ਪਰਿਵਾਰ ''ਤੇ ਕਹਿਰ ਬਣ ਕੇ ਵਰ੍ਹਿਆ ਮੀਂਹ, ਵਿਛ ਗਏ ਸੱਥਰ
Tuesday, Jul 01, 2025 - 02:00 PM (IST)

ਸਮਰਾਲਾ (ਵਰਮਾ ਸੱਚਦੇਵਾ) : ਨਜ਼ਦੀਕੀ ਪਿੰਡ ਮਾਨੂਪੁਰ ’ਚ ਮੀਂਹ ਕਾਰਨ ਛੱਤ ਡਿੱਗਣ ਨਾਲ ਹਾਦਸੇ ’ਚ ਇਕ ਔਰਤ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਮਾਨੂਪੁਰ ’ਚ ਰਹਿਣ ਵਾਲੇ ਇਕ ਪਰਿਵਾਰ ਦੀ ਔਰਤ ਚਰਨਜੀਤ ਕੌਰ (39) ਆਪਣੇ ਪਤੀ ਲਖਵੀਰ ਸਿੰਘ ਅਤੇ ਬੱਚਿਆਂ ਨਾਲ ਕਮਰੇ ’ਚ ਸੁੱਤੀ ਪਈ ਸੀ। ਮੀਂਹ ਕਾਰਨ ਰਾਤ 10 ਵਜੇ ਅਚਾਨਕ ਕਮਰੇ ਦੀ ਛੱਤ ਡਿੱਗ ਗਈ, ਜਿਸ ਕਾਰਨ ਔਰਤ ਚਰਨਜੀਤ ਕੌਰ ਮਲਬੇ ਹੇਠ ਦੱਬ ਗਈ, ਜਿਸ ਨੂੰ ਬੜੀ ਮੁਸ਼ਕਿਲ ਨਾਲ ਮਲਬੇ ਹੇਠੋਂ ਕੱਢਿਆ ਗਿਆ ਅਤੇ ਤੁਰੰਤ ਖੰਨਾ ਦੇ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰ ਨੇ ਔਰਤ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ : Punjab : ਰਜਿਸਟਰੀਆਂ ਕਰਵਾਉਣ ਵਾਲਿਆਂ ਲਈ Good News, ਲਿਆ ਗਿਆ ਵੱਡਾ ਫ਼ੈਸਲਾ
ਇਸ ਹਾਦਸੇ ਕਾਰਨ ਪੂਰੇ ਪਿੰਡ ’ਚ ਸੋਗ ਦਾ ਮਾਹੌਲ ਹੈ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਸ ਚੌਕੀ ਬਰਧਲਾਂ ਦੇ ਇੰਚਾਰਜ ਪਰਮਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਮਾਨੂਪੁਰ ’ਚ ਘਰ ਦੀ ਛੱਤ ਡਿੱਗਣ ਕਾਰਨ ਇਕ ਔਰਤ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਜਿਸ ਕਮਰੇ ’ਚ ਪਰਿਵਾਰ ਸੌਂ ਰਿਹਾ ਸੀ, ਉਸ ਦੀ ਛੱਤ ਦੀ ਹਾਲਤ ਖ਼ਰਾਬ ਸੀ। ਮੀਂਹ ਕਾਰਨ ਛੱਤ ਡਿੱਗ ਗਈ ਅਤੇ ਔਰਤ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਔਰਤ ਦੇ ਪਤੀ ਦੇ ਬਿਆਨ ਦੇ ਆਧਾਰ ’ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਗਈ ਅਤੇ ਲਾਸ਼ ਨੂੰ ਵਾਰਸਾਂ ਦੇ ਹਵਾਲੇ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ, ਤਨਖਾਹਾਂ ਵਿਚ ਕੀਤਾ ਭਾਰੀ ਵਾਧਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e