ਪੰਜਾਬ 'ਚ ਇਨ੍ਹਾਂ ਤਾਰੀਖਾਂ ਨੂੰ ਮੀਂਹ ਦਾ ਅਲਰਟ, ਮੌਸਮ ਵਿਭਾਗ ਨੇ ਜਾਰੀ ਕੀਤੀ ਚਿਤਾਵਨੀ
Monday, Jan 01, 2024 - 11:53 AM (IST)
ਚੰਡੀਗੜ੍ਹ : ਪੰਜਾਬ 'ਚ ਇਸ ਵੇਲੇ ਹੱਡ ਚੀਰਵੀਂ ਠੰਡ ਪੈ ਰਹੀ ਹੈ। ਇਸ ਦੌਰਾਨ ਮੌਸਮ ਵਿਭਾਗ ਵਲੋਂ ਮੀਂਹ ਪੈਣ ਦੀ ਚਿਤਾਵਨੀ ਦਿੱਤੀ ਗਈ ਹੈ। ਮੌਸਮ ਵਿਭਾਗ ਦੇ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ 1 ਤੋਂ 4 ਜਨਵਰੀ ਤੱਕ ਪੰਜਾਬ ਸਮੇਤ ਦੂਜੇ ਸੂਬਿਆਂ 'ਚ ਹਲਕੀ ਬਾਰਸ਼ ਪੈਣ ਦੀ ਸੰਭਾਵਨਾ ਹੈ, ਜਿਸ ਨਾਲ ਠੰਡ ਹੋਰ ਵੀ ਵੱਧ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ 'ਚ ਕੜਾਕੇ ਦੀ ਠੰਡ ਤੇ ਧੁੰਦ ਵਿਚਾਲੇ ਨਵੇਂ ਸਾਲ ਦੀ ਸ਼ੁਰੂਆਤ, ਜਾਰੀ ਕੀਤੀ ਗਈ ਹੈ ਚਿਤਾਵਨੀ
ਇਸ ਦੇ ਨਾਲ ਹੀ ਮੌਸਮ ਵਿਗਿਆਨੀਆਂ ਵੱਲੋਂ 4 ਜਨਵਰੀ ਤੱਕ ਸੰਘਣੀ ਧੁੰਦ ਅਤੇ ਠੰਡ ਦੀ ਸੰਭਾਵਨਾ ਜ਼ਾਹਰ ਕੀਤੀ ਗਈ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਸੰਘਣੀ ਧੁੰਦ ਨੂੰ ਲੈ ਕੇ ਰੈੱਡ ਅਲਰਟ ਅਤੇ ਕਈ ਜ਼ਿਲ੍ਹਿਆਂ 'ਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਮੰਤਰੀ ਹਰਜੋਤ ਬੈਂਸ ਨੇ ਦਿੱਤੀ ਨਵੇਂ ਸਾਲ ਦੀ ਵਧਾਈ, ਕੀਤਾ ਟਵੀਟ
ਆਉਣ ਵਾਲੇ ਦਿਨਾਂ 'ਚ ਤਾਪਮਾਨ 'ਚ ਹੋਰ ਵੀ ਗਿਰਾਵਟ ਆਉਣ ਦੀ ਸੰਭਾਵਨਾ ਹੈ, ਜਿਸ ਕਾਰਨ ਤਾਪਮਾਨ 'ਚ 2 ਡਿਗਰੀ ਸੈਲਸੀਅਸ ਦੀ ਕਮੀ ਦਰਜ ਹੋ ਸਕਦੀ ਹੈ। ਠੰਡ ਦੇ ਮੱਦੇਨਜ਼ਰ ਵਿਭਾਗ ਨੇ ਸੀਤ ਲਹਿਰ ਦਾ ਵੀ ਅਲਰਟ ਜਾਰੀ ਕੀਤਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8