ 04075/04076 ਨਵੀਂ ਦਿੱਲੀ-ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਰਾਖਵੀਂ ਵਿਸ਼ੇਸ਼ ਰੇਲਗੱਡੀ (2 ਯਾਤਰਾਵਾਂ) ਹੈ।  ਟ੍ਰੇਨ ਨੰਬਰ 04075 ਨਵੀਂ ਦਿੱਲੀ- ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਸਪੈਸ਼ਲ ਟ੍ਰੇਨ ਨਵੀਂ ਦਿੱਲੀ ਤੋਂ 25 ਨਵੰਬਰ ਨੂੰ ਰਾਤ 11.45 ਵਜੇ ਰਵਾਨਾ ਹੋਵੇਗੀ ਅਤੇ ਅਗਲੇ ਦਿਨ ਸਵੇਰੇ 11:40 ਵਜੇ ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਪਹੁੰਚੇਗੀ।

ਇਹ ਵੀ ਪੜ੍ਹੋ- ਭਿਆਨਕ ਸੜਕ ਹਾਦਸੇ ਨੇ ਵਿਛਾਏ ਸਥੱਰ, ਬੱਸ ਦੀ ਲਪੇਟ 'ਚ ਆਉਣ ਨਾਲ 2 ਦੋਸਤਾਂ ਦੀ ਮੌਤ

ਵਾਪਸੀ ਦਿਸ਼ਾ ਵਿਚ ਟ੍ਰੇਨ ਨੰਬਰ 04076 ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ-ਨਵੀਂ ਦਿੱਲੀ ਸਪੈਸ਼ਲ ਟ੍ਰੇਨ ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਤੋਂ 27 ਨਵੰਬਰ ਨੂੰ ਸ਼ਾਮ 06.50 ਵਜੇ ਰਵਾਨਾ ਹੋਵੇਗੀ ਅਤੇ ਅਗਲੇ ਦਿਨ ਸਵੇਰੇ 6.45 ਵਜੇ ਨਵੀਂ ਦਿੱਲੀ ਪਹੁੰਚੇਗੀ। ਏਅਰ ਕੰਡੀਸ਼ਨਡ, ਸਲੀਪਰ ਅਤੇ ਜਨਰਲ ਕਲਾਸ ਕੋਚਾਂ ਵਾਲੀ ਇਹ ਵਿਸ਼ੇਸ਼ ਰੇਲਗੱਡੀ ਸੋਨੀਪਤ, ਪਾਣੀਪਤ, ਕਰਨਾਲ, ਕੁਰੂਕਸ਼ੇਤਰ ਜੰਕਸ਼ਨ 'ਤੇ ਚੱਲਦੀ ਹੈ। ਇਹ ਦੋਵੇਂ ਦਿਸ਼ਾਵਾਂ ਵਿੱਚ ਅੰਬਾਲਾ ਕੈਂਟ, ਲੁਧਿਆਣਾ, ਜਲੰਧਰ ਕੈਂਟ, ਪਠਾਨਕੋਟ ਕੈਂਟ, ਜੰਮੂ ਤਵੀ ਅਤੇ ਊਧਮਪੁਰ ਸਟੇਸ਼ਨਾਂ 'ਤੇ ਰੁਕੇਗੀ।

ਇਹ ਵੀ ਪੜ੍ਹੋ- ਮ੍ਰਿਤਕ ਦੋਸਤ ਦੀ ਪਤਨੀ ਨਾਲ ਪਾਈਆਂ ਪਿਆਰ ਦੀਆਂ ਪੀਂਘਾਂ, ਸਰੀਰਕ ਸਬੰਧ ਬਣਾ ਟੱਪ ਗਿਆ ਹੱਦਾਂ-ਬੰਨੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News