ਦਿੱਲੀ-NCR ਸਮੇਤ ਪੰਜਾਬ ਦੇ 17 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ ਜਾਰੀ, ਤੂਫਾਨ ਤੇ ਮੀਂਹ ਨਾਲ ਬਦਲੇਗਾ ਮੌਸਮ

Monday, Feb 19, 2024 - 10:16 AM (IST)

ਦਿੱਲੀ-NCR ਸਮੇਤ ਪੰਜਾਬ ਦੇ 17 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ ਜਾਰੀ, ਤੂਫਾਨ ਤੇ ਮੀਂਹ ਨਾਲ ਬਦਲੇਗਾ ਮੌਸਮ

ਨਵੀਂ ਦਿੱਲੀ - ਉੱਤਰੀ ਭਾਰਤ ਸਮੇਤ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਹੈ। ਦੇਸ਼ ਦੇ ਕਈ ਰਾਜਾਂ ਵਿੱਚ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਅੱਜ ਤੋਂ ਬਰਸਾਤ ਸ਼ੁਰੂ ਹੋਣ ਜਾ ਰਹੀ ਹੈ। ਮੌਸਮ ਵਿਭਾਗ ਨੇ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਭਾਰੀ ਬਾਰਿਸ਼ ਦਾ ਰੈੱਡ ਅਤੇ ਆਰੇਂਜ ਅਲਰਟ ਜਾਰੀ ਕੀਤਾ ਹੈ।ਇਸ ਦੇ ਨਾਲ ਹੀ ਕਈ ਸੂਬਿਆਂ 'ਚ ਗੜ੍ਹੇਮਾਰੀ ਅਤੇ ਤੂਫਾਨ ਦੀ ਵੀ ਸੰਭਾਵਨਾ ਹੈ।

ਇਹ ਵੀ ਪੜ੍ਹੋ :    Luggage ਦੇਰੀ ਨਾਲ ਮਿਲਣ ਦੀ ਸ਼ਿਕਾਇਤਾਂ ਦਰਮਿਆਨ ਏਅਰਲਾਈਨ ਕੰਪਨੀਆਂ ਨੂੰ ਜਾਰੀ ਹੋਏ ਸਖ਼ਤ ਨਿਰਦੇਸ਼

ਤੁਹਾਨੂੰ ਦੱਸ ਦੇਈਏ ਕਿ ਵੈਸਟਰਨ ਡਿਸਟਰਬੈਂਸ ਇੱਕ ਵਾਰ ਫਿਰ ਸਰਗਰਮ ਹੋ ਗਿਆ ਹੈ। ਜਿਸ ਕਾਰਨ ਅੱਜ ਪੰਜਾਬ ਦੇ 17 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਮੋਗਾ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਬਰਨਾਲਾ, ਸੰਗਰੂਰ, ਰੂਪਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ :   ਪੂਰੀ ਦੁਨੀਆ ਦੀਆਂ ਨਜ਼ਰਾਂ ਅੱਜ ਦੀ ਮੀਟਿੰਗ 'ਤੇ, ਕਿਸਾਨ ਆਗੂ ਪੰਧੇਰ ਨੂੰ ਵੱਡੀਆਂ ਆਸਾਂ(Video)

ਇਸ ਤੋਂ ਇਲਾਵਾ ਹੋਰ 5 ਜ਼ਿਲ੍ਹਿਆਂ ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਤੇਜ਼ ਹਵਾਵਾਂ ਦੇ ਨਾਲ ਮੀਂਹ ਅਤੇ ਗੜੇ ਪੈਣ ਦੀ ਸੰਭਾਵਨਾ ਹੈ।

ਇਸ ਦੇ ਨਾਲ ਹੀ ਮੌਸਮ ਵਿਭਾਗ ਮੁਤਾਬਕ ਰਾਜਧਾਨੀ ਦਿੱਲੀ 'ਚ ਅੱਜ ਅੰਸ਼ਕ ਤੌਰ 'ਤੇ ਬੱਦਲਵਾਈ ਅਤੇ ਧੁੰਦ ਛਾਈ ਰਹਿਣ ਦੀ ਸੰਭਾਵਨਾ ਹੈ।ਇਸ ਦੇ ਨਾਲ ਹੀ ਸੋਮਵਾਰ ਨੂੰ ਤੇਜ਼ ਹਵਾਵਾਂ, ਮੰਗਲਵਾਰ ਅਤੇ ਬੁੱਧਵਾਰ ਨੂੰ ਆਸਮਾਨ 'ਚ ਬੱਦਲ ਛਾਏ ਰਹਿਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। 

ਆਈਐਮਡੀ ਦੇ ਅਨੁਸਾਰ, 20 ਫਰਵਰੀ ਦੌਰਾਨ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵੱਖ-ਵੱਖ ਥਾਵਾਂ 'ਤੇ ਭਾਰੀ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ :    ਅੱਜ ਹੋਵੇਗੀ ਕਿਸਾਨਾਂ ਤੇ ਸਰਕਾਰ ਦਰਮਿਆਨ ਚੌਥੀ ਮੀਟਿੰਗ, ਕਿਸਾਨ- ਮੰਗਾਂ ਨਾ ਮੰਨੀਆਂ ਤਾਂ ਤੋੜਾਂਗੇ ਬੈਰੀਕੇਡ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


 


author

Harinder Kaur

Content Editor

Related News