ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਲਈ ਮੀਂਹ ਦਾ ਅਲਰਟ, ਮੌਸਮ ਵਿਭਾਗ ਨੇ ਜਾਰੀ ਕੀਤੀ ਨਵੀਂ ਚਿਤਾਵਨੀ

Friday, Dec 22, 2023 - 11:57 AM (IST)

ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਲਈ ਮੀਂਹ ਦਾ ਅਲਰਟ, ਮੌਸਮ ਵਿਭਾਗ ਨੇ ਜਾਰੀ ਕੀਤੀ ਨਵੀਂ ਚਿਤਾਵਨੀ

ਚੰਡੀਗੜ੍ਹ : ਪੰਜਾਬ 'ਚ ਇਸ ਵੇਲੇ ਸੁੱਕੀ ਠੰਡ ਪੈ ਰਹੀ ਹੈ ਅਤੇ ਲੋਕ ਠੁਰ-ਠੁਰ ਕਰਦੇ ਦਿਖਾਈ ਦੇ ਰਹੇ ਹਨ। ਮੌਸਮ ਵਿਭਾਗ ਵੱਲੋਂ 22 ਤੋਂ 24 ਦਸੰਬਰ ਤੱਕ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੀਂਹ ਪੈਣ ਕਾਰਨ ਠੰਡ ਦਾ ਕਹਿਰ ਹੋਰ ਵੀ ਵਧੇਗਾ। ਇਸ ਦੇ ਨਾਲ ਹੀ ਸ਼ੁੱਕਰਵਾਰ ਤੋਂ 3 ਦਿਨਾਂ ਲਈ ਪੰਜਾਬ ਦੇ ਕਈ ਇਲਾਕਿਆਂ 'ਚ ਸੰਘਣੀ ਧੁੰਦ ਨੂੰ ਲੈ ਕੇ ਵੀ ਅਲਰਟ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਲੁਧਿਆਣਾ 'ਚ ਸਿਲੰਡਰ ਫਟਣ ਕਾਰਨ ਵੱਡਾ ਧਮਾਕਾ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ (ਤਸਵੀਰਾਂ)

ਵਿਭਾਗ ਮੁਤਾਬਕ ਇਸ ਦੌਰਾਨ ਸਭ ਤੋਂ ਵੱਧ ਪ੍ਰਭਾਵਿਤ ਇਲਾਕਿਆਂ 'ਚ ਵਿਜ਼ੀਬਿਲਟੀ 50 ਮੀਟਰ ਤੋਂ ਘੱਟ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ 22 ਦਸੰਬਰ ਨੂੰ ਆਸਮਾਨ 'ਚ ਬੱਦਲ ਛਾਏ ਰਹਿਣਗੇ ਅਤੇ ਸੜਕਾਂ 'ਤੇ ਹਲਕੀ ਧੁੰਦ ਛਾਈ ਰਹੇਗੀ। ਇਸ ਦੌਰਾਨ ਠੰਡੀਆਂ ਹਵਾਵਾਂ ਵੀ ਚੱਲ ਸਕਦੀਆਂ ਹਨ। ਸ਼ੁੱਕਰਵਾਰ ਰਾਤ ਨੂੰ ਵੀ ਮੀਂਹ ਅਤੇ ਬੂੰਦਾਬਾਂਦੀ ਹੋ ਸਕਦੀ ਹੈ। ਉੱਥੇ ਹੀ ਹਿਮਾਚਲ ਵਿਚ ਸੀਤ ਲਹਿਰ ਦੇ ਚੱਲਦੇ ਪਹਾੜੀ ਇਲਾਕਿਆਂ ਵਿਚ ਜ਼ਿਆਦਾ ਠੰਡ ਹੇਠਲੇ ਅਤੇ ਮੈਦਾਨੀ ਇਲਾਕਿਆਂ ਵਿਚ ਪੈਣ ਲੱਗੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਸ਼ਰਮਨਾਕ ਘਟਨਾ, ਸੁੰਨਸਾਨ ਥਾਂ 'ਤੇ ਗੈਂਗਰੇਪ ਕਰਨ ਮਗਰੋਂ ਕੁੜੀ ਨੂੰ ਚੱਲਦੇ ਆਟੋ 'ਚੋਂ ਸੁੱਟਿਆ

ਸ਼ਿਮਲਾ ਤੋਂ ਜ਼ਿਆਦਾ ਠੰਡੀਆਂ ਰਾਤਾਂ ਸਭ ਤੋਂ ਗਰਮ ਰਹਿਣ ਵਾਲੇ ਊਨਾ, ਨਹਾਨ ਤੇ ਸੋਲਨ, ਮੰਡੀ ਵਰਗੇ ਹੇਠਲੇ ਇਲਾਕਿਆਂ ਵਿਚ ਰਿਕਾਰਡ ਹੋਈਆਂ ਹਨ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਂਦੇ ਤਿੰਨ ਚਾਰ ਦਿਨਾਂ ਤੱਕ ਅਜੇ ਲੋਕਾਂ ਨੂੰ ਸੰਘਣੀ ਧੁੰਦ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਜਿਸ ਦੇ ਚੱਲਦੇ ਵਾਹਨ ਚਾਲਕਾਂ ਨੂੰ ਵਧੇਰੇ ਅਹਿਤਿਆਤ ਵਰਤਣੀ ਦੀ ਲੋੜ ਹੈ। 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8



 


author

Babita

Content Editor

Related News