ਪੰਜਾਬ ''ਚ 2 ਦਿਨ ਤੂਫ਼ਾਨ ਨਾਲ ਮੀਂਹ ਦਾ ਅਲਰਟ, ਮੌਸਮ ਵਿਭਾਗ ਨੇ ਜਾਰੀ ਕੀਤੀ ਐਡਵਾਈਜ਼ਰੀ

Wednesday, Feb 19, 2025 - 10:50 AM (IST)

ਪੰਜਾਬ ''ਚ 2 ਦਿਨ ਤੂਫ਼ਾਨ ਨਾਲ ਮੀਂਹ ਦਾ ਅਲਰਟ, ਮੌਸਮ ਵਿਭਾਗ ਨੇ ਜਾਰੀ ਕੀਤੀ ਐਡਵਾਈਜ਼ਰੀ

ਚੰਡੀਗੜ੍ਹ : ਪੰਜਾਬ ਅਤੇ ਚੰਡੀਗੜ੍ਹ 'ਚ ਪਿਛਲੇ 2 ਦਿਨਾਂ ਤੋਂ ਪਾਰਾ ਫਿਰ ਵਧਣਾ ਸ਼ੁਰੂ ਹੋ ਗਿਆ ਹੈ ਅਤੇ ਲੋਕਾਂ ਨੂੰ ਦੁਪਹਿਰ ਵੇਲੇ ਗਰਮੀ ਦਾ ਅਹਿਸਾਸ ਹੋਣ ਲੱਗਾ ਹੈ। ਮੌਸਮ ਵਿਭਾਗ ਵਲੋਂ ਅੱਜ ਤੋਂ ਸੂਬੇ ਦੇ ਕਈ ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ ਪ੍ਰਗਟ ਕੀਤੀ ਹੈ। ਮੌਸਮ ਵਿਭਾਗ ਦੇ ਮੁਤਾਬਕ 19-20 ਫਰਵਰੀ ਨੂੰ ਕਈ ਜ਼ਿਲ੍ਹਿਆਂ 'ਚ ਹਲਕੇ ਤੋਂ ਦਰਮਿਆਨਾ ਮੀਂਹ ਪੈ ਸਕਦਾ ਹੈ, ਜਦੋਂ ਕਿ ਕੁੱਝ ਇਲਾਕਿਆਂ 'ਚ ਬਿਜਲੀ ਡਿੱਗਣ ਦੇ ਨਾਲ-ਨਾਲ ਤੂਫ਼ਾਨ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਰਜਿਸਟਰੀਆਂ ਕਰਾਉਣ ਵਾਲਿਆਂ ਲਈ ਵੱਡੀ ਖ਼ਬਰ! ਕਿਤੇ ਆਖ਼ਰੀ ਤਾਰੀਖ਼...

ਮੌਸਮ ਵਿਭਾਗ ਨੇ ਲੋਕਾਂ ਨੂੰ ਹਨ੍ਹੇਰੀ ਅਤੇ ਤੂਫ਼ਾਨੀ ਮੌਸਮ ਦੌਰਾਨ ਦਰੱਖਤਾਂ ਹੇਠ ਖੜ੍ਹੇ ਨਾ ਹੋਣ ਦੀ ਸਲਾਹ ਦਿੱਤੀ ਹੈ। ਮੌਸਮ ਵਿਭਾਗ ਦੇ ਮੁਤਾਬਕ ਅਜਿਹੇ ਖ਼ਰਾਬ ਮੌਸਮ 'ਚ ਜੇਕਰ ਜ਼ਰੂਰੀ ਕੰਮ ਨਾ ਹੋਵੇ ਤਾਂ ਲੋਕਾਂ ਨੂੰ ਸੜਕਾਂ 'ਤੇ ਨਾ ਨਿਕਲਣ ਦੀ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਦੇ ਮੁਤਾਬਕ ਸੂਬੇ 'ਚ ਮੀਂਹ ਦੇ ਨਾਲ-ਨਾਲ 30-40 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੇ ਆਸਾਰ ਹਨ। ਹਾਲਾਂਕਿ 21 ਤਾਰੀਖ਼ ਤੋਂ ਬਾਅਦ ਮੌਸਮ ਸਾਫ਼ ਰਹਿਣ ਦਾ ਅੰਦਾਜ਼ਾ ਹੈ।

ਇਹ ਵੀ ਪੜ੍ਹੋ : ਪੁਲਸ ਮੁਲਾਜ਼ਮਾਂ ਦੇ ਡਿਊਟੀ Time ਨੂੰ ਲੈ ਕੇ ਅਹਿਮ ਖ਼ਬਰ! ਨਹੀਂ ਮਿਲਦੀ ਕੋਈ ਛੁੱਟੀ
ਪੰਜਾਬ ਦੇ ਸ਼ਹਿਰਾਂ ਦਾ ਹਾਲ
ਅੰਮ੍ਰਿਤਸਰ : ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ 'ਚ ਇੱਕ ਡਿਗਰੀ ਦਾ ਵਾਧਾ ਹੋ ਸਕਦਾ ਹੈ। ਤਾਪਮਾਨ 9 ਤੋਂ 25 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਜਲੰਧਰ : ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ 'ਚ ਇੱਕ ਡਿਗਰੀ ਦਾ ਵਾਧਾ ਹੋ ਸਕਦਾ ਹੈ। ਤਾਪਮਾਨ 10 ਤੋਂ 23 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਲੁਧਿਆਣਾ : ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ 'ਚਇੱਕ ਡਿਗਰੀ ਦਾ ਵਾਧਾ ਹੋ ਸਕਦਾ ਹੈ। ਤਾਪਮਾਨ 11 ਤੋਂ 26 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਪਟਿਆਲਾ : ਹਲਕੇ ਬੱਦਲ ਛਾਏ ਰਹਿਣਗੇ। ਤਾਪਮਾਨ 'ਚ ਇੱਕ ਡਿਗਰੀ ਦਾ ਵਾਧਾ ਹੋ ਸਕਦਾ ਹੈ। ਤਾਪਮਾਨ 11 ਤੋਂ 25 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਮੋਹਾਲੀ : ਅੰਸ਼ਕ ਤੌਰ 'ਤੇ ਬੱਦਲਵਾਈ ਰਹੇਗੀ। ਤਾਪਮਾਨ 'ਚ ਇੱਕ ਡਿਗਰੀ ਦਾ ਵਾਧਾ ਹੋ ਸਕਦਾ ਹੈ। ਤਾਪਮਾਨ 11 ਤੋਂ 25 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 


author

Babita

Content Editor

Related News