ਪੰਜਾਬ 'ਚ ਸੰਘਣੀ ਧੁੰਦ ਮਗਰੋਂ ਮੀਂਹ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ (ਵੀਡੀਓ)
Tuesday, Jan 30, 2024 - 11:23 AM (IST)
ਚੰਡੀਗੜ੍ਹ : ਪੰਜਾਬ 'ਚ ਸੰਘਣੀ ਧੁੰਦ ਦਾ ਕਹਿਰ ਲਗਾਤਾਰ ਜਾਰੀ ਹੈ, ਜਿਸ ਦੇ ਮੱਦੇਨਜ਼ਰ ਪੂਰੇ ਸੂਬੇ 'ਚ ਅਲਰਟ ਜਾਰੀ ਕੀਤਾ ਗਿਆ ਹੈ। ਜੇਕਰ ਅੱਜ ਦੀ ਗੱਲ ਕਰੀਏ ਤਾਂ ਅੱਜ ਵੀ ਪੂਰੇ ਸੂਬੇ 'ਚ ਸੰਘਣੀ ਧੁੰਦ ਦੇਖਣ ਨੂੰ ਮਿਲੀ ਅਤੇ ਵਿਜ਼ੀਬਿਲਟੀ ਜ਼ੀਰੋ ਤੋਂ ਲੈ ਕੇ ਸਿਰਫ 10 ਮੀਟਰ ਤੱਕ ਦੀ ਰਹੀ। ਇਸ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਜ਼ੁਰਗਾਂ, ਬੱਚਿਆਂ ਅਤੇ ਵਿਦਿਆਰਥੀਆਂ ਨੂੰ ਕਾਫੀ ਦਿੱਕਤ ਹੋ ਰਹੀ ਹੈ।
ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਨੇੜੇ ਆਉਂਦੇ ਹੀ ਅਕਾਲੀ ਦਲ ਦੀਆਂ ਢੀਂਡਸਾ ਤੇ ਬੀਬੀ ਜਗੀਰ ਕੌਰ 'ਤੇ ਟਿਕੀਆਂ ਨਜ਼ਰਾਂ
ਹਾਲਾਂਕਿ ਬੀਤੇ 1-2 ਦਿਨਾਂ ਤੋਂ ਦਿਨ ਦੇ ਸਮੇਂ ਚੰਗੀ ਧੁੱਪ ਖਿੜਨ ਲੱਗੀ ਹੈ, ਜਿਸ ਨੂੰ ਦੇਖਦਿਆਂ ਲੱਗਦਾ ਸੀ ਕਿ ਸ਼ਾਇਦ ਹੁਣ ਸੰਘਣੀ ਧੁੰਦ ਦੇਖਣ ਨੂੰ ਨਹੀਂ ਮਿਲੇਗੀ ਪਰ ਅੱਜ ਸਵੇਰੇ ਸੂਬੇ ਦੇ ਕਈ ਇਲਾਕਿਆਂ 'ਚ ਸੰਘਣੀ ਧੁੰਦ ਛਾਈ ਰਹੀ ਅਤੇ ਠੰਡ 'ਚ ਵੀ ਵਾਧਾ ਹੋਇਆ ਹੈ। ਮੌਸਮ ਵਿਭਾਗ ਵਲੋਂ ਆਉਣ ਵਾਲੇ ਦਿਨਾਂ ਲਈ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ, ਜਿਸ ਕਾਰਨ ਧੁੰਦ ਤੋਂ ਰਾਹਤ ਮਿਲ ਸਕਦੀ ਹੈ।
ਇਹ ਵੀ ਪੜ੍ਹੋ : ਇੰਗਲੈਂਡ ਤੋਂ ਆਈ ਮੰਦਭਾਗੀ ਖ਼ਬਰ : ਲੁਧਿਆਣਾ ਦੇ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
ਮੌਸਮ ਵਿਭਾਗ ਮੁਤਾਬਕ 31 ਜਨਵਰੀ ਤੋਂ ਲੈ ਕੇ 1 ਅਤੇ 2 ਫਰਵਰੀ ਨੂੰ ਮੀਂਹ ਪੈ ਸਕਦਾ ਹੈ। ਆਸਮਾਨੀ ਬਿਜਲੀ ਚਮਕਣ ਦੇ ਨਾਲ ਤੇਜ਼ ਹਵਾਵਾਂ ਵੀ ਚੱਲਣ ਦੀ ਸੰਭਾਵਨਾ ਪ੍ਰਗਟ ਕੀਤੀ ਗਈ ਹੈ। ਇਸ ਨਾਲ ਲੋਕਾਂ ਨੂੰ ਹੱਡ ਚੀਰਵੀਂ ਠੰਡ ਤੋਂ ਰਾਹਤ ਮਿਲਣੀ ਸੁਭਾਵਿਕ ਹੈ। ਸੂਬੇ 'ਚ ਅੱਜ ਦਾ ਘੱਟੋ-ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8