2 ਦਿਨਾਂ ਤੇਜ਼ ਮੀਂਹ ਦਾ ਅਲਰਟ! ਅਗਲੇ 7 ਦਿਨਾਂ 'ਚ ਜਾਣੋ ਕਿਵੇਂ ਦਾ ਰਹੇਗਾ ਮੌਸਮ?
Saturday, Feb 15, 2025 - 09:14 AM (IST)

ਜਲੰਧਰ : ਪੰਜਾਬ ਦੇ ਕੁਝ ਇਲਾਕਿਆਂ ਵਿੱਚ ਅੱਜ ਪਹੁ ਫੁੱਟਦੇ ਸਾਰ ਬਦਲ ਛਾਏ ਹੋਏ ਸਨ। ਸਵੇਰ ਤੋਂ ਹੀ ਕਈ ਇਲਾਕਿਆਂ ਦੇ ਅੰਦਰ ਹਲਕਾ ਮੀਂਹ ਵੀ ਪੈ ਰਿਹਾ। ਠੰਡੀਆਂ ਹਵਾਵਾਂ ਕਾਰਨ ਮੌਸਮ ਵਿੱਚ ਹਾਲੇ ਵੀ ਠੰਢਕ ਬਣੀ ਹੋਈ ਹੈ। ਸਵੇਰ ਤੇ ਸ਼ਾਮ ਨੂੰ ਠੰਡ ਹੁੰਦੀ ਹੈ ਪਰ ਦਿਨ ਵੇਲੇ ਧੁੱਪ ਨਿਕਲਣ ਕਾਰਨ ਗਰਮੀ ਮਹਿਸੂਸ ਹੋਣ ਲੱਗੀ ਹੈ। ਪੰਜਾਬ ਵਿੱਚ ਤਾਂ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਤਕ ਪਹੁੰਚ ਗਿਆ ਹੈ।
ਮੌਸਮ ਵਿਭਾਗ ਦੇ ਅਨੁਸਾਰ ਇੱਕ ਤਾਜ਼ਾ ਪੱਛਮੀ ਗੜਬੜ 17 ਫਰਵਰੀ ਤੋਂ ਪੱਛਮੀ ਹਿਮਾਲੀਅਨ ਖੇਤਰ ਨੂੰ ਪ੍ਰਭਾਵਿਤ ਕਰ ਸਕਦੀ ਹੈ। ਇਸ ਦੇ ਪ੍ਰਭਾਵ ਕਾਰਨ ਅਰੁਣਾਚਲ ਪ੍ਰਦੇਸ਼ ਵਿੱਚ 20 ਫਰਵਰੀ ਤੱਕ ਭਾਰੀ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਪੰਜਾਬ ਦੇ ਨਾਲ-ਨਾਲ ਰਾਜਸਥਾਨ, ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ 20 ਫਰਵਰੀ ਤਕ ਮੀਂਹ ਪੈ ਸਕਦਾ ਹੈ। ਅਗਲੇ 7 ਦਿਨਾਂ 'ਚ ਜੰਮੂ-ਕਸ਼ਮੀਰ, ਲੱਦਾਖ, ਉਤਰਾਖੰਡ, ਹਿਮਾਚਲ ਪ੍ਰਦੇਸ਼ 'ਚ ਵੀ ਮੀਂਹ ਅਤੇ ਬਰਫਬਾਰੀ ਹੋ ਸਕਦੀ ਹੈ। ਭਲਕੇ 16 ਫਰਵਰੀ ਨੂੰ ਸਵੇਰੇ ਉਪ ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ ਦੇ ਵੱਖ-ਵੱਖ ਹਿੱਸਿਆਂ ਵਿੱਚ ਸੰਘਣੀ ਧੁੰਦ ਪੈ ਸਕਦੀ ਹੈ।
ਤੂਫ਼ਾਨ ਦੇ ਨਾਲ ਬਿਜਲੀ ਚਮਕ ਸਕਦੀ ਹੈ। ਉਪ-ਹਿਮਾਲੀਅਨ ਪੱਛਮੀ ਬੰਗਾਲ, ਸਿੱਕਮ, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਹਲਕੇ ਮੀਂਹ ਦੀ ਸੰਭਾਵਨਾ ਹੈ। ਇਸੇ ਵਿਚਾਲੇ ਭਾਰਤੀ ਮੌਸਮ ਵਿਭਾਗ ਨੇ ਅਗਲੇ ਹਫਤੇ 2 ਦਿਨਾਂ ਤਕ ਬੱਦਲ ਛਾਏ ਰਹਿਣ ਅਤੇ ਮੀਂਹ ਪੈਣ ਦੀ ਭਵਿੱਖਬਾਣੀ ਕਰ ਦਿੱਤੀ ਹੈ। ਮੌਸਮ ਵਿਭਾਗ ਮੁਤਾਬਕ 17 ਦਸੰਬਰ ਨੂੰ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਇਸ ਦੇ ਪ੍ਰਭਾਵ ਕਾਰਨ ਅਗਲੇ ਹਫਤੇ 19 ਫਰਵਰੀ ਨੂੰ ਬੁੱਧਵਾਰ ਦੇਰ ਸ਼ਾਮ ਜਾਂ ਰਾਤ ਅਤੇ ਵੀਰਵਾਰ 20 ਫਰਵਰੀ ਨੂੰ ਦੇਸ਼ ਦੀ ਰਾਜਧਾਨੀ ਵਿੱਚ ਭਾਰੀ ਮੀਂਹ ਜਾਂ ਬੂੰਦਾ-ਬਾਂਦੀ ਹੋ ਸਕਦੀ ਹੈ। ਇਸ ਨਾਲ ਤਾਪਮਾਨ 'ਚ ਮਾਮੂਲੀ ਗਿਰਾਵਟ ਆਵੇਗੀ। ਕੱਲ੍ਹ, ਐਤਵਾਰ, 16 ਫਰਵਰੀ ਨੂੰ ਦਿੱਲੀ ਵਿੱਚ ਹਲਕੇ ਬੱਦਲ ਛਾਏ ਰਹਿ ਸਕਦੇ ਹਨ।
17 ਫਰਵਰੀ ਨੂੰ ਵੀ ਬੱਦਲ ਛਾਏ ਰਹਿਣਗੇ। 18 ਨੂੰ ਮੌਸਮ ਸਾਫ ਰਹੇਗਾ ਪਰ 19 ਅਤੇ 20 ਫਰਵਰੀ ਨੂੰ ਵੀ ਬੱਦਲ ਛਾਏ ਰਹਿਣਗੇ। 21 ਫਰਵਰੀ ਨੂੰ ਵੀ ਬੱਦਲ ਛਾਏ ਰਹਿਣਗੇ ਪਰ 22 ਫਰਵਰੀ ਨੂੰ ਆਸਮਾਨ ਸਾਫ ਰਹੇਗਾ। ਕੱਲ੍ਹ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 26.4 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 10.7 ਡਿਗਰੀ ਦਰਜ ਕੀਤਾ ਗਿਆ ਸੀ। ਅੱਜ, ਸ਼ਨੀਵਾਰ ਨੂੰ ਘੱਟੋ-ਘੱਟ ਤਾਪਮਾਨ 12.05 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 28.62 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਹਵਾ ਵਿੱਚ ਨਮੀ 14% ਹੈ ਅਤੇ ਹਵਾ ਦੀ ਰਫ਼ਤਾਰ 14 ਕਿਲੋਮੀਟਰ ਪ੍ਰਤੀ ਘੰਟਾ ਹੈ।