ਮੀਂਹ ਕਾਰਨ ਹੋਏ ਫਸਲਾਂ ਦੇ ਨੁਕਸਾਨ ਨੂੰ ‘ਕੌਮੀ ਨੁਕਸਾਨ’ ਐਲਾਨੇ ਕੇਂਦਰ, ਦੇਵੇ ਮੁਆਵਜ਼ਾ : ਰਾਜੇਵਾਲ

Sunday, Oct 24, 2021 - 10:40 PM (IST)

ਮੀਂਹ ਕਾਰਨ ਹੋਏ ਫਸਲਾਂ ਦੇ ਨੁਕਸਾਨ ਨੂੰ ‘ਕੌਮੀ ਨੁਕਸਾਨ’ ਐਲਾਨੇ ਕੇਂਦਰ, ਦੇਵੇ ਮੁਆਵਜ਼ਾ : ਰਾਜੇਵਾਲ

ਸਮਰਾਲਾ (ਗਰਗ) : ਸੰਯੁਕਤ ਕਿਸਾਨ ਮੋਰਚੇ ਦੇ ਆਗੂ ਅਤੇ ਬੀ.ਕੇ.ਯੂ. (ਰਾਜੇਵਾਲ) ਦੇ ਕੌਮੀ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਪੰਜਾਬ ਸਮੇਤ ਉੱਤਰੀ ਭਾਰਤ ਵਿਚ ਬੀਤੀ ਰਾਤ ਤੋਂ ਹੋ ਰਹੀ ਭਾਰੀ ਬਰਸਾਤ ਅਤੇ ਗੜੇਮਾਰੀ ਨਾਲ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਭਾਰੀ ਨੁਕਸਾਨ ਨੂੰ ਕਿਸਾਨਾਂ ਦੀ ਤਬਾਹੀ ਦੱਸਦਿਆ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਇਸ ਨੂੰ ‘ਕੌਮੀ ਨੁਕਸਾਨ’ ਐਲਾਨਦੇ ਹੋਏ ਰਾਹਤ ਪੈਕੇਜ ਦਾ ਤੁਰੰਤ ਐਲਾਨ ਕਰੇ। ਉਨ੍ਹਾਂ ਆਖਿਆ ਕਿ ਪੰਜਾਬ ’ਚ ਝੋਨੇ ਦੀ ਕੁੱਲ ਪੈਦਾਵਾਰ ਕਰੀਬ 185 ਲੱਖ ਮੀਟ੍ਰਿਕ ਟਨ ਫ਼ਸਲ ਵਿਚੋਂ ਸਿਰਫ ਤੀਜਾ ਹਿੱਸਾ 65 ਲੱਖ ਮੀਟ੍ਰਿਕ ਟਨ ਫ਼ਸਲ ਦੀ ਹੀ ਖਰੀਦ ਹੋਈ ਹੈ, ਜਦਕਿ ਖੇਤਾਂ ਵਿਚ ਪੱਕ ਕੇ ਤਿਆਰ ਖੜੀ ਕਰੀਬ 120 ਲੱਖ ਮੀਟ੍ਰਿਕ ਟਨ ਫਸਲ ਪੂਰੀ ਤਰ੍ਹਾਂ ਨੁਕਸਾਨੀ ਗਈ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿਚ ਭਾਰੀ ਬਰਸਾਤ ਦੇ ਨਾਲ-ਨਾਲ ਹੋਈ ਗੜੇਮਾਰੀ ਨੇ ਫ਼ਸਲਾਂ ਨੂੰ ਝੰਬ ਕੇ ਰੱਖ ਦਿੱਤਾ ਹੈ ਤੇ ਤਿਆਰ ਖੜੀਆਂ ਫ਼ਸਲਾਂ ਡਿੱਗਣ ਕਾਰਨ 100 ਫੀਸਦੀ ਨੁਕਸਾਨੀਆਂ ਗਈਆਂ ਹਨ। ਜਿਸ ਨਾਲ ਕਿਸਾਨਾਂ ਦਾ ਪ੍ਰਤੀ ਏਕੜ 60 ਹਜ਼ਾਰ ਰੁਪਏ ਦੀ ਫ਼ਸਲ ਦਾ ਵੱਡਾ ਨੁਕਸਾਨ ਹੋਇਆ ਹੈ।

ਇਹ ਵੀ ਪੜ੍ਹੋ : ਪੰਜਾਬ ਕਾਂਗਰਸ ’ਚ ਨਹੀਂ ਰੁਕ ਰਿਹਾ ਕਲੇਸ਼, ਹੁਣ ਮਨੀਸ਼ ਤਿਵਾੜੀ ਨੇ ਆਖੀ ਵੱਡੀ ਗੱਲ

