11, 12 ਤੇ 13 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਜਾਰੀ ਕੀਤਾ Alert
Tuesday, Aug 11, 2026 - 10:09 AM (IST)
ਨੈਸ਼ਨਲ ਡੈਸਕ- ਮਾਨਸੂਨ ਮੰਗਲਵਾਰ ਨੂੰ ਇਕ ਵਾਰ ਫਿਰ ਹਰਿਆਣਾ, ਪੰਜਾਬ, ਚੰਡੀਗੜ੍ਹ ਅਤੇ ਦਿੱਲੀ 'ਚ ਸਰਗਰਮ ਹੋਵੇਗਾ। ਭਾਰਤੀ ਮੌਸਮ ਵਿਭਾਗ (IMD) ਨੇ ਇਨ੍ਹਾਂ ਖੇਤਰਾਂ 'ਚ ਬਾਰਿਸ਼ ਦੀ ਭਵਿੱਖਬਾਣੀ ਦੇ ਨਾਲ ਕੁਝ ਥਾਵਾਂ 'ਤੇ ਭਾਰੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ। ਉੱਥੇ ਹੀ ਹਿਮਾਚਲ ਪ੍ਰਦੇਸ਼ 'ਚ ਕੁਝ ਥਾਵਾਂ 'ਤੇ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਦੀ ਵੀ ਉਮੀਦ ਹੈ। IMD ਵਲੋਂ 11 ਅਗਸਤ ਨੂੰ ਸਵੇਰੇ 8:27 ਵਜੇ ਜਾਰੀ ਕੀਤੇ ਗਏ ਆਈਐੱਮਡੀ ਦੇ ਆਲ ਇੰਡੀਆ ਮੌਸਮ ਸੰਖੇਪ ਅਤੇ ਭਵਿੱਖਬਾਣੀ ਬੁਲੇਟਿਨ ਦੇ ਅਨੁਸਾਰ, 11 ਅਗਸਤ ਨੂੰ ਅਤੇ ਫਿਰ 13 ਅਗਸਤ ਨੂੰ ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਪੰਜਾਬ 'ਚ ਭਾਰੀ ਬਾਰਿਸ਼ ਦੀ ਉਮੀਦ ਹੈ। ਦੋਵਾਂ ਦਿਨਾਂ 'ਚ ਇਨ੍ਹਾਂ ਖੇਤਰਾਂ 'ਚ ਕੁਝ ਥਾਵਾਂ 'ਤੇ ਭਾਰੀ ਬਾਰਿਸ਼ ਵੀ ਸੰਭਵ ਹੈ।
IMD ਦੀ 11 ਅਗਸਤ ਲਈ ਦਿਨ-ਵਾਰ ਚਿਤਾਵਨੀ ਦੇ ਅਨੁਸਾਰ, ਹਿਮਾਚਲ ਪ੍ਰਦੇਸ਼ ਅਤੇ ਪੂਰਬੀ ਰਾਜਸਥਾਨ 'ਚ ਕੁਝ ਥਾਵਾਂ 'ਤੇ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਹਰਿਆਣਾ, ਚੰਡੀਗੜ੍ਹ, ਦਿੱਲੀ, ਪੰਜਾਬ, ਜੰਮੂ ਅਤੇ ਕਸ਼ਮੀਰ ਅਤੇ ਉੱਤਰਾਖੰਡ 'ਚ ਕੁਝ ਥਾਵਾਂ 'ਤੇ ਵੀ ਭਾਰੀ ਬਾਰਿਸ਼ ਹੋ ਸਕਦੀ ਹੈ। ਆਈਐੱਮਡੀ ਦੇ ਮੀਂਹ ਦੀ ਚਿਤਾਵਨੀ ਨਕਸ਼ੇ 'ਚ 11 ਅਗਸਤ ਲਈ ਹਿਮਾਚਲ ਪ੍ਰਦੇਸ਼ ਨੂੰ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਸ਼੍ਰੇਣੀ 'ਚ ਵੀ ਦਿਖਾਇਆ ਗਿਆ ਹੈ। ਹਿਮਾਲੀਅਨ ਰਾਜਾਂ 'ਚ ਕਈ ਦਿਨਾਂ ਤੱਕ ਬਾਰਿਸ਼ ਜਾਰੀ ਰਹਿਣ ਦੀ ਉਮੀਦ ਹੈ।
