ਪੰਜਾਬ : ਪਰਿਵਾਰ ''ਤੇ ਕਹਿਰ ਬਣ ਕੇ ਪਿਆ ਮੀਂਹ, ਪੱਤਿਆਂ ਵਾਂਗ ਡਿੱਗਿਆ ਮਕਾਨ, ਪੈ ਗਿਆ ਚੀਕ-ਚਿਹਾੜਾ
Tuesday, Jul 15, 2025 - 01:43 PM (IST)

ਮੋਗਾ (ਕਸ਼ਿਸ਼ ਸਿੰਗਲਾ) : ਪੰਜਾਬ ਵਿਚ ਬਦਲੇ ਮੌਸਮ ਕਾਰਨ ਜਿੱਥੇ ਲੋਕਾਂ ਨੂੰ ਰਾਹਤ ਮਿਲੀ ਹੈ। ਉੱਥੇ ਹੀ ਮੋਗਾ ਦੇ ਕਸਬਾ ਬਾਘਾ ਪੁਰਾਣਾ ਵਿਖੇ ਇਕ ਪਰਿਵਾਰ ਉੱਪਰ ਦੁੱਖਾਂ ਦਾ ਪਹਾੜ ਟੁੱਟ ਪਿਆ ਜਦੋਂ ਉਨ੍ਹਾਂ ਦੀ ਛੱਤ ਡਿੱਗਣ ਕਾਰਨ ਘਰ ਵਿਚ ਕਮਾਉਣ ਵਾਲੇ ਪਿਤਾ ਦਾ ਸਾਇਆ ਬੱਚਿਆਂ ਦੇ ਸਿਰੋਂ ਉੱਠ ਗਿਆ। ਜਾਣਕਾਰੀ ਅਨੁਸਾਰ ਬੀਤੇ ਦਿਨੀਂ ਤੇਜ਼ ਮੀਂਹ ਕਾਰਨ ਬਾਘਾ ਪੁਰਾਣਾ ਦੇ ਵਾਰਡ ਨੰਬਰ 15 ਵਿਖੇ ਇਕ ਗਰੀਬ ਵਿਅਕਤੀ ਦੇ ਘਰ ਦੀ ਛੱਤ ਡਿੱਗ ਪਈ ਜਿਸ ਦੇ ਹੇਠਾਂ ਆ ਕੇ ਨੂੰ ਉਸ ਵਿਅਕਤੀ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਬਿਜਲੀ ਵਾਲੇ ਮੀਟਰਾਂ ਨੂੰ ਲੈ ਕੇ ਪੈ ਗਿਆ ਪੁਆੜਾ, ਖ਼ਬਰ ਪੜ੍ਹ ਉਡਣਗੇ ਹੋਸ਼
ਇਸ ਸਬੰਧੀ ਪੱਤਰਕਾਰਾਂ ਨੂੰ ਮ੍ਰਿਤਕ ਦੇ ਪੁੱਤ ਨੇ ਦੱਸਿਆ ਕਿ ਰਾਤ ਦੋ ਵਜੇ ਉਨ੍ਹਾਂ ਦੇ ਘਰ ਦੀ ਛੱਤ ਡਿੱਗ ਪਈ ਅਤੇ ਉਸ ਤੋਂ ਬਾਅਦ ਉਸਦੇ ਪਿਤਾ ਮਲਬੇ ਦੇ ਹੇਠਾਂ ਦੱਬੇ ਗਏ। ਉਨ੍ਹਾਂ ਨੂੰ ਕੱਢਣ ਤੋਂ ਬਾਅਦ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਉਸਨੇ ਦੱਸਿਆ ਕਿ ਉਸ ਦੇ ਪਿਤਾ ਸਾਫ ਸਫਾਈ ਦਾ ਕੰਮ ਕਰਦੇ ਸੀ ਅਤੇ ਪਿੰਡਾਂ ਵਿਚ ਜਾ ਕੇ ਆਪਣੀ ਰੋਜ਼ੀ ਰੋਟੀ ਕਮਾ ਕੇ ਉਨ੍ਹਾਂ ਦਾ ਪਾਲਣ ਪੋਸ਼ਣ ਕਰਦੇ ਸਨ। ਸਮਾਜ ਸੇਵੀਆਂ ਨੇ ਦੱਸਿਆ ਕਿ ਉਹ ਪੰਜਾਬ ਸਰਕਾਰ ਨੂੰ ਮੰਗ ਕਰਦੇ ਹਨ ਕਿ ਇਸ ਗਰੀਬ ਪਰਿਵਾਰ ਨੂੰ ਕੁਝ ਮੁਆਵਜ਼ਾ ਦਿੱਤਾ ਜਾਵੇ ਅਤੇ ਇਸ ਦੁੱਖ ਦੀ ਘੜੀ ਵਿਚ ਪਰਿਵਾਰ ਦੀ ਬਾਂਹ ਫੜੀ ਜਾਵੇ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਕੀਤੀਆਂ ਤਰੱਕੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e