ਰਾਜੇਵਾਲ ਨੇ ਇਸ ਨੁਕਸਾਨ ਨੂੰ ਕਿਸਾਨਾਂ ਲਈ ਵੱਡੀ ਤਬਾਹੀ ਦੱਸਦਿਆ ਕਿਹਾ ਕਿ ਦੇਸ਼ ਲਈ ਅੰਨ ਦੀ ਪੈਦਾਵਾਰ ਕਰਨ ਵਾਲੇ ਕਿਸਾਨਾਂ ਨੂੰ ਬਚਾਉਣ ਲਈ ਕੇਂਦਰ ਸਰਕਾਰ ਨੂੰ ਤੁਰੰਤ ਕੁਦਰਤੀ ਆਫ਼ਤ ਫੰਡ ਦੇ ਪੁਰਾਣੇ ਪੈਮਾਨੇ ਵਿਚ ਤਬਦੀਲੀ ਕਰਕੇ ਪ੍ਰਤੀ ਏਕੜ ਨੁਕਸਾਨ ਦੀ ਰਾਸ਼ੀ 12 ਹਜ਼ਾਰ ਰੁਪਏ ਤੋਂ ਵਧਾ ਕੇ 60 ਹਜ਼ਾਰ ਰੁਪਏ ਪ੍ਰਤੀ ਏਕੜ ਕਰਨ ਤੋਂ ਇਲਾਵਾ ਕਿਸਾਨਾਂ ਲਈ ਰਾਹਤ ਪੈਕੇਜ ਦਾ ਐਲਾਨ ਵੀ ਕਰਨਾ ਚਾਹੀਦਾ ਹੈ। ਉਨ੍ਹਾਂ ਇਸ ਮੌਕੇ ਇਹ ਮੰਗ ਵੀ ਕੀਤੀ ਕਿ ਕੇਂਦਰ ਅਤੇ ਪੰਜਾਬ ਸਰਕਾਰ ਕਿਸਾਨਾਂ ਪ੍ਰਤੀ ਪੂਰੀ ਤਰ੍ਹਾਂ ਇਮਾਨਦਾਰ ਹੋ ਕੇ ਇਸ ਨੁਕਸਾਨ ਲਈ ਸਪੈਸ਼ਲ ਗਿਰਦਾਵਰੀ ਅਤੇ ਨਾਲੋਂ-ਨਾਲ ਮੁਆਵਜ਼ਾ ਰਾਸ਼ੀ ਦੀ ਵੰਡ ਲਈ ਫੈਸਲਾ ਲਵੇ। ਉ

ਇਹ ਵੀ ਪੜ੍ਹੋ : ਭਰੀ ਮਹਿਫ਼ਲ ’ਚ ਸੁਖਬੀਰ ਨੂੰ ਸੁਣਾਈਆਂ ਖਰੀਆਂ-ਖਰੀਆਂ, ਉਤੋਂ ਲੋਕਾਂ ਨੇ ਰੱਜ ਕੇ ਮਾਰੀਆਂ ਤਾੜੀਆਂ (ਵੀਡੀਓ)

ਨ੍ਹਾਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਫ਼ਸਲਾਂ ਦੇ ਹੋਏ ਨੁਕਸਾਨ ਦੇ ਵੇਰਵੇ ਦਿੰਦੇ ਹੋਏ ਦੱਸਿਆ ਕਿ ਗੁਰਦਾਸਪੁਰ, ਅ੍ਰੰਮਿਤਸਰ, ਤਰਨਤਾਰਨ, ਬਠਿੰਡਾ, ਸੰਗਰੂਰ, ਮੋਗਾ, ਲੁਧਿਆਣਾ, ਮੁਕਤਸਰ, ਫਤਿਹਗੜ੍ਹ ਸਾਹਿਬ ਆਦਿ ਸਮੇਤ ਲਗਭਗ ਸਾਰੇ ਪਾਸੇ ਹੀ ਵੱਡੇ ਨੁਕਸਾਨ ਦੀਆਂ ਰਿਪੋਰਟਾਂ ਸਾਹਮਣੇ ਆਈਆਂ ਹਨ। ਰਾਜੇਵਾਲ ਨੇ ਇਹ ਵੀ ਦੱਸਿਆ ਕਿ ਪੱਕੀਆਂ ਫ਼ਸਲਾਂ ਨੂੰ ਖੇਤਾਂ ਵਿਚ ਖੜੇ ਮੀਂਹ ਦੇ ਪਾਣੀ ਵਿਚੋਂ ਬਾਹਰ ਕੱਢਣ ਲਈ ਵੀ ਕਿਸਾਨਾਂ ਨੂੰ ਹੁਣ ਭਾਰੀ ਜਦੋ-ਜਹਿਦ ਕਰਨੀ ਪਵੇਗੀ ਅਤੇ ਹਾਲੇ ਵੀ ਮੌਸਮ ਦੀ ਕਰੋਪੀ ਦਾ ਕੋਈ ਪਤਾ ਨਹੀਂ ਕਿ ਹੋਰ ਕਿੰਨਾ ਨੁਕਸਾਨ ਕਰਦਾ ਹੈ।

ਇਹ ਵੀ ਪੜ੍ਹੋ : ਪੰਜਾਬ ਕਾਂਗਰਸ ’ਚ ਮਚੇ ਘਮਸਾਨ ਵਿਚਾਲੇ ਸਿੱਧੂ ਦਾ ਧਮਾਕਾ, ਕਿਹਾ ਪੰਜਾਬ ਦੇ ਅਸਲ ਮੁੱਦਿਆਂ ’ਤੇ ਕਰੋ ਗੱਲ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News