ਪੰਜਾਬ 'ਚ ਅਗਲੇ 3 ਦਿਨ ਪਵੇਗਾ ਮੀਂਹ, ਮੌਸਮ ਵਿਭਾਗ ਨੇ ਹੁਣੇ-ਹੁਣੇ ਜਾਰੀ ਕੀਤਾ ਤਾਜ਼ਾ Alert

Monday, Jun 03, 2024 - 01:29 PM (IST)

ਪੰਜਾਬ 'ਚ ਅਗਲੇ 3 ਦਿਨ ਪਵੇਗਾ ਮੀਂਹ, ਮੌਸਮ ਵਿਭਾਗ ਨੇ ਹੁਣੇ-ਹੁਣੇ ਜਾਰੀ ਕੀਤਾ ਤਾਜ਼ਾ Alert

ਚੰਡੀਗੜ੍ਹ : ਪੰਜਾਬ 'ਚ ਪੈ ਰਹੀ ਭਿਆਨਕ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲਣ ਵਾਲੀ ਹੈ ਕਿਉਂਕਿ ਮੌਸਮ ਵਿਭਾਗ ਨੇ ਹੁਣੇ-ਹੁਣੇ ਤਾਜ਼ਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦੇ ਮੁਤਾਬਕ ਪੰਜਾਬ 'ਚ ਅਗਲੇ 3 ਦਿਨ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਤੇਜ਼ ਹਵਾਵਾਂ ਚੱਲਣ ਦੀ ਭਵਿੱਖਬਾਣੀ ਵੀ ਵਿਭਾਗ ਵਲੋਂ ਕੀਤੀ ਗਈ ਹੈ। ਇਸ ਤੋਂ ਪਹਿਲਾਂ ਵੀ ਮੌਸਮ ਵਿਭਾਗ ਵਲੋਂ 3-4 ਜੂਨ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੀਂਹ ਅਤੇ ਤੇਜ਼ ਹਵਾਵਾਂ ਦੀ ਭਵਿੱਖਬਾਣੀ ਕੀਤੀ ਗਈ ਸੀ।

ਇਹ ਵੀ ਪੜ੍ਹੋ : ਪੰਜਾਬ 'ਚ ਸਰਕਾਰੀ ਸਕੂਲਾਂ ਦੇ ਬੱਚਿਆਂ ਲਈ ਚੰਗੀ ਖ਼ਬਰ, ਛੁੱਟੀਆਂ ਦਰਮਿਆਨ ਜਾਰੀ ਹੋਏ ਇਹ ਹੁਕਮ

ਦੱਸ ਦੇਈਏ ਕਿ ਇਸ ਵਾਰ ਪੰਜਾਬ 'ਚ ਮਾਨਸੂਨ ਸਮੇਂ ਤੋਂ ਪਹਿਲਾਂ ਪਹੁੰਚ ਸਕਦਾ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਜੇਕਰ ਇਹ ਹੀ ਰਫ਼ਤਾਰ ਰਹੀ ਤਾਂ ਮਾਨਸੂਨ 20 ਤੋਂ 27 ਜੂਨ ਤੱਕ ਪੰਜਾਬ ਨੂੰ ਕਵਰ ਕਰ ਲਵੇਗਾ ਅਤੇ ਭਿਆਨਕ ਗਰਮੀ ਝੱਲ ਰਹੇ ਸੂਬਾ ਵਾਸੀਆਂ ਨੂੰ ਮੀਂਹ ਪੈਣ ਕਾਰਨ ਵੱਡੀ ਰਾਹਤ ਮਿਲੇਗੀ।

ਇਹ ਵੀ ਪੜ੍ਹੋ : ਗਰਮੀ ਦੇ ਸਤਾਏ ਲੋਕਾਂ ਲਈ ਰਾਹਤ ਭਰੀ ਖ਼ਬਰ, ਮਾਨਸੂਨ ਨੂੰ ਲੈ ਕੇ ਆਈ ਵੱਡੀ Update

ਜੇਕਰ ਹੁਣ ਦੇ ਹਾਲਾਤ ਦੀ ਗੱਲ ਕਰੀਏ ਤਾਂ ਲੂ ਚੱਲਣ ਕਾਰਨ ਸੜਕਾਂ, ਬਾਜ਼ਾਰਾਂ ਅਤੇ ਗਲੀ-ਮੁਹੱਲਿਆਂ 'ਚ ਦੁਪਹਿਰ ਵੇਲੇ ਸੰਨਾਟਾ ਛਾ ਜਾਂਦਾ ਹੈ। ਸਿਹਤ ਵਿਭਾਗ ਵਲੋਂ ਸਵੇਰੇ 11 ਵਜੇ ਤੋਂ ਲੈ ਕੇ ਦੁਪਹਿਰ 3 ਵਜੇ ਤੱਕ ਜ਼ਰੂਰੀ ਕੰਮ ਤੋਂ ਬਿਨਾਂ ਘਰੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਗਈ ਹੈ। ਗਰਮੀ ਕਾਰਨ ਹਰ ਕਿਸੇ ਦਾ ਬੁਰਾ ਹਾਲ ਹੈ। ਅਜਿਹੇ 'ਚ ਮੀਂਹ ਪੈਣ ਕਾਰਨ ਪੰਜਾਬ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News