ਪੰਜਾਬ 'ਚ 'ਮੌਸਮ' ਨੂੰ ਲੈ ਕੇ ਆਈ ਤਾਜ਼ਾ ਖ਼ਬਰ, ਆਉਣ ਵਾਲੇ ਦਿਨਾਂ 'ਚ ਪਵੇਗਾ ਭਾਰੀ ਮੀਂਹ
Thursday, Jun 29, 2023 - 10:45 AM (IST)

ਲੁਧਿਆਣਾ (ਬਸਰਾ) : ਪਾਰਾ ਡਿੱਗਣ ਕਾਰਨ ਲੋਕਾਂ ਨੂੰ ਕੜਕਦੀ ਗਰਮੀ ਤੋਂ ਭਾਵੇਂ ਰਾਹਤ ਮਿਲੀ ਹੈ ਪਰ ਹੁੰਮਸ ਅਜੇ ਵੀ ਬਰਕਰਾਰ ਹੈ। ਮੌਸਮ ਵਿਭਾਗ ਮੁਤਾਬਕ 2 ਜੁਲਾਈ ਤੱਕ ਪੰਜਾਬ ਦੇ ਕਈ ਇਲਾਕਿਆਂ ’ਚ ਮੀਂਹ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਰਾਜਪਾਲ ਨੇ ਸਰਕਾਰੀ ਹੈਲੀਕਾਪਟਰ ਦੀ ਵਰਤੋਂ ਕੀਤੀ ਬੰਦ, ਜਹਾਜ਼ ਰਾਹੀਂ ਪੁੱਜੇ ਸ਼੍ਰੀਨਗਰ
ਪਿਛਲੇ 24 ਘੰਟਿਆ ਦੌਰਾਨ ਰੂਪਨਗਰ, ਅਮਲੋਹ, ਨੰਗਲ, ਖਰੜ, ਸ਼ਾਹਪੁਰ ਕੰਡੀ ਆਦਿ ਇਲਾਕਿਆਂ ’ਚ ਹਲਕਾ ਮੀਂਹ ਪਿਆ।। ਆਉਣ ਵਾਲੇ ਦਿਨਾਂ ਦੌਰਾਨ ਦਰਮਿਆਨੀ ਤੋਂ ਭਾਰੀ ਬਾਰਸ਼ ਦੇ ਆਸਾਰ ਹਨ। ਬੀਤੇ ਦਿਨ ਦੇ ਮੁਕਾਬਲੇ ਤਾਪਮਾਨ ’ਚ 0.7 ਡਿਗਰੀ ਸੈਲਸੀਅਸ ਦੀ ਕਮੀ ਦਰਜ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ’ਚ ਮਾਨਸੂਨ ਨੇ ਦਿੱਤੀ ਦਸਤਕ, ਡਿੱਗਿਆ ਪਾਰਾ, ਜਾਣੋ ਆਉਣ ਵਾਲੇ ਦਿਨਾਂ ਦੀ ਤਾਜ਼ਾ ਅਪਡੇਟ
ਸੂਬੇ ਵਿਚ ਸਭ ਤੋ ਵੱਧ ਤਾਪਮਾਨ ਜ਼ਿਲ੍ਹਾ ਹੁਸ਼ਿਆਰਪੁਰ ਦਾ 37.3 ਡਿਗਰੀ ਸੈਲਸੀਅਸ ਰਿਹਾ। ਜ਼ਿਆਦਾਤਰ ਜ਼ਿਲ੍ਹਿਆਂ ਦਾ ਤਾਪਮਾਨ 32 ਤੋਂ 33 ਡਿਗਰੀ ਸੈਲਸੀਅਸ ਤੱਕ ਰਿਹਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