ਹੋਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਰੇਲਵੇ ਦਾ ਅਹਿਮ ਫ਼ੈਸਲਾ, ਯਾਤਰੀਆਂ ਨੂੰ ਮਿਲੇਗੀ ਸਹੂਲਤ
Saturday, Feb 28, 2026 - 03:12 PM (IST)
ਫ਼ਿਰੋਜ਼ਪੁਰ (ਆਨੰਦ) : ਹੋਲੀ ਦੇ ਤਿਉਹਾਰ ਦੌਰਾਨ ਮੁਸਾਫ਼ਰਾਂ ਦੀ ਭੀੜ ਅਤੇ ਸਹੂਲਤ ਨੂੰ ਧਿਆਨ 'ਚ ਰੱਖਦੇ ਹੋਏ ਉੱਤਰ ਰੇਲਵੇ ਨੇ 28 ਫਰਵਰੀ 2026 ਨੂੰ ਅੰਮ੍ਰਿਤਸਰ ਤੋਂ ਚੱਲਣ ਵਾਲੀਆਂ ਦੋ ‘ਹੋਲੀ ਸਪੈਸ਼ਲ’ ਰੇਲ ਗੱਡੀਆਂ ਨੂੰ ਲੁਧਿਆਣਾ ਰੇਲਵੇ ਸਟੇਸ਼ਨ ’ਤੇ 5 ਮਿੰਟ ਦਾ ਵਾਧੂ ਸਟਾਪੇਜ ਦੇਣ ਦਾ ਫ਼ੈਸਲਾ ਕੀਤਾ ਹੈ। ਪਰਮਦੀਪ ਸਿੰਘ ਸੈਣੀ ਸੀਨੀਅਰ ਡਵੀਜ਼ਨਲ ਕਮਰਸ਼ੀਅਲ ਮੈਨੇਜਰ ਉੱਤਰ ਰੇਲਵੇ ਫਿਰੋਜ਼ਪੁਰ ਨੇ ਦੱਸਿਆ ਕਿ ਅੰਮ੍ਰਿਤਸਰ-ਕਟਿਹਾਰ ਹੋਲੀ ਸਪੈਸ਼ਲ (04622) ਇਹ ਟਰੇਨ 28 ਫਰਵਰੀ 2026 ਨੂੰ ਅੰਮ੍ਰਿਤਸਰ ਤੋਂ ਰਾਤ 8.40 ਵਜੇ ਰਵਾਨਾ ਹੋਵੇਗੀ। ਇਹ ਰੇਲਗੱਡੀ ਰਾਤ 1.10 ਵਜੇ ਲੁਧਿਆਣਾ ਪਹੁੰਚੇਗੀ ਅਤੇ 5 ਮਿੰਟ ਦੇ ਠਹਿਰਾਅ ਤੋਂ ਬਾਅਦ 1.15 ਵਜੇ ਅਗਲੇ ਸਫ਼ਰ ਲਈ ਰਵਾਨਾ ਹੋਵੇਗੀ।
ਅੰਮ੍ਰਿਤਸਰ-ਮਾਨਸੀ ਹੋਲੀ ਸਪੈਸ਼ਲ (04610) ਇਹ ਟਰੇਨ 28 ਫਰਵਰੀ 2026 ਨੂੰ ਅੰਮ੍ਰਿਤਸਰ ਤੋਂ ਰਾਤ 8.10 ਵਜੇ ਚੱਲੇਗੀ। ਲੁਧਿਆਣਾ ਰੇਲਵੇ ਸਟੇਸ਼ਨ ’ਤੇ ਇਸ ਦੇ ਪਹੁੰਚਣ ਦਾ ਸਮਾਂ ਰਾਤ 10.10 ਵਜੇ ਹੋਵੇਗਾ ਅਤੇ 5 ਮਿੰਟ ਰੁਕਣ ਤੋਂ ਬਾਅਦ ਇਹ 10.15 ਵਜੇ ਆਪਣੀ ਮੰਜ਼ਿਲ ਵੱਲ ਰਵਾਨਾ ਹੋਵੇਗੀ। ਮੁਸਾਫ਼ਰਾਂ ਦੀ ਜਾਣਕਾਰੀ ਲਈ ਸਟੇਸ਼ਨਾਂ ’ਤੇ ਜਨਤਕ ਐਲਾਨ ਪ੍ਰਣਾਲੀ ਰਾਹੀਂ ਵੀ ਸੂਚਿਤ ਕੀਤਾ ਜਾ ਰਿਹਾ ਹੈ। ਯਾਤਰੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਤਾਜ਼ਾ ਜਾਣਕਾਰੀ ਅਨੁਸਾਰ ਹੀ ਆਪਣੀ ਯਾਤਰਾ ਦੀ ਯੋਜਨਾ ਬਣਾਉਣ।
