ਪੰਜਾਬ ''ਚ 13 ਅਕਤੂਬਰ ਤੱਕ ਮੀਂਹ ਦਾ ਅਲਰਟ, ਹਨ੍ਹੇਰੀ-ਤੂਫਾਨ ਦੀ ਵੀ ਸੰਭਾਵਨਾ
Saturday, Oct 10, 2026 - 06:04 PM (IST)
ਚੰਡੀਗੜ੍ਹ- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਭਾਰਤੀ ਮੌਸਮ ਵਿਭਾਗ, ਚੰਡੀਗੜ੍ਹ ਵੱਲੋਂ ਜਾਰੀ ਕੀਤੀ ਗਈ 5 ਦਿਨਾਂ ਦੀ ਭਵਿੱਖਬਾਣੀ ਅਨੁਸਾਰ ਸੂਬੇ 'ਚ ਅਗਲੇ ਕੁਝ ਦਿਨ ਮੌਸਮ ਬਦਲਿਆ ਰਹੇਗਾ। ਮੌਸਮ ਵਿਭਾਗ ਦੀ ਰਿਪੋਰਟ ਮੁਤਾਬਕ ਅੱਜ ਤੋਂ 13 ਅਕਤੂਬਰ ਤੱਕ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ 'ਚ ਕਿਤੇ-ਕਿਤੇ ਹਲਕੀ ਬਾਰਿਸ਼ ਹੋ ਸਕਦੀ ਹੈ, ਜਦਕਿ ਲੁਧਿਆਣਾ, ਬਠਿੰਡਾ, ਮਾਨਸਾ, ਸੰਗਰੂਰ, ਬਰਨਾਲਾ, ਪਟਿਆਲਾ 'ਚ ਮੌਸਮ ਖੁਸ਼ਕ ਰਹੇਗਾ।
ਇਹ ਵੀ ਪੜ੍ਹੋ-ਤਰਨਤਾਰਨ; ਇਟਲੀ ਭੇਜਣ ਦੇ ਨਾਂ 'ਤੇ ਅਰਮਾਨੀਆ ਭੇਜੀ ਕੁੜੀ ਦੀ ਮੌਤ, ਫਿਰ ਪਿਓ ਨੇ ਵੀ ਕਰ ਲਈ ਖੁਦਕੁਸ਼ੀ
ਮੌਸਮ ਵਿਭਾਗ ਮੁਤਾਬਕ 11 ਅਕਤੂਬਰ ਨੂੰ ਸੂਬੇ ਭਰ 'ਚ ਮੀਂਹ ਦੀ ਸੰਭਾਵਨਾ ਵਧ ਜਾਵੇਗੀ। ਜਿਥੇ ਪਠਾਨਕੋਟ, ਫਾਜ਼ਿਲਕਾ, ਮੁਕਤਸਰ, ਬਠਿੰਡਾ 'ਚ 25 ਤੋਂ 50 ਫੀਸਦੀ ਇਲਾਕਿਆਂ 'ਚ ਮੀਂਹ ਪੈ ਸਕਦਾ ਹੈ, ਬਾਕੀ ਸਾਰੇ ਜ਼ਿਲ੍ਹਿਆਂ 'ਚ 25 ਫੀਸਦੀ ਤੱਕ ਹਲਕੀ ਬਾਰਿਸ਼ ਦੇ ਆਸਾਰ ਹਨ।
ਇਹ ਵੀ ਪੜ੍ਹੋ- ਬੀਬੀ ਰੂਪ ਕੌਰ ਦਾ ਇਕ ਹੋਰ ਵੱਡਾ ਬਿਆਨ, ਕਿਹਾ- ਗਲਤ ਪ੍ਰਚਾਰ ਨਾ ਕੀਤਾ ਜਾਵੇ
ਇਸ ਦੇ ਨਾਲ ਹੀ 12 ਅਤੇ 13 ਅਕਤੂਬਰ ਨੂੰ ਹੌਲੀ-ਹੌਲੀ ਮੌਸਮ ਸਾਫ ਹੋਣਾ ਸ਼ੁਰੂ ਹੋ ਜਾਵੇਗਾ ਅਤੇ ਮੀਂਹ ਦੇ ਆਸਾਰ ਵੀ ਘੱਟ ਜਾਣਗੇ। ਉੱਥੇ ਹੀ 14 ਅਕਤੂਬਰ ਜ਼ਿਆਦਾਤਰ ਪੰਜਾਬ 'ਚ ਮੌਸਮ ਫਿਰ ਤੋਂ ਖੁਸ਼ਕ ਹੋ ਜਾਵੇਗਾ, ਸਿਰਫ਼ ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ 'ਚ ਹਲਕੀ ਬੂੰਦਾਬਾਂਦੀ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ-ਪੰਜਾਬ: ਸਿਹਤ ਵਿਭਾਗ ਦਾ ਵੱਡਾ ਫੈਸਲਾ, ਅੰਮ੍ਰਿਤਸਰ 'ਚ ਇਨ੍ਹਾਂ ਮਰੀਜ਼ਾਂ ਲਈ ਸੋਮਵਾਰ ਤੋਂ ਖੁੱਲ੍ਹਣਗੇ ਸਪੈਸ਼ਲ ਕਲੀਨਿਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
