ਰੇਲਵੇ ’ਚ ਭਰਤੀ ਕਰਵਾਉਣ ਦੇ ਨਾਂ ’ਤੇ ਮਾਰੀ 8 ਲੱਖ ਰੁਪਏ ਦੀ ਠੱਗੀ
Thursday, Oct 21, 2021 - 11:44 AM (IST)
 
            
            ਗੁਰਦਾਸਪੁਰ (ਸਰਬਜੀਤ) - ਥਾਣਾ ਸਦਰ ਦੀ ਪੁਲਸ ਨੇ ਰੇਲਵੇ ਵਿੱਚ ਭਰਤੀ ਕਰਵਾਉਣ ਦੇ ਨਾਮ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿੱਚ ਇੱਕ ਵਿਅਕਤੀ ਨੂੰ ਨਾਮਜ਼ਦ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਬਲਵਿੰਦਰ ਪਾਲ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਹਯਾਤਨਗਰ ਨੇ ਦੱਸਿਆ ਕਿ 25 ਮਈ 2021 ਨੂੰ ਦੋਸ਼ੀ ਰੋਹਿਤ ਸ਼ਰਮਾ ਪੁੱਤਰ ਸ਼ਿੰਦਾ ਵਾਸੀ ਅਖਲਾਸਪੁਰ ਥਾਣਾ ਧਾਰੀਵਾਲ ਨੇ ਉਸਦੇ ਮੁੰਡੇ ਜੋਬਨਪ੍ਰੀਤ ਸਿੰਘ ਨੂੰ ਰੇਲਵੇ ਵਿੱਚ ਭਰਤੀ ਕਰਵਾਉਣ ਦਾ ਝਾਂਸਾ ਦਿੱਤਾ।
ਪੜ੍ਹੋ ਇਹ ਵੀ ਖ਼ਬਰ - ਕਾਂਗਰਸੀ ਵਿਧਾਇਕ ਨੇ ਜਗਰਾਤੇ ’ਚ ਨੌਜਵਾਨ ਨੂੰ ਸ਼ਰੇਆਮ ਜੜ੍ਹੇ ਥੱਪੜ, ਵੀਡੀਓ ਵਾਇਰਲ
ਉਸ ਨੇ ਭਰਤੀ ਕਰਵਾਉਣ ਲਈ ਉਸ ਕੋਲੋਂ 8 ਲੱਖ ਰੁਪਏ ਲਏ ਸਨ। ਪੈਸੇ ਲੈਣ ਦੇ ਬਾਵਜੂਦ ਦੋਸ਼ੀ ਨੇ ਨਾ ਤਾਂ ਉਸਦੇ ਮੁੰਡੇ ਨੂੰ ਰੇਲਵੇ ਵਿੱਚ ਭਰਤੀ ਕਰਵਾਇਆ ਅਤੇ ਨਾ ਹੀ ਉਸਦੇ ਪੈਸੇ ਵਾਪਿਸ ਕੀਤੇ ਹਨ। ਜਦੋਂ ਵੀ ਉਹ ਦੋਸ਼ੀ ਕੋਲੋਂ ਪੈਸੇ ਦੀ ਮੰਗ ਕਰਦੇ ਹਨ ਤਾਂ ਉਹ ਟਾਲਮਟੋਲ ਕਰ ਦਿੰਦੇ ਹਨ। ਇਸ ਮਾਮਲੇ ਦੀ ਜਾਂਚ ਕਰ ਰਹੇ ਸਬ ਇੰਸਪੈਕਟਰ ਹਰਮੇਸ਼ ਕੁਮਾਰ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਪੜਤਾਲ ਕਰਨ ਤੋਂ ਬਾਅਦ ਉਕਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਅਜੇ ਦੋਸ਼ੀ ਪੁਲਸ ਦੀ ਗ੍ਰਿਫ਼ਤ ਤੋਂ ਬਾਹਰ ਹੈ।
ਪੜ੍ਹੋ ਇਹ ਵੀ ਖ਼ਬਰ - ਖਰੜ ਦੇ ਨੌਜਵਾਨ ਨੇ ਅੰਮ੍ਰਿਤਸਰ ਦੇ ਇਕ ਹੋਟਲ ’ਚ ਕਮਰਾ ਲੈ ਕੀਤੀ ਖ਼ੁਦਕੁਸ਼ੀ, ਫੈਲੀ ਸਨਸਨੀ

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            