ਪੰਜਾਬੀਆਂ ਲਈ ਰਾਹਤ ਭਰੀ ਖ਼ਬਰ! ਗਰਮੀ ਤੋਂ ਰਾਹਤ ਦਿਵਾਏਗਾ ਮੀਂਹ, ਜਾਰੀ ਹੋਇਆ ਅਲਰਟ

Saturday, Aug 24, 2024 - 10:34 AM (IST)

ਲੁਧਿਆਣਾ: ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਅਪਡੇਟ ਸਾਹਮਣੇ ਆ ਰਹੀ ਹੈ। ਸੂਬੇ ਵਿਚ ਆਉਣ ਵਾਲੇ ਦਿਨਾਂ ਵਿਚ ਬਾਰਿਸ਼ ਪੈਣ ਨਾਲ ਗਰਮੀ ਤੋਂ ਰਾਹਤ ਮਿਲਣ ਦੀ ਆਸ ਹੈ। ਮੌਸਮ ਵਿਭਾਗ ਨੇ 25-26 ਅਗਸਤ ਨੂੰ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਵਿਭਾਗ ਅਨੁਸਾਰ ਸੂਬੇ ਦੇ 7 ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿਚ ਆਮ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਹੋਰ 16 ਜ਼ਿਲ੍ਹਿਆਂ ਵਿਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਇਹ ਖ਼ਬਰ ਵੀ ਪੜ੍ਹੋ - ਧਾਕੜ ਭਾਰਤੀ ਕ੍ਰਿਕਟਰ ਵੱਲੋਂ ਸੰਨਿਆਸ ਦਾ ਐਲਾਨ! ICC ਟੂਰਨਾਮੈਂਟਸ 'ਚ ਰਿਹਾ ਹੈ ਸ਼ਾਨਦਾਰ ਪ੍ਰਦਰਸ਼ਨ

27 ਅਗਸਤ ਨੂੰ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਜ਼ਿਲ੍ਹਿਆਂ ਵਿਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਦੱਸ ਦਈਏ ਕਿ ਸ਼ੁੱਕਰਵਾਰ ਨੂੰ ਸੂਬੇ ਦੇ ਕੁਝ ਜ਼ਿਲ੍ਹਿਆਂ 'ਚ ਹਲਕੀ ਬਾਰਿਸ਼ ਦੇਖਣ ਨੂੰ ਮਿਲੀ। ਬੀਤੀ ਸ਼ਾਮ ਅੰਮ੍ਰਿਤਸਰ ਵਿਚ ਵੱਧ ਤੋਂ ਵੱਧ ਤਾਪਮਾਨ 37.3 ਡਿਗਰੀ ਦਰਜ ਕੀਤਾ ਗਿਆ, ਜੋ ਸੂਬੇ ਵਿਚ ਸਭ ਤੋਂ ਵੱਧ ਸੀ। ਅੱਜ ਆਸਮਾਨ ਸਾਫ ਰਹਿਣ ਦੀ ਉਮੀਦ ਹੈ। ਤਾਪਮਾਨ 38 ਤੋਂ 34 ਡਿਗਰੀ ਦੇ ਆਸਪਾਸ ਰਹਿਣ ਦਾ ਅਨੁਮਾਨ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News