ਪੰਜਾਬ 'ਚ ਅੱਜ ਭਾਰੀ ਮੀਂਹ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਹੋਈ ਚਿਤਾਵਨੀ
Monday, Jul 17, 2023 - 11:32 AM (IST)
ਚੰਡੀਗੜ੍ਹ : ਪੰਜਾਬ 'ਚ ਅੱਜ ਦੇ ਮੌਸਮ ਨੂੰ ਲੈ ਕੇ ਜ਼ਰੂਰੀ ਖ਼ਬਰ ਸਾਹਮਣੇ ਆਈ ਹੈ। ਮੌਸਮ ਵਿਭਾਗ ਨੇ ਸੂਬੇ 'ਚ ਅੱਜ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ ਜ਼ਿਲ੍ਹਾ ਸਰਦੂਲਗੜ੍ਹ, ਮਾਨਸਾ, ਤਲਵੰਡੀ ਸਾਬੋ, ਬਠਿੰਡਾ, ਗਿੱਦੜਬਾਹਾ, ਰਾਮਪੁਰਾ ਫੂਲ, ਜੈਤੋਂ, ਸ੍ਰੀ ਮੁਕਤਸਰ ਸਾਹਿਬ, ਬਾਘਾਪੁਰਾਣਾ ਅਤੇ ਫਰੀਦਕੋਟ 'ਚ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜ਼ਾਹਰ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਕਾਂਗਰਸ 'ਚ ਮਚੀ ਹਲਚਲ, ਵੱਡੇ ਆਗੂ ਫੜ੍ਹ ਸਕਦੇ ਨੇ ਭਾਜਪਾ ਦਾ ਪੱਲਾ
ਬੀਤੇ ਦਿਨ ਪਏ ਮੀਂਹ ਕਾਰਨ ਡੁੱਬੇ ਕਈ ਪਿੰਡ
ਦੱਸਣਯੋਗ ਹੈ ਕਿ ਸੂਬੇ ਭਰ 'ਚ ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਜਾ ਚੁੱਕਾ ਹੈ। ਹੜ੍ਹ ਕਾਰਨ ਸੂਬੇ 'ਚ 32 ਲੋਕਾਂ ਦੀ ਮੌਤ, ਜਦੋਂ ਕਿ 3 ਲੋਕ ਲਾਪਤਾ ਹੋ ਗਏ ਹਨ।
ਇਹ ਵੀ ਪੜ੍ਹੋ : CM ਭਗਵੰਤ ਮਾਨ ਨੇ ਹੜ੍ਹ ਪ੍ਰਭਾਵਿਤ ਜਲ ਸਪਲਾਈ ਸਕੀਮਾਂ ਲਈ 10 ਕਰੋੜ ਰੁਪਏ ਕੀਤੇ ਜਾਰੀ
ਬੀਤੀ ਰਾਤ ਪਏ ਮੀਂਹ ਕਾਰਨ ਹੁਸ਼ਿਆਰਪੁਰ ਦੇ ਦਸੂਹਾ 'ਚ ਕਈ ਪਿੰਡ ਪਾਣੀ ਦੀ ਲਪੇਟ 'ਚ ਆ ਗਏ ਅਤੇ ਪਾਣੀ ਕਾਰਨ ਲੋਕਾਂ ਦੀਆਂ ਫ਼ਸਲਾਂ ਪੂਰੀ ਤਰ੍ਹਾਂ ਤਬਾਹ ਹੋ ਗਈਆਂ। ਇਸ ਤੋਂ ਇਲਾਵਾ ਮੀਂਹ ਦਾ ਪਾਣੀ ਲੋਕਾਂ ਦੇ ਘਰਾਂ ਅੰਦਰ ਵੜ ਗਿਆ ਅਤੇ ਲੋਕ ਘਰ ਛੱਡਣ ਲਈ ਮਜਬੂਰ ਹੋ ਗਏ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