ਮੀਂਹ ਦਾ ਪਾਣੀ ਕੱਢ ਰਹੇ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ

Friday, Jul 16, 2021 - 11:13 AM (IST)

ਮੀਂਹ ਦਾ ਪਾਣੀ ਕੱਢ ਰਹੇ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ

ਝਬਾਲ (ਨਰਿੰਦਰ) - ਅੱਡਾ ਝਬਾਲ ਵਿਖੇ ਤਰਨਤਾਰਨ ਰੋਡ ’ਤੇ ਸਥਿਤ ਦੁਕਾਨ ਦੀ ਛੱਤ ਤੋਂ ਬਾਰਸ਼ ਦਾ ਪਾਣੀ ਕੱਢ ਰਹੇ ਇਕ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਧਰਮਵੀਰ ਸਿੰਘ ਪੁੱਤਰ ਬਾਜ਼ ਸਿੰਘ ਵਾਸੀ ਠੱਠਗੜ੍ਹ ਵਜੋਂ ਹੋਈ ਹੈ। ਉਕਤ ਨੌਜਵਾਨ ਨੇ ਤਰਤਾਰਨ ਰੋਡ ’ਤੇ ਪੰਚਾਇਤੀ ਮਾਰਕੀਟ ਵਿੱਚ ਕਿਰਾਏ ’ਤੇ ਦੁਕਾਨ ਲਈ ਹੋਈ ਸੀ।

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ : ਨਵਜੋਤ ਸਿੱਧੂ ਬਣੇ ਪੰਜਾਬ ਕਾਂਗਰਸ ਦੇ 'ਨਵੇਂ ਪ੍ਰਧਾਨ', ਜਾਖੜ ਦੀ ਛੁੱਟੀ!

ਬਾਰਸ਼ ਕਾਰਨ ਉਹ ਦੁਕਾਨ ਦੀ ਛੱਤ ’ਤੇ ਖੜ੍ਹੇ ਹੋਏ ਪਾਣੀ ਨੂੰ ਕੱਢ ਰਿਹਾ ਸੀ ਕਿ ਅਚਾਨਕ ਦੁਕਾਨਾਂ ਦੇ ਉੱਪਰੋਂ ਦੀ ਲੰਘਦੀਆਂ ਬਿਜਲੀ ਦੀਆਂ ਤਾਰਾਂ ਨੇ ਉਸ ਨੂੰ ਆਪਣੇ ਵੱਲ ਖਿੱਚ ਲਿਆ, ਜਿਸ ਨਾਲ ਉਹ ਬੇਹੋਸ਼ ਹੋ ਕੇ ਹੇਠਾਂ ਡਿੱਗ ਪਿਆ ਅਤੇ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਹਸਪਤਾਲ ਲਿਜਾਣ ’ਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਪੜ੍ਹੋ ਇਹ ਵੀ ਖ਼ਬਰ - ਸਾਬਕਾ ਫ਼ੌਜੀ ਦੇ ਕਤਲ ਦੀ ਇਸ ਸ਼ਖ਼ਸ ਨੇ ‘ਫੇਸਬੁੱਕ’ ’ਤੇ ਲਈ ਜ਼ਿੰਮੇਵਾਰੀ, ਕੀਤਾ ਇਕ ਹੋਰ ਵੱਡਾ ਖ਼ੁਲਾਸਾ


author

rajwinder kaur

Content Editor

Related News