ਆਈਐੱਮਡੀ ਨੇ 11 ਅਗਸਤ ਤੋਂ 16 ਅਗਸਤ ਤੱਕ ਹਿਮਾਚਲ ਪ੍ਰਦੇਸ਼, ਜੰਮੂ ਅਤੇ ਕਸ਼ਮੀਰ ਅਤੇ ਉੱਤਰਾਖੰਡ 'ਚ ਭਾਰੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ। 11 ਅਗਸਤ ਤੋਂ 16 ਅਗਸਤ ਤੱਕ ਜੰਮੂ ਅਤੇ ਕਸ਼ਮੀਰ 'ਚ ਕੁਝ ਥਾਵਾਂ 'ਤੇ ਭਾਰੀ ਬਾਰਿਸ਼ ਦਾ ਅਨੁਮਾਨ ਹੈ। 11 ਅਗਸਤ ਨੂੰ ਹਿਮਾਚਲ ਪ੍ਰਦੇਸ਼ 'ਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋਣ ਦੀ ਉਮੀਦ ਹੈ, ਇਸ ਤੋਂ ਬਾਅਦ 12 ਤੋਂ 16 ਅਗਸਤ ਤੱਕ ਅਲੱਗ-ਥਲੱਗ ਥਾਵਾਂ 'ਤੇ ਭਾਰੀ ਬਾਰਿਸ਼ ਹੋਣ ਦੀ ਉਮੀਦ ਹੈ। 12 ਅਗਸਤ ਨੂੰ ਹਿਮਾਚਲ ਪ੍ਰਦੇਸ਼, ਜੰਮੂ ਅਤੇ ਕਸ਼ਮੀਰ, ਉਤਰਾਖੰਡ ਅਤੇ ਰਾਜਸਥਾਨ ਸਮੇਤ ਕਈ ਖੇਤਰਾਂ 'ਚ ਕੁਝ ਥਾਵਾਂ 'ਤੇ ਭਾਰੀ ਬਾਰਿਸ਼ ਹੋਣ ਦੀ ਉਮੀਦ ਹੈ।
ਹਾਲਾਂਕਿ, ਇਸ ਦਿਨ ਹਰਿਆਣਾ, ਪੰਜਾਬ, ਚੰਡੀਗੜ੍ਹ ਅਤੇ ਦਿੱਲੀ ਭਾਰੀ ਬਾਰਿਸ਼ ਦੀ ਚੇਤਾਵਨੀ ਸੂਚੀ 'ਚ ਸ਼ਾਮਲ ਨਹੀਂ ਕੀਤਾ ਗਿਆ ਹੈ। 13 ਅਗਸਤ ਨੂੰ ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਪੰਜਾਬ 'ਚ ਕੁਝ ਥਾਵਾਂ 'ਤੇ ਮੁੜ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਉਸੇ ਦਿਨ ਹਿਮਾਚਲ ਪ੍ਰਦੇਸ਼, ਜੰਮੂ ਅਤੇ ਕਸ਼ਮੀਰ ਅਤੇ ਉੱਤਰਾਖੰਡ 'ਚ ਵੀ ਭਾਰੀ ਬਾਰਿਸ਼ ਹੋਣ ਦੀ ਉਮੀਦ ਹੈ। ਦਿਨ-ਵਾਰ ਭਵਿੱਖਬਾਣੀ ਅਨੁਸਾਰ, 14, 15 ਅਤੇ 16 ਅਗਸਤ ਨੂੰ ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ 'ਚ ਕੁਝ ਥਾਵਾਂ 'ਤੇ ਭਾਰੀ ਬਾਰਿਸ਼ ਜਾਰੀ ਰਹਿ ਸਕਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
